ਉਬਲਦੇ ਪਾਣੀ ਚ ਡਿੱਗਣ ਕਾਰਨ ਡੇਢ ਸਾਲਾਂ ਬੱਚੀ ਦੀ ਹੋਈ ਦਰਦਨਾਕ ਮੌਤ

ਆਈ ਤਾਜਾ ਵੱਡੀ ਖਬਰ 

ਘਰਾਂ ਵਿੱਚ ਜਿਥੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਵੱਲੋਂ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਜਿਸ ਨਾਲ ਬੱਚਿਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਇਕ ਮਾਂ ਵੱਲੋਂ ਜਿੱਥੇ ਆਪਣੇ ਬੱਚੇ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਲਈ ਆਪਣੀ ਜ਼ਿੰਦਗੀ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਉਥੇ ਹੀ ਮਾਂ ਦੀ ਇੱਕ ਛੋਟੀ ਜਿਹੀ ਅਣਗਹਿਲੀ ਦੇ ਚਲਦਿਆਂ ਹੋਇਆ ਕਈ ਵਾਰ ਅਜਿਹੇ ਭਿਆਨਕ ਦਰਦਨਾਕ ਹਾਦਸੇ ਵਾਪਰ ਜਾਂਦੇ ਹਨ ਜਿੱਥੇ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋਣ ਨਾਲ ਕਈ ਬੱਚੇ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਰੌਂਗਟੇ ਖੜ੍ਹੇ ਕਰਨ ਵਾਲੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਇਥੇ ਉਬਲਦੇ ਹੋਏ ਪਾਣੀ ਵਿੱਚ ਡਿੱਗਣ ਕਾਰਨ ਡੇਢ ਸਾਲਾ ਬੱਚੀ ਦੀ ਦਰਦਨਾਕ ਮੌਤ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਲੇਰਕੋਟਲਾ ਦੇ ਅਧੀਨ ਆਉਣ ਵਾਲੇ ਪਿੰਡ ਰੋਸਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਮਾਸੂਮ ਬੱਚੀ ਗਰਮ ਪਾਣੀ ਦੀ ਬਾਲਟੀ ਵਿੱਚ ਡਿੱਗ ਗਈ ਅਤੇ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚੇ ਮਨਵੀਰ ਸਿੰਘ ਦੀ ਮਾਂ ਵੱਲੋਂ ਆਪਣੇ ਬੱਚੇ ਨੂੰ ਨਹਾਉਣ ਵਾਸਤੇ ਬਿਜਲੀ ਦੀ ਰਾਡ ਨਾਲ ਪਾਣੀ ਗਰਮ ਕੀਤਾ ਜਾ ਰਿਹਾ ਸੀ ਅਤੇ ਬਾਲਟੀ ਵਿੱਚ ਪਾਣੀ ਗਰਮ ਹੋਣ ਤੋਂ ਬਾਅਦ ਉਹ ਉਸ ਬਿਜਲੀ ਦੀ ਰਾਡ ਨੂੰ ਅੰਦਰ ਲੈ ਗਈ। ਉਸੇ ਸਮੇਂ ਹੀ ਬਾਲਟੀ ਦੇ ਕੋਲ ਖੜਾ ਡੇਢ ਸਾਲ ਦਾ ਮਾਸੂਮ ਮਨਵੀਰ ਗਰਮ ਪਾਣੀ ਦੀ ਬਾਲਟੀ ਵਿੱਚ ਡਿੱਗ ਗਿਆ ਅਤੇ ਉਸ ਦਾ ਚੀਕ-ਚਿਹਾੜਾ ਸੁਣ ਕੇ ਸਾਰਾ ਪਰਿਵਾਰ ਤੁਰੰਤ ਮੌਕੇ ਤੇ ਪਹੁੰਚੇ ਅਤੇ ਬੱਚੇ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਮਲੇਰਕੋਟਲਾ ਦਾਖਲ ਕਰਾਇਆ ਗਿਆ।

ਜਿੱਥੇ ਬੱਚੇ ਦੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜਿਆ ਗਿਆ ਅਤੇ ਉਥੋਂ ਬੱਚੇ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਭੇਜ ਦਿੱਤਾ ਗਿਆ। ਜਿੱਥੇ ਬੱਚਾ ਜੇਰੇ ਇਲਾਜ ਸੀ ਉਥੇ ਹੀ ਉਸਦੀ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਉਥੇ ਹੀ ਪੁਲਸ ਵੱਲੋਂ ਬੱਚੇ ਦੀ ਲਾਸ਼ ਨੂੰ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ।