ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਤੋਂ ਦੁਨੀਆ ਵਿੱਚ ਸ਼ੁਰੂ ਹੋਈ ਇਸ ਕਰੋਨਾ ਦੇ ਕਾਰਨ ਜਿੱਥੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਬਹੁਤ ਸਾਰੇ ਦੇਸ਼ਾਂ ਵੱਲੋਂ ਕ੍ਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਸਨ ਅਤੇ ਅਪਣੀ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਵਿਦੇਸ਼ ਜਾਣ ਵਿੱਚ ਲੰਮਾ ਸਮਾਂ ਇੰਤਜ਼ਾਰ ਕਰਨਾ ਪੈ ਰਿਹਾ ਹੈ। ਕਰੋਨਾ ਕਾਰਨ ਜਿੱਥੇ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਤੋਂ ਬਾਅਦ ਇਸ ਸਮੱਸਿਆ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਉਥੇ ਹੀ ਦੱਖਣੀ ਅਫ਼ਰੀਕਾ ਵਿੱਚ ਪਾਇਆ ਜਾਣ ਵਾਲਾ ਨਵਾਂ ਵੈਰੀਐਂਟ ਮੁੜ ਤੋਂ ਕਈ ਦੇਸ਼ਾਂ ਵਿੱਚ ਹਾਵੀ ਹੋ ਗਿਆ ਹੈ। ਪਰ ਕਈ ਦੇਸ਼ਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਹੁਣ ਕੈਨੇਡਾ ਵੱਲੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਧੜਾਧੜ 4 ਲੱਖ ਵੀਜ਼ੇ ਲੱਗਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰੋਨਾ ਦੇ ਕਾਰਨ ਕੈਨੇਡਾ ਸਰਕਾਰ ਵੱਲੋਂ ਵਿਦੇਸ਼ੀਆਂ ਨੂੰ ਆਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਸੀ। ਉੱਥੇ ਹੀ ਹੁਣ ਕੈਨੇਡਾ ਸਰਕਾਰ ਵੱਲੋਂ ਇੱਕ ਵੱਡੀ ਯੋਜਨਾ ਬਣਾਈ ਜਾ ਰਹੀ ਹੈ।
ਜਿਸ ਦਾ ਫਾਇਦਾ ਕੈਨੇਡਾ ਵਿਚ ਰਹਿਣ ਅਤੇ ਕੰਮ ਕਰਨ ਦੇ ਚਾਹਵਾਨ ਲੋਕਾਂ ਨੂੰ ਹੋਵੇਗਾ। ਕਿਉਂਕਿ ਕਰੋਨਾ ਦੇ ਕਾਰਨ ਲੋਕਾਂ ਦੀ ਆਮਦ ਨਾ ਹੋਣ ਤੇ ਕੈਨੇਡਾ ਵਿੱਚ ਮਜ਼ਦੂਰਾਂ ਦੀ ਭਾਰੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਜਿਸ ਨੂੰ ਦੂਰ ਕਰਨ ਵਾਸਤੇ ਹੀ ਟਰੂਡੋ ਸਰਕਾਰ ਵੱਲੋਂ ਇਸ ਸਾਲ ਦੇ ਵਿੱਚ 401,000 ਨਵੀਂ ਸਥਾਈ ਨਿਵਾਸੀਆਂ ਦੇ ਟੀਚੇ ਨੂੰ ਪੂਰਾ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਰ੍ਹਾਂ ਹੀ ਅਗਲੇ ਸਾਲ ਵੀ ਇਸ ਟੀਚੇ ਵਿੱਚ ਕੁਝ ਵਾਧਾ ਕੀਤਾ ਗਿਆ ਹੈ ਜਿਥੇ 411,000 ਲੋਕਾਂ ਨੂੰ ਇਸ ਯੋਜਨਾ ਦਾ ਫਾਇਦਾ ਹੋਵੇਗਾ।
ਸਰਕਾਰ ਵੱਲੋਂ ਇਮੀਗ੍ਰੇਸ਼ਨ ਆਰਥਿਕ ਵਿਕਾਸ ਨੂੰ ਹੁਲਾਰਾ ਦਿੱਤੇ ਜਾਣ ਨਾਲ ਹੀ ਦੇਸ਼ ਅੰਦਰ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਕਿਉਂਕਿ ਆਰਥਿਕ ਰਿਕਵਰੀ ਨੂੰ ਚਲਾਉਣ ਲਈ ਇਮੀਗਰੇਸ਼ਨ ਦੀ ਲੋੜ ਹੈ। ਜਿੱਥੇ ਹੁਣ ਕੈਨੇਡਾ ਸਰਕਾਰ ਵੱਲੋਂ ਦੇਸ਼ ਅੰਦਰ ਨੌਕਰੀ ਦੀਆਂ ਅਸਾਮੀਆਂ ਨੂੰ ਵੀ ਪਹਿਲਾਂ ਦੇ ਮੁਕਾਬਲੇ ਵਧਾ ਦਿੱਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਹਰ ਸਾਲ ਨਵੇਂ ਪ੍ਰਵਾਸੀਆਂ ਨੂੰ 45,000 ਦੀ ਗਿਣਤੀ ਦੇ ਅਨੁਸਾਰ ਆਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਉੱਥੇ ਕਰੋਨਾ ਦੇ ਕਾਰਨ ਕੈਨੇਡਾ ਵਿੱਚ ਕਈ ਕੰਮਾਂ ਦੇ ਨਿਰਮਾਣ ਵਿੱਚ ਕਾਮਿਆਂ ਦੀ ਘਾਟ ਮਹਿਸੂਸ ਹੋ ਰਹੀ ਹੈ।
Previous Postਕਾਂਗਰਸ ਨੂੰ ਜਲਦੀ ਹੀ ਛੱਡ ਦੇਣਗੇ ਨਵਜੋਤ ਸਿੱਧੂ – ਪੰਜਾਬ ਸਰਕਾਰ ਦੇ ਇਸ ਮੰਤਰੀ ਨੇ ਕਰਤਾ ਵੱਡਾ ਖੁਲਾਸਾ
Next Postਹੈਲੀਕਾਪਟਰਾਂ ਨਾਲ ਮਾਰਿਆ ਜਾਵੇਗਾ ਚੂਹਿਆਂ ਨੂੰ – ਇਸ ਤਰੀਕੇ ਨਾਲ ਕਰਨਗੇ ਕਾਰਵਾਈ, ਤਾਜਾ ਵੱਡੀ ਖਬਰ