ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਉਪਰ ਅੜੀ ਹੋਈ ਹੈ। ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਇਸ ਤੋਂ ਬਾਅਦ 8 ਦਸੰਬਰ ਨੂੰ ਭਾਰਤ ਬੰਦ ਕੀਤਾ ਸੀ ਜਿਸ ਦੇ ਨਤੀਜੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਉਸ ਦਿਨ ਹੀ ਸ਼ਾਮ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਕਰਨ ਲਈ ਬੁਲਾਇਆ ਸੀ।
ਇਸ ਵਿੱਚ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਲਈ ਖੇਤੀ ਕਨੂੰਨਾਂ ਵਿੱਚ ਸੁਧਾਰ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ। ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਠੁਕਰਾ ਦਿੱਤਾ ਸੀ। ਭਾਰਤ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਜਿੱਥੇ ਦਿੱਲੀ ਨੂੰ ਘੇਰਿਆ ਹੋਇਆ ਹੈ। ਉੱਥੇ ਹੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਹੋਰ ਖਬਰ ਸਾਹਮਣੇ ਆਈ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਨੂੰ ਮੁੜ ਖੇਤੀ ਕਾਨੂੰਨਾ ਵਿੱਚ ਸੁਧਾਰ ਕੀਤੇ ਪ੍ਰਸਤਾਵ ਤੇ ਵਿਚਾਰ ਵਟਾਂਦਰਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅੱਗੇ ਵਧੇਰੇ ਸਰਦੀਆਂ ਹਨ, ਤੇ ਕਰੋਨਾ ਦਾ ਸੰਕਟ ਵੀ ਵਧ ਰਿਹਾ ਹੈ। ਕੜਾਕੇ ਦੀ ਠੰਡ ਵਿੱਚ ਜਿੱਥੇ ਕਿਸਾਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਥੇ ਹੀ ਦਿੱਲੀ ਦੇ ਲੋਕ ਵੀ ਭਾਰੀ ਪ੍ਰੇਸ਼ਾਨੀ ਵਿਚ ਹਨ। ਇਨ੍ਹਾਂ ਸਭ ਨੂੰ ਦੇਖਦੇ ਹੋਏ ਕਿਸਾਨ ਜਥੇਬੰਦੀਆਂ ਨੂੰ ਇਹ ਸੰਘਰਸ਼ ਖਤਮ ਕਰ ਦੇਣਾ ਚਾਹੀਦਾ ਹੈ।
ਉਹ ਕਿਹਾ ਕਿ ਸਰਕਾਰ ਵਲੋ ਕਿਸਾਨਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਇਹਨਾਂ ਖੇਤੀ ਕਾਨੂੰਨਾਂ ਵਿੱਚ ਸੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਜੀਵਨ ਪੱਧਰ ਨੂੰ ਬਦਲਣ ਲਈ ਬਹੁਤ ਸੋਚ-ਸਮਝ ਕੇ ਖੇਤੀ ਕਾਨੂੰਨ ਬਣਾਏ ਗਏ ਹਨ। ਹੁਣ ਕਿਸਾਨਾਂ ਦੇ ਇਤਰਾਜ ਕਰਨ ਤੇ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਵਿੱਚ ਸੁਧਾਰ ਲਿਆਉਣ ਲਈ ਤਿਆਰ ਹੈ। ਇਸ ਲਈ ਕਿਸਾਨ ਜਥੇਬੰਦੀਆਂ ਨੂੰ ਵੀ ਅੱਗੇ ਆ ਕੇ ਵਿਚਾਰ-ਵਟਾਂਦਰਾ ਕਰਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।
Previous Postਪੰਜਾਬ ਚ ਕਰਫਿਊ ਦੇ ਬਾਰੇ ਚ ਹੁਣੇ ਹੁਣੇ ਕੈਪਟਨ ਨੇ ਦਿੱਤਾ ਇਹ ਹੁਕਮ – ਤਾਜਾ ਵੱਡੀ ਖਬਰ
Next Postਇਸ ਦੇਸ਼ ਚ ਕੱਚੇ ਬੰਦਿਆਂ ਲਈ ਵਜਿਆ ਖਤਰੇ ਦਾ ਘੁੱਗੂ – ਆ ਗਈ ਇਹ ਵੱਡੀ ਖਬਰ