ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ 8 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਜਿੱਥੇ ਕਿਸਾਨਾਂ ਦੇ ਹਿੱਤਾਂ ਵਿੱਚ ਦਸਿਆ ਜਾ ਰਿਹਾ ਹੈ। ਉਥੇ ਇਹ ਖ਼ੇਤੀ ਕਾਨੂੰਨ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆ ਦੇ ਹਿਤ ਵਿੱਚ ਦੱਸੇ ਜਾ ਰਹੇ ਹਨ। ਸਰਕਾਰ ਵੱਲੋਂ ਇਹਨਾ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਨਾਂਹ ਕਰ ਦਿੱਤੀ ਗਈ ਹੈ। ਜਿਸ ਦੇ ਚਲਦੇ ਹੋਏ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਵਿਰੋਧ ਦਾ ਅਸਰ ਵੀ ਕਾਰਪੋਰੇਟ ਘਰਾਣਿਆਂ ਦੇ ਕੰਮ ਉੱਪਰ ਦੇਖਣ ਨੂੰ ਮਿਲ ਰਿਹਾ ਹੈ।
ਕਿਸਾਨਾਂ ਨੇ ਹੁਣ ਅਡਾਨੀ ਨੂੰ ਇਕ ਵੱਡਾ ਝਟਕਾ ਦਿੱਤਾ ਜਿੱਥੇ ਪੰਜਾਬ ਵਿੱਚੋਂ ਚੋਟੀ ਦੇ ਇਸ ਅਮੀਰ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਵਿੱਚ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਹੁਣ ਅਡਾਨੀ ਗਰੁੱਪ ਵੱਲੋਂ ਯੂ-ਟਰਨ ਲੈਂਦੇ ਹੋਏ ਪੰਜਾਬ ਦੇ ਕਿਲਾ ਰਾਏਪੁਰ ਵਿਖੇ ਆਈ ਸੀ ਡੀ ਦਾ ਸੰਚਾਲਨ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਅਡਾਨੀ ਸਮੂਹ ਨੇ ਲੁਧਿਆਣਾ ਦੇ ਪੰਜਾਬ ਵਿੱਚ ਹੋਰਨਾਂ ਥਾਵਾਂ ਤੇ ਸਥਿਤ ਉਦਯੋਗਾਂ ਲਈ ਰੇਲ ਅਤੇ ਸੜਕ ਰਾਹੀਂ ਮਾਲ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਕਿਲਾ ਰਾਏਪੁਰ ਵਿਚ 2017 ਵਿੱਚ ਆਪਣੀ ਆਈ ਸੀ ਡੀ ਨੂੰ ਸ਼ੁਰੂ ਕੀਤਾ ਸੀ।
ਕਿਸਾਨਾਂ ਵੱਲੋਂ ਇਸ ਪਾਰਕ ਦੇ ਬਾਹਰ ਲਗਾਤਾਰ ਅਡਾਨੀ ਗਰੁੱਪ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਥੇ ਕਿਸਾਨਾਂ ਵੱਲੋਂ ਟਰੈਕਟਰ-ਟਰਾਲੀਆਂ ਲਗਾ ਕੇ ਕਰਮਚਾਰੀਆਂ ਅਤੇ ਸਾਮਾਨ ਦੀ ਆਵਾਜਾਈ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਜਿੱਥੇ ਪਾਰਕ ਦਾ ਕੰਮ ਅਡਾਨੀ ਸਮੂਹ ਵੱਲੋਂ ਸ਼ੁਰੂ ਕੀਤਾ ਗਿਆ ਸੀ ਉੱਥੇ ਹੀ ਇਸ ਕੰਮ ਨੂੰ ਜਨਵਰੀ 2021 ਵਿੱਚ ਰੁਕਵਾ ਦਿੱਤਾ ਗਿਆ ਹੈ। ਅਡਾਨੀ ਗਰੁੱਪ ਨੂੰ ਇਸ ਜਗ੍ਹਾ ਕਾਰਨ ਬਹੁਤ ਜ਼ਿਆਦਾ ਨੁਕਸਾਨ ਸਹਿਣ ਕਰਨਾ ਪੈ ਰਿਹਾ ਹੈ।
ਕਿਉਂਕਿ ਇਸ ਨੂੰ ਬੰਦ ਕਰਨ ਦਾ ਫ਼ੈਸਲਾ ਅਡਾਨੀ ਗਰੁੱਪ ਵੱਲੋਂ ਲਿਆ ਗਿਆ ਹੈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਗਿਆ ਸੀ। ਉਸ ਹਲਫੀਆ ਬਿਆਨ ਵਿਚ ਕਿਹਾ ਗਿਆ ਹੈ ਕਿ ਉਸ ਨੂੰ ਪਿਛਲੇ 7 ਮਹੀਨਿਆਂ ਦੌਰਾਨ ਰਾਜ ਸਰਕਾਰ ਅਤੇ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਕਿਸੇ ਆਯੋਗ ਨੇ ਆਪਣੇ ਅਧਿਕਾਰਾਂ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਤੇ ਕਿਹਾ ਹੈ ਕਿ ਉਹ ਆਪਣਾ ਕਾਰੋਬਾਰ ਬੰਦ ਕਰ ਰਹੇ ਹਨ।
Home ਤਾਜਾ ਖ਼ਬਰਾਂ ਕਿਸਾਨਾਂ ਨੇ ਦਿੱਤਾ ਅਡਾਨੀ ਨੂੰ ਵੱਡਾ ਝੱਟਕਾ- ਪੰਜਾਬ ਚੋ ਆ ਗਈ ਚੋਟੀ ਦੇ ਇਸ ਅਮੀਰ ਲਈ ਇਹ ਵੱਡੀ ਮਾੜੀ ਖਬਰ
Previous Postਖੁਸ਼ੀ ਖੁਸ਼ੀ ਚ ਕਰ ਲਈ ਇਹ ਗਲਤੀ ਕੇ ਓਲੰਪਿਕ ਤੋਂ ਜਿੱਤ ਦੇ ਬਾਵਜੂਦ ਵੀ ਹੋ ਗਿਆ ਬਾਹਰ , ਸਾਰੀ ਦੁਨੀਆਂ ਤੇ ਹੋ ਗਈ ਚਰਚਾ
Next Postਇੱਕ ਜਿਸਮ ਦੋ ਜਾਨ’ ਸੋਹਣਾ-ਮੋਹਣਾ ਬਾਰੇ ਆਈ ਇਹ ਵੱਡੀ ਖਬਰ , ਡਾਕਟਰ ਪਏ ਸੋਚਾਂ ਚ