ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਾਰਨ ਪਿਛਲੇ ਲੰਮੇ ਸਮੇਂ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਬੰਦ ਪਈਆਂ ਹਨ। ਬੱਚਿਆਂ ਦੀਆਂ ਜਾਇਦਾਦਾਂ ਬਣਾਈਆਂ ਆਨਲਾਈਨ ਹੋ ਰਹੀਆਂ ਹਨ। ਇਸ ਤੋਂ ਇਲਾਵਾ ਜੇਕਰ ਵਿਦਿਆਰਥੀਆਂ ਦੀ ਗੱਲ ਕੀਤੀ ਜਾਵੇ ਤਾਂ ਵਿਦਿਆਰਥੀਆਂ ਦੇ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਦੀ ਮੰਗ ਕੀਤੀ ਜਾ ਰਹੀ ਹੈ। ਪਰ ਹੁਣ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਨਾਲ ਸੰਬੰਧਿਤ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਛਾ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮੌਸਮ ਵਿਭਾਗ ਅਤੇ ਜਲਵਾਯੂ ਪਰਿਵਰਤਨ ਵਿਭਾਗ ਨਾਲ ਸੰਬੰਧਿਤ ਆ ਰਹੀ ਹੈ। ਦਰਅਸਲ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਯੂਨੀਵਰਸਿਟੀ ਦੇ ਖੇਤੀ ਮੌਸਮ ਵਿਭਾਗ ਅਤੇ ਜਲਵਾਯੂ ਪਰਿਵਰਤਨ ਦੇ ਵਿਗਿਆਨੀ ਡਾ. ਹਰਪ੍ਰੀਤ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਡਾ. ਹਰਪ੍ਰੀਤ ਸਿੰਘ ਨੇ ਆਪਣੇ ਆਖਰੀ ਸਾਹ ਕੈਨੇਡਾ ਦੇ ਵਿਚ ਲਏ ਹਨ। ਬਹੁਤ ਘੱਟ ਉਮਰ ਦੇ ਵਿਚ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਉਨ੍ਹਾਂ ਦੀ ਉਮਰ 45 ਸਾਲਾਂ ਦੀ ਸੀ।
ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਸੰਸਾਰ ਤੋਂ ਰੁਖ਼ਸਤ ਹੋਣ ਸਬੰਧੀ ਜਾਣਕਾਰੀ ਖੇਤੀ ਮੌਸਮ ਵਿਭਾਗ ਦੇ ਮੁਖੀ ਡਾ. ਪ੍ਰਭਜੋਤ ਕੌਰ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਡਾ. ਹਰਪ੍ਰੀਤ ਸਿੰਘ ਨਾਲ ਸਬੰਧਿਤ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਬੀ ਐਸ ਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਕੀਤੀ ਸੀ ਅਤੇ ਐਮ ਐਸ ਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਤੋਂ ਕੀਤੀ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਖੇਤਰੀ ਖੋਜ ਕੇਂਦਰ ਬਠਿੰਡਾ ਵਿੱਚ ਮੌਸਮ ਵਿਗਿਆਨੀ ਵਜੋਂ 2006 ਵਿਚ ਕੰਮ ਸ਼ੁਰੂ ਕੀਤਾ ਸੀ। ਜਿਸ ਤੋਂ ਬਾਅਦ ਉਹ ਯੂਨੀਵਰਸਿਟੀ ਕੈਂਪਸ ਵਿੱਚ 2008 ਵਿੱਚ ਆਏ। ਪਰ ਅੱਜ ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਚਲੇ ਜਾਣ ਤੇ ਹਰ ਕੋਈ ਦੁਖੀ ਹੈ ਅਤੇ ਦੁਖੀ ਹਿਰਦੇ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਵੱਲੋਂ ਅਤੇ ਹੋਰ ਕਈ ਸੀਨੀਅਰ ਅਧਿਕਾਰੀਆਂ ਦੇ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
Home ਤਾਜਾ ਖ਼ਬਰਾਂ ਕਨੇਡਾ ਤੋਂ ਆਈ ਮਾੜੀ ਖਬਰ ਪੰਜਾਬ ਚ ਛਾਈ ਸੋਗ ਦੀ ਲਹਿਰ – ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਭਰ ਜਵਾਨੀ ਚ ਮੌਤ
ਤਾਜਾ ਖ਼ਬਰਾਂ
ਕਨੇਡਾ ਤੋਂ ਆਈ ਮਾੜੀ ਖਬਰ ਪੰਜਾਬ ਚ ਛਾਈ ਸੋਗ ਦੀ ਲਹਿਰ – ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਭਰ ਜਵਾਨੀ ਚ ਮੌਤ
Previous Postਪੰਜਾਬ ਚ ਇਥੇ ਵਾਪਰਿਆ ਕਹਿਰ – ਨੌਜਵਾਨ ਕੁੜੀ ਨੂੰ ਮਿਲੀ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ
Next Postਵਾਪਰਿਆ ਕਹਿਰ ਅਸਮਾਨੀ ਬਿਜਲੀ ਡਿੱਗਣ ਨਾਲ ਇਥੇ ਪੰਜ ਲੋਕਾਂ ਦੀ ਹੋਈ ਮੌਤ, ਛਾਇਆ ਸੋਗ