ਆਈ ਤਾਜਾ ਵੱਡੀ ਖਬਰ
ਬੀਤੇ 2 ਸਾਲਾਂ ਤੋਂ ਕਰੋਨਾ ਦੀ ਮਾਰ ਹੇਠ ਸਾਰੇ ਦੇਸ਼ ਆਏ ਹੋਏ ਹਨ। ਉਥੇ ਹੀ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ ਤਾਂ ਜੋ ਮੁੜ ਤੋਂ ਲੋਕਾਂ ਦੀ ਜ਼ਿੰਦਗੀ ਨੂੰ ਪਟੜੀ ਉਤੇ ਲਿਆਂਦਾ ਜਾ ਸਕੇ। ਸਾਰੇ ਦੇਸ਼ਾਂ ਵੱਲੋਂ ਜਿੱਥੇ ਕਰੋਨਾ ਨੂੰ ਠੱਲ ਪਾਉਣ ਵਾਸਤੇ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਉਥੇ ਹੀ ਲੋਕਾਂ ਨੂੰ ਵੀ ਇਸ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਕਿਉਂਕਿ ਇਸ ਕਰੋਨਾ ਦੀ ਚਪੇਟ ਵਿੱਚ ਹੋਣ ਕਾਰਨ ਸਾਰੇ ਦੇਸ਼ਾਂ ਦਾ ਆਰਥਿਕ ਨੁਕਸਾਨ ਹੋਇਆ ਹੈ। ਕੈਨੇਡਾ ਸਰਕਾਰ ਵੱਲੋਂ ਜਿੱਥੇ ਅਮਰੀਕਾ ਸਰਹੱਦ ਪਾਰ ਆਉਣ-ਜਾਣ ਵਾਲੇ ਟਰੱਕ ਡਰਾਈਵਰਾਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ। ਉਥੇ ਹੀ ਬੀਤੇ ਕਈ ਦਿਨਾਂ ਤੋਂ ਇਹਨਾਂ ਟਰੱਕ ਡਰਾਈਵਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸਰਕਾਰ ਦੇ ਖਿਲਾਫ਼ ਰਾਜਧਾਨੀ ਓਟਾਵਾ ਵਿਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਜਿਸ ਕਾਰਨ ਓਟਵਾ ਅਤੇ ਹੋਰ ਸ਼ਹਿਰਾਂ ਵਿਚ ਵਸਦੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਹੁਣ ਕੈਨੇਡਾ ਤੋਂ ਅਚਾਨਕ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਖ਼ਤੀ ਦੇ ਫੌਰਨ ਬਾਅਦ ਇਹ ਕੰਮ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਟਰੱਕ ਡਰਾਈਵਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸਰਕਾਰ ਦੇ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਥੇ ਹੀ ਅਮਰੀਕਾ ਕੈਨੇਡਾ ਸਰਹੱਦ ਦੇ ਨਾਲ ਲੱਗਦੀਆਂ ਕੁਝ ਥਾਵਾਂ ਤੇ ਪਿਛਲੇ ਕਈ ਦਿਨਾਂ ਤੋਂ ਹੜਤਾਲ ਜਾਰੀ ਸੀ ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਜਿਸ ਦੇ ਚੱਲਦੇ ਹੋਏ ਦੱਖਣੀ ਅਫਰੀਕਾ ਦੇ ਕਸਬੇ ਵਿੱਚੋਂ ਵਾਹਨ ਲੰਘਣੇ ਸ਼ੁਰੂ ਹੋ ਗਏ ਸਨ। ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕੀਤਾ ਗਿਆ। ਪੰਜਾਹ ਸਾਲਾਂ ਵਿੱਚ ਅਜਿਹਾ ਪਹਿਲੀ ਵਾਰ ਕੀਤਾ ਗਿਆ ਸੀ ਜਿਸ ਸਮੇਂ ਮੰਗਲਵਾਰ ਨੂੰ ਐਮਰਜੈਂਸੀ ਲਾਗੂ ਕਰ ਦਿੱਤੀ ਗਈ।
ਸਰਕਾਰ ਦੇ ਇਸ ਸਖਤ ਰਵਈਏ ਨੂੰ ਦੇਖਦੇ ਹੋਏ। ਅਮਰੀਕਾ-ਕੈਨੇਡਾ ਸਰਹੱਦ ਦੇ ਨਾਲ ਲੱਗਦੀ ਬਟਾਲਾ ਰੋਡ ਤੇ ਪਿਛਲੇ ਦੋ ਹਫਤਿਆਂ ਤੋਂ ਚੱਲ ਰਹੀ ਹੜਤਾਲ ਟਰੱਕ ਡਰਾਈਵਰਾਂ ਵੱਲੋਂ ਖਤਮ ਕਰ ਦਿੱਤੀ ਗਈ ਹੈ। ਓਟਾਵਾ ਮੁਖੀ ਨੂੰ ਵੀ ਸਥਿਤੀ ਵਿਗੜਨ ਤੇ ਕਈ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ ਜਿਸ ਕਰਕੇ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ 29 ਜਨਵਰੀ ਨੂੰ ਅਮਰੀਕਾ ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਨ੍ਹਾਂ ਵੱਲੋਂ ਟੀਕਾਕਰਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
Previous Postਪਲਾਸਟਿਕ ਦੇ ਡੱਬੇ ‘ਚ ਤੇਂਦੁਏ ਦਾ ਸਿਰ ਫਸਿਆ 2 ਦਿਨਾਂ ਬਾਅਦ ਇਸ ਤਰਾਂ ਕੱਢਿਆ ਗਿਆ ਬਾਹਰ
Next Post96 ਕਿਲੋ ਮੀਟਰ ਥਰਤੀ ਦੇ ਥੱਲਿਓਂ ਆਇਆ ਇਥੇ ਜਬਰਦਸਤ ਭੂਚਾਲ , ਕੰਬੀ ਧਰਤੀ – ਤਾਜਾ ਵੱਡੀ ਖਬਰ