ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਸਮੇਂ ਜਿਥੇ ਵਿਆਹ ਵਿੱਚ ਤਬਦੀਲੀ ਦੇਖੀ ਗਈ ਸੀ। ਉਸ ਸਮੇਂ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਭ ਨੂੰ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਸੀ। ਜਿਸ ਵਿੱਚ ਵਿਆਹਾਂ ਵਿਚ ਲੋਕਾਂ ਦੀ ਗਿਣਤੀ ਵਿਚ ਵੀ ਕਮੀ ਆ ਗਈ ਸੀ। ਜਿੱਥੇ ਵਿਆਹ ਦੇ ਉਪਰ ਬਹੁਤ ਜ਼ਿਆਦਾ ਪੈਸਾ ਫ਼ਜ਼ੂਲ ਖਰਚ ਆ ਜਾਂਦਾ ਸੀ। ਉਸ ਦੀ ਥਾਂ ਲੋਕਾਂ ਵੱਲੋਂ ਸਾਦੇ ਵਿਆਹਾਂ ਨੂੰ ਤਰਜੀਹ ਦਿੱਤੀ ਜਾਣ ਲੱਗੀ। ਹੁਣ ਜਦੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਲੋਕਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
ਇਸ ਕਿਸਾਨੀ ਸੰਘਰਸ਼ ਨੂੰ ਦੇਖਦੇ ਹੋਏ ਲੋਕਾਂ ਵਿਚ ਜੋ ਜਜ਼ਬਾ ਪੈਦਾ ਹੋਇਆ ਹੈ। ਉਸ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਅੱਜ ਆਮ ਹੀ ਵੇਖਣ ਨੂੰ ਮਿਲ ਰਹੀਆਂ ਹਨ। ਹੁਣ ਕਿਸਾਨ ਅੰਦੋਲਨ ਦੀ ਹਿਮਾਇਤ ਕਰ ਰਹੇ ਇਕ ਲਾੜੇ ਨੇ ਅਜਿਹਾ ਕੰਮ ਕੀਤਾ ਹੈ ਜਿਸ ਪਾਸੇ ਚਰਚਾ ਹੋ ਰਹੀ ਹੈ। ਕਿਸਾਨੀ ਸੰਘਰਸ਼ ਨੇ ਵੀ ਵਿਆਹ ਵਿੱਚ ਇੱਕ ਨਵੀਂ ਰੂਹ ਫੂਕ ਦਿੱਤੀ ਹੈ। ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਲੋਕਾਂ ਵੱਲੋਂ ਕੀਤੇ ਜਾ ਰਹੇ ਵਿਆਹ ਵਿੱਚ ਵੀ ਇਸ ਦਾ ਰੰਗ ਬਹੁਤ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ।
ਅਜਿਹਾ ਹੀ ਇਕ ਵਿਆਹ ਸਮਾਗਮ ਪਿੰਡ ਆਲੀਕੇ ਵਿਖੇ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਜਾਗੋ ਦੇ ਸਮੇਂ ਨਾਨਕੇ ਮੇਲ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ, ਤੇ ਉਨ੍ਹਾਂ ਦੇ ਹੌਂਸਲੇ ਨੂੰ ਬੁਲੰਦ ਕਰਨ ਲਈ, ਇਸ ਨੂੰ ਤੇਜ਼ ਕਰਨ ਲਈ ਜਾਗੋ ਕੱਢੀ ਗਈ। ਜਿਸ ਦੌਰਾਨ ਕਿਸਾਨੀ ਅੰਦੋਲਨ ਨਾਲ ਸਬੰਧਤ ਗਾਣੇ ਅਤੇ ਬੋਲੀਆਂ ਪਾਈਆਂ ਗਈਆਂ।
ਲਾੜਾ ਮਨਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਬਰਾਤੀਆਂ ਸਮੇਤ ਟਰੈਕਟਰ ਅੱਗੇ ਕਿਸਾਨੀ ਝੰਡਾ ਲਾ ਕੇ ਲਾੜੀ ਨੂੰ ਵਿਆਹੁਣ ਗਿਆ। ਸਭ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਿਸਾਨੀ ਸੰਘਰਸ਼ ਨੂੰ ਫਤਿਹ ਕਰਨ ਲਈ ਅਰਦਾਸ ਵੀ ਕੀਤੀ ਗਈ। ਕਿਸਾਨੀ ਸੰਘਰਸ਼ ਨੂੰ ਹੋਰ ਹੁਲਾਰਾ ਦੇਣ ਲਈ ਲਾੜਾ ਖ਼ੁਦ ਟਰੈਕਟਰ ਤੇ ਸਵਾਰ ਹੋ ਕੇ ਮਲੇਰਕੋਟਲਾ ਦੇ ਨੇੜਲੇ ਪਿੰਡ ਪੰਜਗਰਾਈਆਂ ਵਿਖੇ ਪਹੁੰਚਿਆ। ਸਾਰਿਆਂ ਦੇ ਹੱਥਾਂ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਫੜੇ ਹੋਏ ਸਨ। ਇਸ ਵਿਆਹ ਦੀ ਚਰਚਾ ਬਹੁਤ ਜ਼ਿਆਦਾ ਹੋ ਰਹੀ ਹੈ। ਕਿਉਂਕਿ ਕਿਸਾਨਾਂ ਦੇ ਹੱਕ ਚ ਕਿਸਾਨੀ ਸੰਘਰਸ਼ ਨੂੰ ਤੇਜ਼ ਕਰਨ ਲਈ ਵਿਆਹ ਸਮਾਗਮ ਵੀ ਹੁਣ ਵੱਖਰੇ ਢੰਗ ਨਾਲ ਕੀਤੇ ਜਾ ਰਹੇ ਹਨ।
Previous Postਹੁਣੇ ਹੁਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਇਹ ਮਾੜੀ ਖਬਰ , ਛਾਇਆ ਮਾਤਮ ਪਿਆ ਸੋਗ
Next Postਸਵੇਰੇ 9 ਵਜੇ ਇਸ ਬੰਦੇ ਦਾ ਕੀਤਾ ਗਿਆ ਸਸਕਾਰ ਪਰ ਰਾਤ 8 ਵਜੇ ਆ ਗਿਆ ਘਰੇ ਜਿਉਂਦਾ-ਦੇਖੋ ਪੂਰਾ ਮਾਮਲਾ