ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਤੇ ਜਵਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।
ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਇਥੇ ਚੱਲ ਰਹੇ ਰੋਸ ਮੁਜ਼ਾਹਰਿਆਂ ਵਿੱਚੋਂ ਰੋਜ਼ਾਨਾ ਹੀ ਕਈ ਕਿਸਮ ਦੀਆਂ ਖਬਰਾਂ ਸੁਨਣ ਵਿੱਚ ਮਿਲਦੀਆਂ ਹਨ ਜਿਹਨਾਂ ਵਿੱਚੋਂ ਕੁੱਝ ਦੁਖਦ ਸਮਾਚਾਰ ਵੀ ਹੁੰਦੇ ਹਨ। ਹੁਣ ਤੱਕ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਦਾ ਇਸ ਉੱਪਰ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।
ਇਸ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਇੱਕ ਹੋਰ ਕਿਸਾਨ ਦੀ ਜਾਨ ਲੈ ਲਈ ਹੈ। ਦਿੱਲੀ ਕਿਸਾਨ ਮੋਰਚੇ ਨਾਲ ਜੁੜੇ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਸੁਣ ਕੇ ਕਿਸਾਨ ਜਥੇਬੰਦੀਆਂ ਵਿੱਚ ਫਿਰ ਤੋਂ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸੰਘਰਸ਼ ਤੋਂ ਵਾਪਸ ਆਏ ਕਿਸਾਨ ਦੀ ਮੌਤ ਹੋ ਗਈ ਹੈ। ਅਮਰਜੀਤ ਸਿੰਘ ਦਿੱਲੀ ਵਿੱਚ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਕੇ 29 ਦਸੰਬਰ ਨੂੰ ਆਪਣੇ ਘਰ ਆਇਆ ਸੀ।
ਜਿੱਥੇ ਉਹ ਆਪਣੇ ਸਾਥੀਆਂ ਸਮੇਤ ਰਾਸ਼ਨ ਸਮੱਗਰੀ ਵੰਡਣ ਲਈ ਗਿਆ ਹੋਇਆ ਸੀ। ਵਾਪਸ ਆਉਣ ਤੇ ਉਸਦੀ ਤਬੀਅਤ ਖ਼ਰਾਬ ਹੋ ਗਈਂ ਅਤੇ ਉਸ ਤੋਂ ਬਾਅਦ ਹੁਣ ਉਸ ਦੀ ਮੌਤ ਹੋ ਗਈ ਹੈ। ਇਸ ਸੰਘਰਸ਼ ਵਿਚ ਉਸਦੇ ਨਾਲ ਦੇ ਕਿਸਾਨਾਂ ਨੇ ਦੱਸਿਆ ਕਿ ਉਸ ਵਿੱਚ ਬਹੁਤ ਜ਼ਿਆਦਾ ਜਜ਼ਬਾ ਦੇਖਿਆ ਗਿਆ ਸੀ ਤੇ ਉਸਨੇ ਸੰਘਰਸ਼ ਵਿੱਚ ਜਲਦ ਮੁੜ ਆਉਣ ਲਈ ਕਿਸਾਨਾਂ ਨਾਲ ਵਾਅਦਾ ਵੀ ਕੀਤਾ ਸੀ। ਅਮਰਜੀਤ ਸਿੰਘ ਦਸੂਹਾ ਦੇ ਮੁਹੱਲਾ ਕੈਂਥਾ ਵਾਰਡ ਨੰਬਰ 13 ਦਾ ਨਿਵਾਸੀ ਸੀ।
ਉਸ ਦੇ ਨਾਲ ਗਏ ਸੰਘਰਸ਼ ਵਿੱਚ ਬਲਬੀਰ ਸਿੰਘ, ਲੱਖਾ ਸਿੰਘ ਅਤੇ ਸੋਨੂੰ ਭੰਡਾਰੀ ਨੇ ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਲੀ ਦਲ ਬਾਦਲ ਦੇ ਬੀ ਸੀ ਵਿੰਗ ਦੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਕੈਰੋ , ਲੁਬਾਣਾ ਸਭਾ ਪੰਜਾਬ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਐਡਵੋਕੇਟ ਕਰਮਵੀਰ ਸਿੰਘ ਘੁੰਮਣ ,ਬਾਬਾ ਬੋਹੜ ,ਅਮਰਪ੍ਰੀਤ ਸਿੰਘ,ਸੋਨੂੰ ਖਾਲਸਾ ਨੇ ਪੰਜਾਬ ਸਰਕਾਰ ਨੂੰ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਾਲੀ ਮਦਦ ਦੇਣ ਦੀ ਅਪੀਲ ਕੀਤੀ ਹੈ।