ਕਨੇਡਾ ਵਾਲਿਆਂ ਨੂੰ ਪੈ ਗਿਆ ਇਹ ਨਵਾਂ ਸਿਆਪਾ – ਮਚੀ ਹਾਹਾਕਾਰ , ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਤੋਂ ਕੁਦਰਤੀ ਆਫ਼ਤ ਕਰੋਨਾ ਨੇ ਜਿਥੇ ਸਾਰੀ ਦੁਨੀਆ ਵਿੱਚ ਤਬਾਹੀ ਮਚਾਈ ਹੈ ਉਥੇ ਹੀ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਹੀ ਬਾਰ ਬਾਰ ਇਨਸਾਨ ਨੂੰ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਇਹਨਾਂ ਕੁਦਰਤੀ ਆਫਤਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਦੁਨੀਆ ਦੇ ਕੋਨੇ-ਕੋਨੇ ਵਿੱਚ ਵਾਪਰ ਰਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ।

ਹੁਣ ਕੈਨੇਡਾ ਵਾਲਿਆਂ ਲਈ ਨਵੀਂ ਮੁਸੀਬਤ ਸਾਹਮਣੇ ਆਈ ਹੈ ਜਿੱਥੇ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਪਹਿਲਾਂ ਹੀ ਭਾਰੀ ਤਬਾਹੀ ਬਰਸਾਤ ਤੇ ਤੇਜ ਤੂਫਾਨ ਕਾਰਨ ਹੋਈ ਹੈ। ਉਥੇ ਹੀ ਹੁਣ ਕੈਨੇਡਾ ਦੇ ਉਂਟਾਰੀਓ ਸੂਬੇ ਵਿੱਚ ਤੇਜ਼ ਹਵਾਵਾਂ ਚੱਲਣ ਦੇ ਕਾਰਨ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਥੇ ਤੇਜ਼ ਤੂਫਾਨ ਦੇ ਕਾਰਨ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ।

ਜਿਸ ਕਾਰਨ ਦੋ ਲੱਖ ਤੋਂ ਵਧੇਰੇ ਲੋਕਾਂ ਨੂੰ ਬਿਨਾਂ ਬਿਜਲੀ ਦੇ ਰਹਿਣਾ ਪੈ ਰਿਹਾ ਹੈ। ਜਿੱਥੇ 90 ਤੋਂ ਸੌ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਦੇ ਕਾਰਣ ਬਿਜਲੀ ਸਪਲਾਈ ਪ੍ਰਭਾਵਤ ਹੋਈ ਹੈ ਉਥੇ ਹੀ ਇਸ ਮੁਸ਼ਕਲ ਨੂੰ ਹੱਲ ਕਰਨਾ ਵੀ ਮੁਸ਼ਕਲ ਹੋ ਰਿਹਾ ਹੈ ਕਿਉਂਕਿ ਮੌਸਮ ਦੀ ਖਰਾਬੀ ਦੇ ਕਾਰਨ ਬਿਜਲੀ ਸਬੰਧੀ ਪੈਦਾ ਹੋਈਆਂ ਸਮੱਸਿਆਵਾਂ ਨੂੰ ਠੀਕ ਕਰਨਾ ਕਰਮਚਾਰੀਆਂ ਲਈ ਮੁਸ਼ਕਲ ਪੈਦਾ ਕਰ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕੇ ਮੌਸਮ ਵਿਚ ਕੁਝ ਰਾਹਤ ਮਿਲਦੀ ਹੈ ਤਾਂ ਕਰਮਚਾਰੀਆਂ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ।

ਕਿਉਂਕਿ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਬਹੁਤ ਸਾਰੇ ਖੇਤਰਾਂ ਵਿੱਚ ਲੋਕਾਂ ਨੂੰ ਬਿਨਾਂ ਬਿਜਲੀ ਦੇ ਰਾਤਾਂ ਗੁਜ਼ਾਰਨੀਆ ਪੈ ਰਹੀਆਂ ਹਨ। ਕਿਉਂਕਿ ਇਨ੍ਹਾਂ ਤੇਜ਼ ਹਵਾਵਾਂ ਦੇ ਕਾਰਣ ਜਿੱਥੇ ਪਾਵਰ ਕੰਪਨੀ ਦਾ ਨੁਕਸਾਨ ਹੋ ਰਿਹਾ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਦੱਖਣੀ, ਮੱਧ ਅਤੇ ਪੂਰਬੀ ਓ ਐੱਨ ਸਭ ਤੋਂ ਵਧੇਰੇ ਇਲਾਕੇ ਇਸ ਦੇ ਕਾਰਨ ਪ੍ਰਭਾਵ ਹੋ ਰਹੇ ਹਨ।