ਕਰਲੋ ਘਿਓ ਨੂੰ ਭਾਂਡਾ – ਹੁਣ ਅਚਾਨਕ ਬਾਇਡਨ ਵਲੋਂ ਅਫਗਾਨਿਸਤਾਨ ਲਈ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਅਫਗਾਨਿਸਤਾਨ ਦੇ ਵਿਚ ਤਾਲਿਬਾਨ ਵੱਲੋਂ ਕਬਜ਼ਾ ਕੀਤੇ ਜਾਣ ਤੋਂ ਬਾਅਦ ਜਿੱਥੇ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਉਥੇ ਹੀ ਅਮਰੀਕਾ ਵੱਲੋਂ ਆਪਣੇ ਸਾਰੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਅਮਰੀਕਾ ਵੱਲੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਉਹ ਆਪਣੇ ਨਾਗਰਿਕਾਂ ਨੂੰ ਉਥੋਂ ਬਾਹਰ ਕੱਢ ਰਿਹਾ ਹੈ ਜਿੱਥੇ ਉਸ ਵੱਲੋਂ ਤੈਨਾਤ ਸੈਨਾ ਨੂੰ ਵੀ ਹੌਲੀ ਹੌਲੀ ਕੱਢ ਲਿਆ ਗਿਆ ਹੈ। ਅਫ਼ਗ਼ਾਨਿਸਤਾਨ ਵਿਚ ਇਸ ਸਮੇਂ ਸਥਿਤੀ ਕਾਫ਼ੀ ਤਣਾਅਪੂਰਨ ਹੋਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵਧੇਰੇ ਵਧ ਗਿਆ ਹੈ। ਜਿੱਥੇ ਤਾਲਿਬਾਨ ਵੱਲੋਂ ਸਾਰੀਆਂ ਸੰਸਥਾਵਾਂ ਅਤੇ ਨਾਗਰਿਕਾਂ ਨੂੰ ਉਹਨਾਂ ਦੇ ਸੁਰੱਖਿਅਤ ਹੋਣ ਬਾਰੇ ਆਖਿਆ ਜਾ ਰਿਹਾ ਹੈ। ਉਥੇ ਹੀ ਦੇਸ਼ ਦੇ ਰਾਸ਼ਟਰਪਤੀ ਵੱਲੋਂ ਦੇਸ਼ ਨੂੰ ਛੱਡ ਕੇ ਭੱਜ ਜਾਣ ਤੋਂ ਬਾਅਦ ਲੋਕਾਂ ਵਿਚ ਡਰ ਕਾਇਮ ਹੋ ਗਿਆ ਹੈ।

ਹੁਣ ਅਚਾਨਕ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਅਫਗਾਨਿਸਤਾਨ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਅਫਗਾਨਿਸਤਾਨ ਦੀ ਸਥਿਤੀ ਨੂੰ ਦੇਖਦੇ ਹੋਏ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੀ ਸੈਨਾ ਨੂੰ ਉਥੋਂ ਵਾਪਸ ਬੁਲਾ ਲੈਣਾ ਉਨ੍ਹਾਂ ਦਾ ਸਹੀ ਫੈਸਲਾ ਸੀ। ਕਿਉਂਕਿ ਜਿੱਥੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਵੱਲੋਂ ਬਿਨਾਂ ਲੜਾਈ ਦੇ ਹੀ ਦੇਸ਼ ਛੱਡ ਕੇ ਭੱਜ ਜਾਣ ਦੀ ਖਬਰ ਸਾਹਮਣੇ ਆਈ ਹੈ। ਉੱਥੇ ਦੇਸ਼ ਦੇ ਬਾਕੀ ਲੋਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਅਮਰੀਕੀ ਫੌਜ ਅਫਗਾਨਿਸਤਾਨ ਦੇ ਵਿੱਚ ਕਾਬਲ ਏਅਰਪੋਰਟ ਦੀ ਸੁਰੱਖਿਆ ਕਰ ਰਹੀ ਹੈ ਜਿਨ੍ਹਾਂ ਦੀ ਗਿਣਤੀ ਛੇ ਹਜ਼ਾਰ ਹੈ।

ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕੁਝ ਗਲਤ ਫੈਸਲੇ ਲਏ ਗਏ ਹਨ। ਉਨ੍ਹਾਂ ਆਖਿਆ ਕਿ ਸਾਬਕਾ ਰਾਸ਼ਟਰਪਤੀ ਟਰੰਪ ਦੇ ਸਮੇਂ ਅਫਗਾਨਿਸਤਾਨ ਵਿੱਚ 15 ਹਜ਼ਾਰ ਤੋਂ ਵਧੇਰੇ ਫ਼ੌਜੀ ਭੇਜੇ ਗਏ ਸਨ ਜਿਨ੍ਹਾਂ ਦੀ ਗਿਣਤੀ ਦੋ ਹਜ਼ਾਰ ਰਹਿ ਗਈ ਸੀ। ਉਨ੍ਹਾਂ ਕਿਹਾ ਕਿ ਸਾਡੇ ਕੋਲੋਂ ਕੁਝ ਗ਼ਲਤੀਆਂ ਹੋਈਆਂ ਹਨ ਪਰ ਅਸੀਂ ਅਜੇ ਵੀ ਆਪਣੇ ਫੈਸਲੇ ਉਪਰ ਕਾਇਮ ਹਾਂ।

ਪਰ ਅਫਗਾਨਿਸਤਾਨ ਵਿੱਚ ਹਲਾਤਾਂ ਦੇ ਖਰਾਬ ਹੋਣ ਦਾ ਜ਼ਿੰਮੇਵਾਰ ਅਫਗਾਨਿਸਤਾਨ ਦਾ ਰਾਸ਼ਟਰਪਤੀ ਅਸ਼ਰਫ਼ ਗਨੀ ਆਪ ਹੈ। ਜੋ ਦੇਸ਼ ਛੱਡ ਕੇ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੂੰ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਲਈ ਇੱਥੇ ਕਾਇਮ ਰਹਿਣਾ ਚਾਹੀਦਾ ਸੀ। ਜੋਅ ਬਾਈਡਨ ਵੱਲੋਂ ਕਿਹਾ ਗਿਆ ਹੈ ਕਿ ਬੇਸ਼ਕ ਸਾਡੀਆਂ ਫੌਜਾਂ ਵਾਪਸ ਆ ਰਹੀਆਂ ਹਨ ਪਰ ਅੱਤਵਾਦ ਦੇ ਖਿਲਾਫ ਜੰਗ ਜਾਰੀ ਰਹੇਗੀ।