ਆਈ ਤਾਜਾ ਵੱਡੀ ਖਬਰ
ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਿੱਥੇ 20 ਫਰਵਰੀ ਦੀ ਤਰੀਕ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਸਖਤ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਹਨ ਜਿਸਦੇ ਅਨੁਸਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਕਾਂਗਰਸ ਪਾਰਟੀ ਵਿੱਚ ਜਿੱਥੇ ਕਾਫੀ ਲੰਮਾ ਸਮਾਂ ਕਾਟੋ ਕਲੇਸ਼ ਜਾਰੀ ਰਿਹਾ ਅਤੇ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਰਾਹੁਲ ਗਾਂਧੀ ਵੱਲੋਂ ਮੌਜੂਦਾ ਮੁੱਖ ਮੰਤਰੀ ਨੂੰ ਵਿਧਾਨ ਸਭਾ ਚੋਣਾਂ ਵਿਚ ਮੁਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ।
ਹੁਣ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਨਾ ਬਣਾਉਣ ਤੋਂ ਬਾਅਦ ਸਿੱਧੂ ਦਾ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ। ਲੁਧਿਆਣਾ ਵਿੱਚ ਹੋਈ ਕੱਲ ਵਰਚੁਅਲ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਕਰਵਾਏ ਗਏ ਸਰਵੇ ਦੇ ਅਨੁਸਾਰ ਅਤੇ ਲੋਕਾਂ ਦੀ ਮੰਗ ਦੇ ਆਧਾਰ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੋਣ ਵਾਲੀਆਂ ਚੋਣਾਂ ਦੇ ਵਿੱਚ ਮੁੱਖ ਮੰਤਰੀ ਦਾ ਚੇਹਰਾ ਐਲਾਨਿਆ ਗਿਆ। ਉਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਖਿਆ ਗਿਆ ਹੈ ਕਿ ਉਹ ਪਾਰਟੀ ਦੇ ਹਰ ਫ਼ੈਸਲੇ ਨੂੰ ਮਨਜੂਰ ਕਰਦੇ ਹਨ ਅਤੇ ਹਮੇਸ਼ਾ ਪਾਰਟੀ ਅਤੇ ਹਾਈਕਮਾਨ ਦੇ ਨਾਲ ਖੜ੍ਹੇ ਹਨ।
ਉਥੇ ਹੀ ਉਹ ਪੰਜਾਬ ਦਾ ਦੁਗਣਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪੰਜਾਬ ਮਾਡਲ ਨੂੰ ਹੁਣ ਹਾਈਕਮਾਨ ਨੂੰ ਦੇ ਚੁੱਕੇ ਹਨ। ਉੱਥੇ ਹੀ ਹੁਣ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਉਨ੍ਹਾਂ ਵੱਲੋਂ ਪੰਜਾਬ ਦੀ ਤਰੱਕੀ ਵਾਸਤੇ ਇਸ ਮਾਡਲ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿਉਂਕਿ ਹੁਣ ਸਾਰੀ ਤਾਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਥ ਵਿਚ ਹੋਵੇਗੀ।
ਉਥੇ ਹੀ ਉਨ੍ਹਾਂ ਆਖਿਆ ਹੈ ਕਿ ਕਾਂਗਰਸ ਦਾ ਮੁਕਾਬਲਾ ਹੁਣ ਸਿਰਫ ਆਮ ਆਦਮੀ ਪਾਰਟੀ ਨਾਲ ਹੈ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨਾਲ ਕਾਂਗਰਸ ਦਾ ਕੋਈ ਵੀ ਮੁਕਾਬਲਾ ਇਨ੍ਹਾਂ ਚੋਣਾਂ ਵਿੱਚ ਨਹੀਂ ਹੈ, ਇਹ ਸ਼੍ਰੋਮਣੀ ਅਕਾਲੀ ਦਲ ਜਿਸ ਨੇ ਪੰਜਾਬ ਨੂੰ ਗਿਰਵੀ ਤੱਕ ਰੱਖ ਦਿੱਤਾ ਹੈ ਅਤੇ ਇਹ ਪਾਰਟੀ ਗੁਰੂ ਦੀ ਦੋਖੀ ਵੀ ਹੈ। ਉਥੇ ਹੀ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਆਖਿਆ ਹੈ ਕਿ ਉਨ੍ਹਾਂ ਵੱਲੋਂ ਗੋਦ ਲਏ ਪਿੰਡ ਮੂਧਲ ਦਾ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਹੁਣ ਫੈਸਲਾ ਲੋਕਾਂ ਦੇ ਹੱਥ ਵਿਚ ਹੈ, ਬਾਕੀ ਜਿਸ ਨੇ ਜੋ ਕਹਿਣਾ ਹੈ ਕਹਿ ਸਕਦਾ ਹੈ।
Previous Postਕਿਸੇ ਦੀਆਂ ਖੁਸ਼ੀਆਂ ਕਿਸੇ ਲਈ ਬਣ ਗਈ ਮੌਤ – ਪੰਜਾਬ ਚ ਇਥੇ ਵਾਪਰਿਆ ਇਹ ਭਾਣਾ
Next Postਪੰਜਾਬ ਚ ਇਥੇ ਕਾਂਗਰਸ ਅਤੇ ਇਸ ਪਾਰਟੀ ਦੇ ਵਰਕਰਾਂ ਵਿਚਕਾਰ ਹੋ ਗਈ ਜਬਰਦਸਤ ਟੱਕਰ ਭੰਨੀਆਂ ਗੱਡੀਆਂ ਮਚਿਆ ਹੜਕੰਪ