ਕਨੇਡਾ ਚ ਇਸ ਕਾਰਨ ਕਰਕੇ 17 ਪੰਜਾਬੀ ਨੌਜਵਾਨ ਨੂੰ ਕੀਤਾ ਗਿਆ ਗ੍ਰਿਫ਼ਤਾਰ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਪੰਜਾਬੀਆਂ ਵੱਲੋਂ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਨੂੰ ਹੋਰ ਬਿਹਤਰ ਢੰਗ ਨਾਲ ਜੀਅ ਸਕਣ। ਅੱਜ ਦੇ ਦੌਰ ਵਿਚ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਹੀ ਉਨ੍ਹਾਂ ਨੂੰ ਭਾਰੀ ਰਕਮ ਅਦਾ ਕਰਕੇ ਵਿਦੇਸ਼ਾਂ ਵਿੱਚ ਭੇਜ ਦਿੱਤਾ ਜਾਂਦਾ ਹੈ।ਅੱਜ ਦੇ ਦੌਰ ਵਿਚ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਦੇ ਤੌਰ ਤੇ ਕੈਨੇਡਾ ਜਾਣਾ ਪਸੰਦ ਕਰਦੇ ਹਨ। ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਇਨ੍ਹਾਂ ਪੰਜਾਬੀ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕੀਤੀ ਜਾਂਦੀ ਹੈ ਅਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਜਿਨ੍ਹਾਂ ਕਾਰਨ ਪੰਜਾਬੀਆਂ ਦਾ ਸਿਰ ਫਖ਼ਰ ਨਾਲ ਉੱਚਾ ਹੋ ਜਾਂਦਾ ਹੈ ਉਥੇ ਹੀ ਕੁਝ ਅਜਿਹੇ ਗੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬੀਆਂ ਨੂੰ ਸ਼ਰਮਸਾਰ ਹੋਣਾ ਪੈਂਦਾ ਹੈ

ਹੁਣ ਕਨੇਡਾ ਵਿਚ ਇਸ ਕਾਰਨ ਕਰਕੇ 17 ਪੰਜਾਬੀ ਨੌਜਵਾਨ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਓਨਟਾਰੀਓ ਵਿੱਚ ਗੋਲੀਬਾਰੀ ਦੀ ਘਟਨਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਸ ਘਟਨਾ ਵਿੱਚ ਪੰਜਾਬੀ ਮੂਲ ਦੇ 17 ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਇਸ ਘਟਨਾ ਵਿੱਚ ਸ਼ਾਮਲ ਸਨ।ਪ੍ਰੋਵਿਨਸ਼ਨਿਲ ਪੁਲਿਸ ਵੱਲੋਂ ਜਿੱਥੇ ਬੀਤੇ ਦਿਨ ਵਾਪਰੀ ਇਸ ਗੋਲੀਬਾਰੀ ਦੀ ਘਟਨਾ ਦੇ ਚਲਦੇ ਹੋਏ 17 ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਕੁੱਲ 28 ਚਾਰਜ ਲਾਏ ਗਏ ਹਨ।

ਪੁਲਿਸ ਨੇ ਦਸਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਤੇ ਪਹੁੰਚ ਕੀਤੀ ਗਈ ਸੀ। ਜਿਥੇ ਪੁਲਿਸ ਨੂੰ ਪੌਣੇ ਛੇ ਵਜੇ ਨਵੇਂ ਸਾਲ ਵਾਲੇ ਦਿਨ ਫ਼ੋਨ ਆਇਆ ਸੀ। ਮੇਲੋਨਕਥਨ ਕਸਬੇ ਦੀ ਪੇਂਡੂ ਪ੍ਰਾਪਰਟੀ ‘ਚ ਗੋਲੀ ਚੱਲੀ ਹੈ, ਜਿਸ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਸੀ।

ਫਿਰ ਕੈਨੇਡਾ ਦੀ ਪ੍ਰੋਵਿਨਸ਼ਨਿਲ ਪੁਲਸ ਦੇ ਡਫਰਿਨ ਡਿਪਾਰਟਮੈਂਟ ਨੇ ਗੋਲੀਬਾਰੀ ਦੀ ਵਾਪਰੀ ਇਸ ਘਟਨਾ ਤੋਂ ਬਾਅਦ 17 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 8 ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਵੱਲੋਂ 28 ਚਾਰਜ ਲਗਾਏ ਗਏ ਹਨ ਤੇ ਇਨ੍ਹਾਂ ਕਾਬੂ ਕੀਤੇ ਗਏ 17 ਨੌਜਵਾਨਾਂ ਤੇ ਚਾਰਜ ਲਗਾਏ ਗਏ ਹਨ। ਜਿੱਥੇ ਇਹ ਸਾਰੇ ਦੋਸ਼ੀ ਪੰਜਾਬੀ ਭਾਈਚਾਰੇ ਨਾਲ ਸਬੰਧਤ ਦੱਸੇ ਗਏ ਹਨ ਉਥੇ ਹੀ ਇਸ ਘਟਨਾ ਕਾਰਨ ਪੰਜਾਬੀ ਭਾਈਚਾਰੇ ਨੂੰ ਸ਼ਰਮਸਾਰ ਕਰ ਦਿੱਤਾ ਹੈ।