ਕਿਸਾਨੋ ਹੋ ਜਾਵੋ ਸਾਵਧਾਨ – ਪੰਜਾਬ ਦੇ ਖੇਤਾਂ ਚ ਹੋਣ ਲੱਗ ਪਿਆ ਹੁਣ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਦਿਨੋ ਦਿਨ ਵੱਧ ਰਹੀਆਂ ਲੁਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣਾ ਪੁਲਸ ਦੇ ਹੱਥੋਂ ਵੀ ਬਾਹਰ ਹੁੰਦਾ ਜਾ ਰਿਹਾ ਹੈ। ਪੁਲੀਸ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਚੁੱਕੀ ਜਾਂਦੀ ਹੈ। ਉਥੇ ਹੀ ਚੋਰਾਂ ਦੇ ਹੌਂਸਲੇ ਵੀ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਜਿਹਨਾਂ ਵੱਲੋਂ ਦਿਨ-ਦਿਹਾੜੇ ਹੀ ਸ਼ਰੇਆਮ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਲੁੱਟ-ਖੋਹ ਚੋਰੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਬਾਹਰ ਜਾਣਾ ਵੀ ਸੁਰੱਖਿਅਤ ਨਹੀਂ ਮੰਨਿਆ ਜਾਂਦਾ। ਕਿਉਂਕਿ ਕੁਝ ਨੌਜਵਾਨਾਂ ਵੱਲੋਂ ਬੇਰੋਜ਼ਗਾਰੀ ਦੇ ਚਲਦੇ ਹੋਏ ਨਸ਼ਿਆਂ ਦੀ ਪੂਰਤੀ ਵਾਸਤੇ ਅਜਿਹੀਆ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ।

ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਇੱਥੇ ਪੰਜਾਬ ਦੇ ਖੇਤਾਂ ਚ ਵੀ ਇਹ ਕੰਮ ਹੋਣ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹਨੀਂ ਦਿਨੀਂ ਫਗਵਾੜਾ ਅਧੀਨ ਆਉਣ ਵਾਲੇ ਪੇਂਡੂ ਇਲਾਕਿਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਜਿੱਥੇ ਚੋਰਾਂ ਵੱਲੋਂ ਸ਼ਰੇਆਮ ਪਿੰਡਾਂ ਵਿੱਚ ਮੋਟਰ ਦੀਆਂ ਤਾਰਾਂ ਚੋਰੀ ਕੀਤੇ ਜਾਣ ਦੇ ਬਹੁਤ ਸਾਰੇ ਮਾਮਲੇ ਕਈ ਪਿੰਡਾਂ ਤੋਂ ਸਾਹਮਣੇ ਆ ਚੁੱਕੇ ਹਨ।

ਜਿੱਥੇ ਹੁਣ ਪਿੰਡ ਢੱਕ ਪੰਡੋਰੀ ਵਿਚ ਵੀ ਕਿਸਾਨਾਂ ਦੇ ਖੇਤਾਂ ਵਿੱਚ ਮੋਟਰ ਦੀਆਂ ਤਾਰਾਂ ਚੋਰੀ ਹੋਣ ਦੇ ਕਾਰਨ ਪਾਣੀ ਦੀ ਸਪਲਾਈ ਕਰਨਾ ਮੁਸ਼ਕਲ ਹੋ ਗਿਆ ਹੈ। ਇਸ ਤਰ੍ਹਾਂ ਹੀ ਇਸ ਪਿੰਡ ਦੇ ਵਿੱਚ ਹੀ ਇਕ ਹੇਅਰ ਡਰੈਸਰ ਦੀ ਦੁਕਾਨ ਤੋਂ ਵੀ ਚੋਰਾਂ ਵੱਲੋਂ 25 ਹਜ਼ਾਰ ਦਾ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ ਹੈ। ਉਥੇ ਹੀ ਫਗਵਾੜਾ ਅਧੀਨ ਆਉਣ ਵਾਲੇ ਕਈ ਪਿੰਡਾਂ ਦੇ ਕਿਸਾਨਾਂ ਅਤੇ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਨੂੰ ਦੇਖਦੇ ਹੋਏ ਰਾਤ ਦੇ ਸਮੇਂ ਗਸ਼ਤ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਉਥੇ ਹੀ ਪੁਲਿਸ ਅਧਿਕਾਰੀਆਂ ਵੱਲੋਂ ਆਪਣੀ ਸਮੱਸਿਆ ਵੀ ਜ਼ਾਹਿਰ ਕੀਤੀ ਗਈ ਹੈ। ਉਹਨਾਂ ਦਸਿਆ ਹੈ ਕੇ ਥਾਣਿਆਂ ਵਿੱਚ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਪਿੰਡਾਂ ਵਿਚ ਗਸ਼ਤ ਦੀ ਸਮੱਸਿਆ ਆ ਰਹੀ ਹੈ। ਜਿਸ ਵਾਸਤੇ ਸਰਕਾਰ ਨੂੰ ਹੱਲ ਕਰਨਾ ਚਾਹੀਦਾ ਹੈ। ਕਿਉਂਕਿ ਸਟਾਫ ਦੀ ਕਮੀ ਦੇ ਚਲਦਿਆਂ ਕਈ ਮੁਸ਼ਕਲਾਂ ਆ ਰਹੀਆਂ ਹਨ। ਉਥੇ ਹੀ ਫਗਵਾੜਾ ਦੇ ਅਧੀਨ ਆਉਣ ਵਾਲੇ ਪਿੰਡਾਂ ਵਿੱਚ 72 ਘੰਟਿਆਂ ਦੌਰਾਨ ਹੀ ਅੱਧੀ ਦਰਜਨ ਤੋਂ ਵੱਧ ਚੋਰੀ ਹੋਣ ਦੀ ਘਟਨਾਵਾਂ ਸਾਹਮਣੇ ਆਈਆਂ ਹਨ।