ਆਈ ਤਾਜਾ ਵੱਡੀ ਖਬਰ
ਦੇਸ਼ ਨੂੰ ਅਜਾਦ ਕਰਵਾਉਣ ਲਈ ਜਿੱਥੇ ਬਹੁਤ ਸਾਰੇ ਦੇਸ਼ ਭਗਤਾਂ ਵੱਲੋਂ ਕੁਰਬਾਨੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਸਦਕਾ ਹੀ ਅੱਜ ਦੇਸ਼ ਦੇ ਲੋਕ ਆਜ਼ਾਦ ਫ਼ਿਜ਼ਾ ਵਿੱਚ ਆਜ਼ਾਦ ਸਾਹ ਲੈ ਰਹੇ ਹਨ। ਇਸ ਲਈ ਲੋਕਾਂ ਵੱਲੋਂ ਉਨ੍ਹਾਂ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਦੀ ਕੁਰਬਾਨੀ ਸਦਕਾ ਇਸ ਦੇਸ਼ ਵਿੱਚ ਆਜ਼ਾਦੀ ਆਈ ਹੈ। ਇਨ੍ਹਾਂ ਦੇਸ਼ ਭਗਤਾਂ ਵੱਲੋਂ ਕੀਤੀਆਂ ਗਈਆਂ ਅਣਥੱਕ ਮਿਹਨਤ ਸਦਕਾ ਹੀ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਕੱਟਿਆ ਗਿਆ ਹੈ। ਉਨ੍ਹਾਂ ਸ਼ਹੀਦਾਂ ਦੀਆਂ ਯਾਦਾਂ ਨੂੰ ਅਜੇ ਵੀ ਸੰਭਾਲ ਕੇ ਰੱਖਿਆ ਜਾਂਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ।
ਜਿੱਥੇ ਦੇਸ਼ ਅੰਦਰ ਵੱਖ-ਵੱਖ ਇਤਿਹਾਸਕ ਸਮਾਰਕ ਬਣਾਏ ਗਏ ਹਨ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਵੀ ਪੰਜਾਬੀ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਗਿਆ ਹੈ। ਉੱਥੇ ਵੀ ਉਨ੍ਹਾਂ ਦੀਆਂ ਯਾਦਾਂ ਨਾਲ ਜੁੜੇ ਹੋਏ ਸਮਾਰਕਾਂ ਨੂੰ ਲੋਕਾਂ ਵੱਲੋਂ ਸੁਰੱਖਿਅਤ ਰੱਖਿਆ ਜਾ ਰਿਹਾ ਹੈ। ਹੁਣ ਕੈਨੇਡਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪੰਜਾਬੀ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੈਨੇਡਾ ਵਿਚ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨਾਲ ਪੰਜਾਬੀਆਂ ਦੇ ਹਿਰਦੇ ਵਲੂੰਧਰੇ ਗਏ ਹਨ।
ਕਾਮਾਗਾਟਾ ਮਾਰੂ ਕਾਂਡ ਨੂੰ ਸਮਰਪਿਤ ਇਕ ਜਨਤਕ ਸਮਾਰਕ ਨੂੰ ਕੁਝ ਲੋਕਾਂ ਵੱਲੋਂ ਨੁਕਸਾਨ ਪਹੁੰਚਾਏ ਜਾਣ ਤੇ ਭਾਰਤ ਵੱਲੋਂ ਵਿਰੋਧ ਕੀਤਾ ਗਿਆ ਹੈ। ਉਥੇ ਹੀ ਇਸ ਮਾਮਲੇ ਵਿਚ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਕੋਲ ਕਾਮਾਗਾਟਾਮਾਰੂ ਸਮਾਰਕ ਤੇ ਸਮੁੰਦਰੀ ਕੰਧ ਉਪਰ ਚਿੱਟੇ ਰੰਗ ਦੇ ਛਿੱਟੇ ਪੈਣ ਦੀ ਰਿਪੋਰਟ ਮਿਲੀ ਸੀ। ਜਿਸ ਤੋਂ ਬਾਅਦ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।
ਕਾਮਾਗਾਟਾਮਾਰੂ ਕਾਂਡ ਨੂੰ ਸਮਰਪਤ ਪਵਿੱਤਰ ਸਮਾਰਕ ਨੂੰ ਨੁਕਸਾਨ ਪਹੁੰਚਾਉਣ ਉਪਰ ਭਾਰਤ ਦੇ ਦੂਰ ਘਰ ਵੱਲੋਂ ਵੀ ਇਸ ਘਟਨਾ ਨੂੰ ਲੈ ਕੇ ਟਵੀਟ ਕਰਦੇ ਹੋਏ ਤਿੱਖੀ ਪ੍ਰਤੀਕ੍ਰਿਆ ਜਾਹਿਰ ਕੀਤੀ ਗਈ ਹੈ। ਕਿਉਂਕਿ ਇਸ ਪਵਿੱਤਰ ਸਮਾਰਕ ਨੂੰ ਨੁਕਸਾਨ ਪਹੁੰਚਾਉਣਾ ਉਨ੍ਹਾਂ ਸ਼ਹੀਦਾਂ ਦਾ ਅਪਮਾਨ ਹੈ। ਜਿਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਇਲਾਕੇ ਚ ਛਾਈ ਸੋਗ ਦੀ ਲਹਿਰ
Next Postਸਲਮਾਨ ਖ਼ਾਨ ਨੂੰ ਏਅਰਪੋਰਟ ਤੇ ਅਫਸਰ ਨੇ ਰੋਕਿਆ ਪਰ ਹੁਣ ਇਸ ਕਾਰਨ ਹੋ ਗਈ ਉਸ ਤੇ ਇਹ ਕਾਰਵਾਈ