ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਿਸਾਨਾਂ ਵੱਲੋਂ 26 ਨਵੰਬਰ ਨੂੰ ਸ਼ੁਰੂ ਕੀਤੇ ਗਏ ਖੇਤੀ ਅੰਦੋਲਨ ਨੂੰ ਇਸ ਵੇਲੇ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਤੱਕ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਚੱਲ ਰਹੇ ਇਸ ਮਸਲੇ ਦਾ ਹੱਲ ਨਹੀਂ ਨਿਕਲਿਆ। ਹੁਣ ਤੱਕ ਕੇਂਦਰ ਅਤੇ ਕਿਸਾਨਾਂ ਦੀਆਂ ਆਪਸ ਦੇ ਵਿੱਚ ਛੇ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਅਜੇ ਤੱਕ ਇਸ ਮਸਲੇ ਨੂੰ ਪੂਰਨ ਤਰੀਕੇ ਨਾਲ ਸੁਲਝਾਉਣ ਵਿੱਚ ਨਾਕਾਮ ਰਹੀਆਂ ਹਨ। ਇਸ ਨੂੰ ਲੈ ਕੇ ਹੁਣ ਕਿਸਾਨ ਜਥੇ ਬੰਦੀਆਂ, ਮਜ਼ਦੂਰ ਜਥੇ ਬੰਦੀਆਂ ਅਤੇ ਆਮ ਜਨਤਾ ਦਾ ਗੁੱਸਾ ਵਾਧਾ ਹੋਇਆ ਨਜ਼ਰ ਆ ਰਿਹਾ ਹੈ।
ਆਪਣੇ ਇਸ ਗੁੱਸੇ ਦੇ ਰੋਸ ਵਜੋਂ ਹੀ ਕਿਸਾਨ ਜਥੇ ਬੰਦੀਆਂ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਵਿਚ ਕੁਝ ਅਹਿਮ ਐਲਾਨ ਕੀਤੇ ਹਨ। ਜਿੱਥੇ ਇਨ੍ਹਾਂ ਸੰਗਠਨਾਂ ਨੇ ਆਖਿਆ ਹੈ ਕਿ ਜੇਕਰ ਆਉਣ ਵਾਲੀ 4 ਜਨਵਰੀ ਦੀ ਮੀਟਿੰਗ ਦੇ ਵਿਚ ਕੇਂਦਰ ਸਰਕਾਰ ਇਸ ਮਸਲੇ ਦਾ ਹੱਲ ਕਰਨ ਵਿਚ ਨਾਕਾਮ ਰਹਿੰਦੀ ਹੈ ਤਾਂ ਅਸੀਂ ਹਰਿਆਣੇ ਸੂਬੇ ਦੇ ਵਿੱਚ ਸਾਰੇ ਮਾਲਜ਼ ਅਤੇ ਪੈਟਰੋਲ ਪੰਪ ਬੰਦ ਕਰਨ ਦੀਆਂ ਤਰੀਕਾਂ ਦਾ ਐਲਾਨ ਕਰਾਂਗੇ। ਇਸ ਦੇ ਨਾਲ ਹੀ ਸਵਰਾਜ ਇੰਡੀਆ ਦੇ ਪ੍ਰਮੁੱਖ ਯੋਗੇਂਦਰ ਯਾਦਵ ਨੇ ਗੱਲ ਕਰਦੇ ਹੋਏ ਆਖਿਆ ਕਿ ਜੇਕਰ ਇਸ ਵਾਰ ਦੀ ਹੋਣ ਵਾਲੀ ਮੀਟਿੰਗ ਫੇਲ ਰਹੀ ਤਾਂ ਉਹ 6 ਜਨਵਰੀ ਨੂੰ ਕੁੰਡਲੀ-ਮਾਨੇਸਰ-ਪਲਵਾਨ ਰਾਜ ਮਾਰਗ ਉੱਪਰ ਰੋਸ ਮਾਰਚ ਕੱਢਣਗੇ।
ਇਸ ਪ੍ਰੈਸ ਕਾਨਫਰੰਸ ਦੇ ਵਿਚ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਤਾਕਤਾਂ ਨੂੰ ਘੱਟ ਸਮਝ ਰਹੀ ਹੈ। ਕੇਂਦਰ ਸਰਕਾਰ ਇਹ ਸੋਚ ਰਹੀ ਹੈ ਕਿ ਜਿਸ ਤਰ੍ਹਾਂ ਉਸ ਨੇ ਸ਼ਾਹੀਨ ਬਾਗ ਤੋਂ ਪ੍ਰਦਰਸ਼ਨਕਾਰੀਆਂ ਨੂੰ ਬਲ ਦਾ ਪ੍ਰਯੋਗ ਕਰਦੇ ਹੋਏ ਹਟਾ ਦਿੱਤਾ ਸੀ ਇੱਥੇ ਵੀ ਉਹ ਬਲ ਦਾ ਪ੍ਰਯੋਗ ਕਰ ਕਿਸਾਨਾਂ ਨੂੰ ਖਦੇੜ ਦੇਵੇਗੀ ਪਰ ਅਜਿਹਾ ਕੁਝ ਨਹੀਂ ਹੋਵੇਗਾ। ਇਸ ਸਬੰਧੀ ਹਰਿਆਣਾ ਦੇ ਕਿਸਾਨ ਨੇਤਾ ਵਿਕਾਸ ਸੀਸਰ ਨੇ ਵੀ
ਆਖਿਆ ਕਿ ਜੇਕਰ 4 ਜਨਵਰੀ ਦੀ ਮੀਟਿੰਗ ਦਾ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਉਹ ਸੂਬੇ ਅੰਦਰ ਪ੍ਰਾਈਵੇਟ ਪੈਟਰੋਲ ਪੰਪਾਂ ਨੂੰ ਛੱਡ ਕੇ ਬਾਕੀ ਸਾਰੇ ਪੈਟਰੋਲ ਪੰਪ ਅਤੇ ਸ਼ਾਪਿੰਗ ਮਾਲਜ਼ ਨੂੰ ਬੰਦ ਕਰ ਦੇਣਗੇ ਅਤੇ ਇਸ ਦੇ ਨਾਲ ਹੀ ਸੂਬੇ ਅੰਦਰ ਭਾਜਪਾ ਦੀ ਗੱਠਜੋੜ ਜਨ ਨਾਇਕ ਜਨਤਾ ਪਾਰਟੀ ਦੇ ਖ਼ਿਲਾਫ਼ ਵੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਆਖਿਆ ਹੈ ਕਿ 6 ਜਨਵਰੀ ਤੋਂ 20 ਜਨਵਰੀ ਤੱਕ ਸਮੁੱਚੇ ਦੇਸ਼ ਅੰਦਰ ਜਾਗ੍ਰਿਤੀ ਅਭਿਆਨ ਚਲਾਇਆ ਜਾਵੇਗਾ ਤਾਂ ਜੋ ਦੇਸ਼ ਦੇ ਲੋਕਾਂ ਨੂੰ ਸੱਚਾਈ ਪਤਾ ਚਲ ਸਕੇ।
Previous Postਪੰਜਾਬ ਚ 4 ਜਨਵਰੀ ਤੋਂ 31 ਜਨਵਰੀ ਤੱਕ ਹੋ ਗਿਆ ਅਜਿਹਾ ਐਲਾਨ, ਲੋਕਾਂ ਚ ਛਾ ਗਈ ਖੁਸ਼ੀ ਦੀ ਲਹਿਰ
Next Postਹੁਣੇ ਹੁਣੇ ਅਚਾਨਕ ਇੰਡੀਆ ਚ ਅੰਤਰਾਸ਼ਟਰੀ ਫਲਾਈਟਾਂ ਦੇ ਬਾਰੇ ਚ ਹੋਇਆ ਇਹ ਐਲਾਨ