ਆਈ ਤਾਜ਼ਾ ਵੱਡੀ ਖਬਰ
ਸੂਬੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਸਨ ਅਤੇ ਜਿਨ੍ਹਾਂ ਨੂੰ ਪੂਰੇ ਕਰਨ ਦੇ ਵਾਸਤੇ ਵੀ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਜਿੱਥੇ ਉਨ੍ਹਾਂ ਵੱਲੋਂ ਚੋਣਾਂ ਦੇ ਸਮੇਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਉਥੇ ਹੀ ਉਸ ਨੂੰ ਪੂਰੇ ਕੀਤੇ ਜਾਣ ਲਈ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਵੱਖ ਵੱਖ ਵਿਭਾਗਾਂ ਵਿੱਚ ਤਾਇਨਾਤ ਵੀ ਕੀਤਾ ਜਾ ਰਿਹਾ ਹੈ, ਬਹੁਤ ਸਾਰੇ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਉਂਕਿ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਉੱਥੇ ਹੀ ਸੂਬੇ ਦੇ ਬਣੇ ਨਵੇਂ ਮੁੱਖ ਮੰਤਰੀ ਵੱਲੋਂ ਵੀ ਕਈ ਐਲਾਨ ਕੀਤੇ ਗਏ ਹਨ।
ਹੁਣ ਔਰਤਾਂ ਨੂੰ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਸਹੂਲਤ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਬਾਰੇ ਬੱਸਾਂ ਵਿੱਚੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਵਿੱਚ ਜਿੱਥੇ ਕੈਪਟਨ ਸਰਕਾਰ ਵੱਲੋਂ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਸੀ। ਜਿਸ ਸਦਕਾ ਉਹ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਕਰ ਸਕਦੀਆਂ ਹਨ। ਉਥੇ ਹੀ ਸਾਰੀਆਂ ਸਰਕਾਰੀ ਬੱਸਾਂ ਉਪਰ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦੀ ਸੂਚੀ ਜਾਰੀ ਕੀਤੀ ਗਈ ਸੀ।
ਹੁਣ ਕੈਪਟਨ ਅਮਰਿੰਦਰ ਸਿੰਘ ਦੀ ਜਗਾ ਤੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਹਰ ਇੱਕ ਜਗ੍ਹਾ ਤੇ ਲੱਗੇ ਹੋਏ ਹੋਰਡਿੰਗਜ਼ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤਰ੍ਹਾਂ ਹੀ ਪਿਛਲੇ ਦੋ ਦਿਨਾਂ ਦੌਰਾਨ ਲੁਧਿਆਣੇ ਜਿਲ੍ਹੇ ਵਿੱਚ ਲੱਗੇ ਹੋਏ ਹੋਰਡਿੰਗਜ਼ ਹਟਾ ਦਿੱਤੇ ਗਏ ਹਨ। ਜਿਨ੍ਹਾਂ ਉੱਪਰ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਅਤੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਉੱਥੇ ਹੀ ਹੁਣ ਇਸ਼ਤਿਹਾਰਬਾਜ਼ੀ ਕੰਪਨੀ ਨੂੰ ਕੈਪਟਨ ਦੀਆਂ ਪ੍ਰਾਪਤੀਆਂ ਸਬੰਧੀ ਹਰ ਜਗਾ ਤੇ ਲਗਾਏ ਗਏ ਹੋਰਡਿੰਗਜ਼ ਜਾਰੀ ਕੀਤੇ ਗਏ ਹਨ। ਕੰਪਨੀ ਵੱਲੋਂ ਹੁਣ ਕੁਝ ਦਿਨਾਂ ਦੇ ਵਿਚ ਹੀ ਇਹ ਸਾਰਾ ਕੰਮ ਕਰ ਦਿੱਤਾ ਜਾਵੇਗਾ। ਕਿਉਂ ਕਿ ਕੰਪਨੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਅਤੇ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਦੀ ਸੂਚੀ ਨੂੰ ਕਾਫ਼ੀ ਹੱਦ ਤਕ ਘਟਾ ਦਿੱਤਾ ਗਿਆ ਹੈ।
ਉੱਥੇ ਹੀ ਬੱਸਾਂ ਉਪਰ ਲੱਗੇ ਹੋਏ ਉਨ੍ਹਾਂ ਦੇ ਹੋਰਡਿੰਗਜ਼ ਅਤੇ ਤਸਵੀਰਾਂ ਨੂੰ ਵੀ ਉਤਾਰਿਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਨਸ਼ਾ ਤਸਕਰੀ ਵਿਰੁੱਧ ਕਾਰਵਾਈ, ਸਰਕਾਰੀ ਸਕੂਲਾਂ ਵਿੱਚ ਅੰਗਰੇਜੀ ਮਾਧਿਅਮ, ਕਿਸਾਨਾਂ ਦੀ ਕਰਜ਼ਾ ਮੁਆਫੀ, ਸੂਬੇ ਅੰਦਰ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨਾ, ਦੇਸ਼ ਵਿੱਚ ਪੰਜਾਬ ਦਾ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਆਦਿ ਪ੍ਰਾਪਤੀਆਂ ਦਾ ਵੇਰਵਾ ਜਾਰੀ ਕੀਤਾ ਗਿਆ ਸੀ।
Home ਤਾਜਾ ਖ਼ਬਰਾਂ ਔਰਤਾਂ ਨੂੰ ਬੱਸਾਂ ਚ ਮੁਫ਼ਤ ਸਫ਼ਰ ਦੇਣ ਵਾਲੇ ਕੈਪਟਨ ਬਾਰੇ ਹੁਣ ਬੱਸਾਂ ਚੋ ਆ ਗਈ ਇਹ ਵੱਡੀ ਖਬਰ – ਜਾਰੀ ਹੋ ਗਏ ਇਹ ਨਿਰਦੇਸ਼
ਤਾਜਾ ਖ਼ਬਰਾਂ
ਔਰਤਾਂ ਨੂੰ ਬੱਸਾਂ ਚ ਮੁਫ਼ਤ ਸਫ਼ਰ ਦੇਣ ਵਾਲੇ ਕੈਪਟਨ ਬਾਰੇ ਹੁਣ ਬੱਸਾਂ ਚੋ ਆ ਗਈ ਇਹ ਵੱਡੀ ਖਬਰ – ਜਾਰੀ ਹੋ ਗਏ ਇਹ ਨਿਰਦੇਸ਼
Previous Postਮੁੱਖ ਮੰਤਰੀ ਚੰਨੀ ਨੇ 101 ਏਕੜ ਜਮੀਨ ਲੀ ਇਥੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਆਹ ਚਕੋ : ਮੋਦੀ ਸਰਕਾਰ ਬਾਹਰਲੇ ਮੁਲਕਾਂ ਵਾਲਾ ਇਹ ਕਨੂੰਨ ਲਿਆਉਣ ਲਗੀ ਇੰਡੀਆ ਚ – ਆਈ ਤਾਜਾ ਵੱਡੀ ਖਬਰ