ਓਮੀਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਕਨੇਡਾ ਚ ਏਥੇ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਸਾਰੀ ਦੁਨੀਆਂ ਵਿਚ ਭਾਰੀ ਤਬਾਹੀ ਮਚਾਈ ਸੀ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਇਸ ਉਪਰ ਕਾਬੂ ਕਰਨ ਵਾਸਤੇ ਕਰੋਨਾ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ। ਜਿੱਥੇ ਸਾਰੇ ਦੇਸ਼ਾਂ ਵਿੱਚ ਕਰੋਨਾ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਉਥੇ ਹੀ ਹਵਾਈ ਉਡਾਨਾਂ ਉਪਰ ਵੀ ਕਾਫ਼ੀ ਲੰਮੇ ਸਮੇਂ ਲਈ ਪਾਬੰਦੀਆਂ ਲਗਾਈਆਂ ਗਈਆਂ ਸਨ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹੁਣ ਬੀਤੇ ਦਿਨੀਂ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਏ ਨਵੇਂ ਵੇਰੀਐਂਟ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਕੇਸਾਂ ਦੇ ਵਧਣ ਦੀ ਖਬਰ ਸਾਹਮਣੇ ਆਈ ਹੈ।

ਹੁਣ ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਕੈਨੇਡਾ ਵਿੱਚ ਇੱਥੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਨੇਡਾ ਵਿੱਚ ਓਮੀਕਰੋਨ ਦੇ ਬਹੁਤ ਸਾਰੇ ਮਾਮਲੇ ਕਈ ਸੂਬਿਆਂ ਅੰਦਰ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਗੈਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਲੋਕਾਂ ਦੇ ਇਕੱਠ ਉਪਰ ਫਿਰ ਤੋਂ ਪਾ-ਬੰ-ਦੀ ਲਗਾਈ ਜਾ ਰਹੀ ਹੈ। ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਵਧੇਰੇ ਆਬਾਦੀ ਵਾਲੇ ਸ਼ਹਿਰਾਂ ਵਿਚ ਇਹ ਮਾਮਲੇ ਸਾਹਮਣੇ ਆਏ ਹਨ ਜਿੱਥੇ ਸਰਕਾਰ ਵੱਲੋਂ ਇਹ ਫੈਸਲਾ ਲੈਂਦੇ ਹੋਏ ਪੰਜ ਲੋਕਾਂ ਤੋਂ ਵੱਧ ਲੋਕਾਂ ਦੇ ਇਕੱਠ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।

ਉਥੇ ਹੀ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਧੀਆਂ ਜਾਰੀ ਕੀਤੀਆਂ ਗਈਆਂ ਹਨ। ਇਹ ਕੇਸ ਹਰ ਤਿੰਨ ਦਿਨ ਵਿੱਚ ਦੁਗਣੇ ਹੋ ਰਹੇ ਹਨ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਉਨਟਾਰੀਓ ਅਤੇ ਕਿੰਗਸਟਨ ਅਤੇ ਇਨ੍ਹਾਂ ਦੇ ਆਲੇ ਦੁਆਲੇ ਦੇ ਖੇਤਰਾਂ ਵਿਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਹਨ ਜਿਥੇ ਇਸ ਨਵੇਂ ਵੇਰੀਐਂਟ ਦੇ ਵਧੇਰੇ ਕੇਸਾਂ ਦੇ ਪਾਏ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਉਥੇ ਹੀ ਲੋਕਾਂ ਨੂੰ ਇੱਕ ਮੇਜ ਉਪਰ ਚਾਰ ਲੋਕਾਂ ਦੇ ਬੈਠਣ ਵਾਸਤੇ ਹੀ ਆਦੇਸ਼ ਜਾਰੀ ਕੀਤੇ ਗਏ ਹਨ।

ਉਥੇ ਹੀ ਰੈਸਟੋਰੈਂਟਾਂ ਦੇ ਵਿੱਚ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਇੰਨਡੋਰ ਡਾਇਨਿੰਗ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅਤੇ ਸਮਾਜਿਕ ਇਕੱਠ ਵਿੱਚ ਸਿਰਫ ਪੰਜ ਵਿਅਕਤੀਆਂ ਦੇ ਇੱਕਠ ਤੱਕ ਹੀ ਸੀਮਤ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਪਾਬੰਦੀ ਬਾਰੇ ਅਜੇ 20 ਦਸੰਬਰ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਸੋਮਵਾਰ ਨੂੰ ਉਂਟਾਰੀਓ ਸੂਬੇ ਦੇ ਕਈ ਖੇਤਰਾਂ ਵਿੱਚ ਨਵੀਆਂ ਪਾਬੰਦੀਆਂ ਲਗਾਏ ਜਾਣ ਦੀ ਘੋਸ਼ਣਾ ਕਰ ਦਿਤੀ ਗਈ ਹੈ।