ਕਨੇਡਾ ਤੋਂ ਆਈ ਇਹ ਵੱਡੀ ਮਾੜੀ ਖਬਰ – ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿਚ ਜਦੋ ਦੇ ਕਰੋਨਾ ਮਹਾਂਮਾਰੀ ਨੇ ਆਪਣੇ ਪੈਰ ਪਸਾਰੇ ਹਨ ਉਸ ਦੇ ਚੱਲਦੇ ਦੁਨੀਆਂ ਨੇ ਬਹੁਤ ਹੀ ਨੁਕਸਾਨ ਦਾ ਸਾਹਮਣਾ ਕੀਤਾ ਹੈ । ਜਿੱਥੇ ਇਸ ਮਹਾਂਮਾਰੀ ਦੌਰਾਨ ਕਈ ਕੀਮਤੀ ਜਾਨਾਂ ਚਲੀਆਂ ਗਈਆਂ, ਉੱਥੇ ਹੀ ਆਰਥਿਕ ਸੰਕਟ ਦਾ ਅੱਜ ਹਰ ਦੇਸ਼ ਸਾਹਮਣਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਅਜੇ ਵੀ ਦੁਨੀਆਂ ਦੇ ਅਜਿਹੇ ਦੇਸ਼ ਹਨ ਜਿੱਥੇ ਕੋਰੋਨਾ ਮਹਾਂਮਾਰੀ ਆਪਣੀਆਂ ਜਡ਼੍ਹਾਂ ਮਜ਼ਬੂਤ ਕਰਦੀ ਹੋਈ ਨਜ਼ਰ ਆ ਰਹੀ ਹੈ । ਪਹਿਲਾਂ ਹੀ ਇਸ ਮਹਾਂਮਾਰੀ ਦੌਰਾਨ ਅਜਿਹੇ ਬਹੁਤ ਸਾਰੇ ਘਾਟੇ ਵੱਖ ਵੱਖ ਦੇਸ਼ਾਂ ਨੂੰ ਸਹਿਣੇ ਪੈ ਰਹੇ ਹਨ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ । ਇਸ ਮਹਾਂਮਾਰੀ ਦੇ ਸਮੇਂ ਦੌਰਾਨ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਜਿਨ੍ਹਾਂ ਬਾਰੇ ਸੋਚ ਕੇ ਹੀ ਬੰਦੇ ਦੇ ਲੂੰਹ ਕੰਡੇ ਖੜ੍ਹੇ ਹੋ ਜਾਣ । ਇਸੇ ਵਿਚਕਾਰ ਇੱਕ ਹੋਰ ਮਸ਼ਹੂਰ ਚੋਟੀ ਦੀ ਹਸਤੀ ਦੀ ਜਾਨ ਇਸ ਕੋਰੋਨਾ ਮਹਾਂਮਾਰੀ ਦੇ ਕਾਰਨ ਚਲੀ ਗਈ ।

ਜਿਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੇ ਵੱਲੋਂ ਵੀ ਕੀਤਾ ਗਿਆ । ਦਰਅਸਲ ਉਂਟਾਰੀਓ ਦੇ ਸੈਨੇਟਰ ਦਾ ਅੱਜ ਕੋਰੋਨਾ ਮਹਾਂਮਾਰੀ ਦੇ ਕਾਰਨ ਦੇਹਾਂਤ ਹੋ ਗਿਆ । 56 ਸਾਲਾਂ ਦੀ ਉਮਰ ਦੇ ਵਿੱਚ ਓਂਟਾਰੀਓ ਦੀ ਸੈਨੇਟਰ ਜੋਸੀ ਫੌਰੈਸਟ-ਨੀਜ਼ਿੰਗ ਅੱਜ ਇਸ ਫਾਨੀ ਸੰਸਾਰ ਨੂੰ ਸਦਾ-ਸਦਾ ਲਈ ਅਲਵਿਦਾ ਆਖ ਗਏ । ਜਿਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਤੇ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਜੋਸੀ ਫੌਰੈਸਟ-ਨੀਜ਼ਿੰਗ ਨੇ ਕਰੋਨਾ ਵੈਕਸੀਨ ਦੀਆਂ ਦੋਵੇ ਖੁਰਾਕਾਂ ਲੈ ਲਈਆਂ ਸਨ ।

ਪਰ ਫੇਫੜਿਆਂ ਦੀ ਗੰਭੀਰ ਬਿਮਾਰੀ ਕਾਰਨ ਜਿਸ ਤੋਂ ਉਹ ਪਿਛਲੇ ਪੰਦਰਾਂ ਸਾਲਾਂ ਤੋਂ ਪੀਡ਼ਤ ਸਨ , ਉਸ ਬੀਮਾਰੀ ਦੇ ਕਾਰਨ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਸੀ। ਜਿਸ ਕਾਰਨ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਜੋਸੀ ਫੌਰੈਸਟ-ਨੀਜ਼ਿੰਗ ਬੀਤੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ । ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਤੇ ਬੀਤੇ ਸ਼ਨੀਵਾਰ ਨੂੰ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਲਿਆਂਦਾ ਗਿਆ ਸੀ ।

ਜੋਸੀ ਫੌਰੈਸਟ-ਨੀਜ਼ਿੰਗ ਕੋਰੋਨਾ ਮਹਾਂਮਾਰੀ ਦੇ ਪ੍ਰਤੀ ਕਾਫੀ ਸੁਚੇਤ ਸਨ ਤੇ ਉਨ੍ਹਾਂ ਵੱਲੋਂ ਇਸ ਮਹਾਂਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਦੀਆਂ ਦੋਵੇਂ ਹੀ ਖੁਰਾਕਾਂ ਲਈਅਾਂ ਗਈਅਾਂ ਸੀ ਤੇ ਨਾਲ ਹੀ ਉਨ੍ਹਾਂ ਵੱਲੋਂ ਕੈਨੇਡਾ ਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਸੀ ਕਿ ਕੋਰੋਨਾ ਵੈਕਸੀਨ ਹੀ ਇਕਮਾਤਰ ਅਜਿਹਾ ਸਹਾਰਾ ਹੈ ਇਸ ਕੋਰੋਨਾ ਮਹਾਂਮਾਰੀ ਤੋਂ ਬਚਾਅ ਦੇ ਲਈ ਤੇ ਅੱਜ ਕੋਰੋਨਾ ਕਾਰਨ ਹੋਏ ਦੇਹਾਂਤ ਦੀ ਖ਼ਬਰ ਤੋਂ ਬਾਅਦ ਲਗਾਤਾਰ ਹੀ ਕਈ ਉੱਘੀਆਂ ਸ਼ਖ਼ਸੀਅਤਾਂ ਦੇ ਵੱਲੋਂ ਜੋਸੀ ਫੌਰੈਸਟ-ਨੀਜ਼ਿੰਗ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ ਜਾ ਰਹੀ ਹੈ ।