ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਇਨ੍ਹਾਂ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਲਈ ਬਹੁਤ ਸਾਰੇ ਤਰੀਕੇ ਵੀ ਅਪਣਾਏ ਜਾ ਰਹੇ ਹਨ। ਜਿੱਥੇ ਹੁਣ ਚੋਣ ਕਮਿਸ਼ਨ ਵੱਲੋਂ 20 ਫਰਵਰੀ ਨੂੰ ਵੋਟਾਂ ਪੈਣ ਦਾ ਐਲਾਨ ਕੀਤਾ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। 8 ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਕੀਤੇ ਗਏ ਇਸ ਐਲਾਨ ਦੇ ਨਾਲ ਹੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।
ਹੁਣ ਤੱਕ ਇਸ ਪਾਰਟੀ ਦੇ ਲੱਗ ਰਹੇ ਹੋਰਡਿੰਗ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੇ ਪ੍ਰਚਾਰ ਵਾਸਤੇ ਹੋਰਡਿੰਗ ਲਗਾਏ ਜਾ ਰਹੇ ਹਨ। ਉਥੇ ਹੀ ਆਪਣੀ ਪਾਰਟੀ ਦੇ ਪ੍ਰਮੁੱਖ ਲੋਕਾਂ ਦੀਆਂ ਤਸਵੀਰਾਂ ਲਗਾਈਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਵੱਲੋਂ ਲਗਾਏ ਜਾ ਰਹੇ ਹੋਰਡਿੰਗ ਤੇ ਸਿਰਫ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈਲਾਈਟ ਨਹੀਂ ਕੀਤਾ ਜਾ ਰਿਹਾ ਸਗੋਂ ਉਨ੍ਹਾਂ ਦੇ ਨਾਲ ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਉਥੇ ਹੀ ਪੰਜਾਬ ਵਿੱਚ ਲਗਾਏ ਜਾ ਰਹੇ ਇਨ੍ਹਾਂ ਹੋਰਡਿੰਗਾਂ ਉਪਰ ਗਾਂਧੀ ਪਰਿਵਾਰ ਦੇ ਚਿਹਰੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸ਼ਾਮਲ ਨਹੀਂ ਕੀਤਾ ਗਿਆ ਹੈ। ਜਿੱਥੇ ਪਹਿਲਾਂ ਇਹਨਾਂ ਚਿਹਰਿਆਂ ਦੇ ਜ਼ਰੀਏ ਪੰਜਾਬ ਵਿਚ ਵੋਟ ਬੈਂਲਸ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉੱਥੇ ਹੀ ਇਨ੍ਹਾਂ ਸਭ ਦੀਆਂ ਤਸਵੀਰਾਂ ਹੋਰਡਿੰਗ ਵਿੱਚ ਸ਼ਾਮਲ ਨਹੀਂ ਕੀਤੀਆਂ ਗਈਆਂ ਹਨ।
ਉੱਥੇ ਹੀ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਲਗਾਏ ਜਾ ਰਹੇ ਹੋਰਡਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਪਰ ਹੁਣ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਉਹਨਾਂ ਦੀਆਂ ਤਸਵੀਰਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਉਥੇ ਹੀ ਭਾਜਪਾ ਵੱਲੋਂ ਵੀ ਆਪਣੇ ਬਹੁਤ ਸਾਰੇ ਮੈਂਬਰਾਂ ਦੀਆਂ ਤਸਵੀਰਾਂ ਨੂੰ ਆਪਣੇ ਹੋਰਡਿੰਗ ਵਿਚ ਸ਼ਾਮਲ ਕੀਤਾ ਗਿਆ ਹੈ।
Previous Postਹੋ ਜਾਵੋ ਸਾਵਧਾਨ ਪ੍ਰਸ਼ਾਸਨ ਨੇ ਪੰਜਾਬ ਚ ਕਰਤੀ ਸਖਤੀ – ਇਥੇ ਹੋ ਗਿਆ ਸੜਕਾਂ ਤੇ ਨਿਕਲਣ ਵਾਲਿਆਂ ਲਈ ਇਹ ਵੱਡਾ ਐਲਾਨ
Next Postਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ – ਪ੍ਰਸੰਸਕ ਕਰ ਰਹੇ ਅਫਸੋਸ ਜਾਹਰ