ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਆਵਾਜਾਈ ਉੱਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਜਿਸ ਨਾਲ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਜ਼ਰੀਏ ਕਰੋਨਾ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਇਸ ਲਈ ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਰਹੱਦਾਂ ਉਪਰ ਚੌਕਸੀ ਵਧਾ ਦਿੱਤਾ ਗਿਆ ਸੀ। ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਰੋਕ ਲਗਾ ਦਿਤੀ ਗਈ ਸੀ। ਭਾਰਤ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਕੁਝ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਕਰੋਨਾ ਟੀਕਾਕਰਣ ਦਾ ਹੋਣਾ ਵੀ ਲਾਜ਼ਮੀ ਕੀਤਾ ਗਿਆ ਹੈ।
ਹੁਣ ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ, ਜਿੱਥੇ ਅਚਾਨਕ ਵੱਡਾ ਐਲਾਨ ਹੋ ਗਿਆ ਹੈ। ਹੁਣ ਕੈਨੇਡਾ ਸਰਕਾਰ ਵੱਲੋਂ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਰਹੀ ਹੈ। ਪਿਛਲੇ 14 ਮਹੀਨਿਆਂ ਤੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਬੰਦਸ਼ਾਂ ਨੂੰ ਟੀਕਾਕਰਨ ਤੋਂ ਬਾਅਦ ਤੋੜਿਆ ਜਾ ਰਿਹਾ ਹੈ। ਜਿਸ ਬਾਰੇ ਕੈਨੇਡਾ ਦੀ ਜਨਤਕ ਸਿਹਤ ਏਜੰਸੀ ਵੱਲੋਂ ਸੋਮਵਾਰ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਦਾਖਲਾ ਪ੍ਰਬੰਧਕਾਂ ਨੂੰ ਸੌਖਾ ਕਰਨ ਦੀ ਤਿਆਰੀ ਕਰ ਲਈ ਗਈ ਹੈ।
ਮੁਸਾਫਰਾਂ ਨੂੰ ਹੁਣ ਕੈਨੇਡਾ ਪਹੁੰਚਣ ਮਗਰੋਂ ਤਿੰਨ ਦਿਨ ਹੋਟਲ ਕੁਆਰੰਟੀਨ ਅਤੇ 14 ਦਿਨ ਘਰ ਵਿਚ ਏਕਾਂਤਵਾਸ ਸ਼ਰਤ ਤੋਂ ਰਾਹਤ ਮਿਲ ਗਈ ਹੈ। ਹੁਣ ਕੈਨੇਡੀਅਨ ਸਿਟੀਜ਼ਨ ਪਰਮਾਨੈਂਟ ਰੈਜ਼ੀਡੈਂਟ ਜਾਂ ਇਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਕੈਨੇਡਾ ਆਉਣ ਦੀ ਇਜ਼ਾਜ਼ਤ ਦਿੱਤੀ ਗਈ ਹੈ। ਇਸ ਤੋ ਇਲਾਵਾ ਨਾਮਜ਼ਦ ਵਿਦਿਅਕ ਸੰਸਥਾਵਾਂ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿਨ੍ਹਾਂ ਲੋਕਾਂ ਨੂੰ ਇਹ ਇਜਾਜ਼ਤ ਮਿਲੀ ਹੈ ਸੋਮਵਾਰ ਤੋਂ ਉਹ ਹੀ ਕੈਨੇਡਾ ਦੀ ਧਰਤੀ ਤੇ ਕਦਮ ਰੱਖ ਸਕਦੇ ਹਨ।
ਅਤੇ ਕਰੋਨਾ ਸਬੰਧੀ ਪੁਰਾਣੀਆਂ ਪਾਬੰਦੀਆਂ ਮੰਨਣ ਲਈ ਵੀ ਪਾਬੰਦ ਹੋਣਗੇ। ਉਨ੍ਹਾਂ ਲੋਕਾਂ ਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਜੋ ਸੈਰ ਸਪਾਟੇ ਵਾਸਤੇ ਕੈਨੇਡਾ ਆਉਣਾ ਚਾਹੁੰਦੇ ਹਨ, ਉਹਨਾਂ ਵਾਸਤੇ ਪਾਬੰਦੀਆਂ ਬਰਕਰਾਰ ਹਨ। ਕੈਨੇਡਾ ਬਾਰਡਰ ਸਰਵਿਸਸ ਏਜੰਸੀ ਦੀ ਮੁਸਾਫਰ ਸ਼ਾਖਾ ਦੇ ਵਾਈਸ ਪ੍ਰੈਜ਼ੀਡੈਂਟ ਡੈਨਿਸ ਵਿਨੈਟ ਨੇ ਇਸ ਸਬੰਧੀ ਤਸਵੀਰ ਸਪੱਸ਼ਟ ਕਰ ਦਿੱਤੀ ਹੈ, ਕਿ ਜਿਨ੍ਹਾਂ ਲੋਕਾਂ ਉਪਰ 4 ਜੁਲਾਈ ਨੂੰ ਪਾਬੰਦੀ ਸੀ, ਉਹ 5 ਨੂੰ ਵੀ ਲਾਗੂ ਹੈ, ਉਸ ਵਿੱਚ ਕੋਈ ਢਿੱਲ ਨਹੀਂ ਦਿੱਤੀ ਗਈ।
Previous Postਪੰਜਾਬ ਚ ਕੁੜੀ ਨੇ ਫੇਸਬੁੱਕ ਤੇ ਲਾਈਵ ਹੋ ਕੇ ਇਸ ਤਰਾਂ ਦਿੱਤੀ ਆਪਣੀ ਜਾਨ , ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਆਇਆ ਭੁਚਾਲ, ਕੰਬੀ ਧਰਤੀ – ਆਈ ਤਾਜਾ ਵੱਡੀ ਖਬਰ