ਆਈ ਤਾਜ਼ਾ ਵੱਡੀ ਖਬਰ
ਪਿਛਲੇ ਮਹੀਨੇ 24 ਫਰਵਰੀ ਤੋਂ ਰੂਸ ਅਤੇ ਯੂਕਰੇਨ ਦੇ ਵਿਚਕਾਰ ਸ਼ੁਰੂ ਹੋਈ ਜੰਗ ਅਜੇ ਤੱਕ ਜਾਰੀ ਹੈ। ਦੋਹਾਂ ਦੇਸ਼ਾਂ ਵਿਚਕਾਰ ਜਾਰੀ ਇਸ ਜੰਗ ਦਾ ਅਸਰ ਪੂਰੇ ਵਿਸ਼ਵ ਉਪਰ ਪੈ ਰਿਹਾ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਯੁੱਧ ਨੂੰ ਰੋਕੇ ਜਾਣ ਵਾਸਤੇ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ, ਤਾਂ ਜੋ ਰੂਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ। ਜਿੱਥੇ ਅਮਰੀਕਾ,ਕੈਨੇਡਾ, ਫਰਾਂਸ, ਅਤੇ ਬ੍ਰਿਟੇਨ ਵੱਲੋਂ ਲਗਾਤਾਰ ਪਾਬੰਦੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਗੁੱਸੇ ਵਿਚ ਆ ਕੇ ਰੂਸ ਵੱਲੋਂ ਵੀ ਬਾਕੀ ਦੇਸ਼ਾਂ ਨਾਲ ਆਪਣੇ ਕਈ ਸਮਝੌਤੇ ਉਪਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਦਾ ਅਸਰ ਬਾਕੀ ਦੇਸ਼ਾਂ ਵਿੱਚ ਵੀ ਵੇਖਿਆ ਜਾ ਰਿਹਾ ਹੈ।
ਜਿੱਥੇ ਬਹੁਤ ਸਾਰੀਆਂ ਚੀਜ਼ਾਂ ਦੀ ਦਰਾਮਦ ਅਤੇ ਬਰਾਮਦ ਵਿੱਚ ਤਬਦੀਲੀ ਦੇਖੀ ਜਾ ਰਹੀ ਹੈ ਉਥੇ ਹੀ ਮਹਿੰਗਾਈ ਦਰ ਵੀ ਲਗਾਤਾਰ ਕਈ ਦੇਸ਼ਾਂ ਵਿਚ ਵਧ ਰਹੀ ਹੈ ਕਿਉਂਕਿ ਕੁਝ ਵਸਤਾਂ ਦੀ ਸਪਲਾਈ ਨਾ ਹੋਣ ਕਾਰਨ ਮਾਰਕੀਟ ਵਿੱਚ ਉਹਨਾਂ ਦੀ ਕੀਮਤ ਵਿਚ ਭਾਰੀ ਵਾਧਾ ਹੋ ਰਿਹਾ ਹੈ। ਹੁਣ ਕਿਸਾਨਾਂ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਝਟਕਾ ਲੱਗਣ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਸ ਯੁੱਧ ਦਾ ਅਸਰ ਪੂਰੀ ਦੁਨੀਆਂ ਉਪਰ ਹੈ ਉੱਥੇ ਹੀ ਹੁਣ ਕਿਸਾਨਾਂ ਨੂੰ ਖਾਦਾਂ ਦੀ ਸਪਲਾਈ ਨਾ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿੱਥੇ ਖਾਦਾਂ ਦੀ ਸਪਲਾਈ ਪ੍ਰਭਾਵਿਤ ਹੋਈ ਹੈ ਉੱਥੇ ਹੀ ਬਹੁਤ ਸਾਰੀਆਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਚੱਲਦੇ ਹੋਏ ਖਾਦ ਦੀਆਂ ਕੀਮਤਾਂ ਵਿੱਚ 10 ਫ਼ੀਸਦੀ ਤੋਂ ਵਧੇਰੇ ਦਾ ਵਾਧਾ ਹੋ ਜਾਣ ਦੇ ਬਾਵਜੂਦ ਵੀ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਵੀ ਜ਼ਾਹਿਰ ਕੀਤੀ ਜਾ ਰਹੀ ਹੈ।
ਜਿੱਥੇ ਵੱਖ-ਵੱਖ ਕੰਪਨੀਆਂ ਵੱਲੋਂ ਖਾਦ ਦੇ ਆਰਡਰਾਂ ਨੂੰ ਲੈ ਕੇ ਚਿੰਤਾ ਵੇਖੀ ਜਾ ਰਹੀ ਹੈ ਉੱਥੇ ਹੀ ਇਸ ਯੁੱਧ ਦੇ ਕਾਰਨ ਕਈ ਦੇਸ਼ਾਂ ਵਿੱਚ ਪੋਟਾਸ਼ ਦੀ ਸਪਲਾਈ ਠੱਪ ਹੋ ਚੁੱਕੀ ਹੈ। ਜਿਥੇ ਖਾਦ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਕਿਸਾਨਾਂ ਨੂੰ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਕਿਉਂਕਿ ਭਾਰਤ ਵੀ ਵੱਡੀ ਮਾਤਰਾ ਵਿੱਚ ਪੋਟਾਸ਼ ਦੀ ਦਰਾਮਦ ਕਰਦਾ ਹੈ।
Previous Postਹੋ ਜਾਵੋ ਤਿਆਰ ਜੇਬਾਂ ਢਿਲੀਆਂ ਕਰਨ ਲਈ – ਕੇਂਦਰ ਸਰਕਾਰ ਕਰਨ ਜਾ ਰਹੀ ਹੁਣ ਇਹ ਕੰਮ
Next Postਵਿਦੇਸ਼ ਚ 22 ਸਾਲਾਂ ਦੇ ਪੰਜਾਬੀ ਮੁੰਡੇ ਨੂੰ ਮਿਲੀ ਸ਼ਕੀ ਹਲਾਤਾਂ ਚ ਇਸ ਤਰਾਂ ਮੌਤ – ਪ੍ਰੀਵਾਰ ਕਰ ਰਿਹਾ ਇਹ ਮੰਗ