ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੂਰੇ ਭਾਰਤ ਵਿੱਚ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦਾ ਸੇਕ ਵਿਦੇਸ਼ਾਂ ਤੱਕ ਵੀ ਜਾ ਪਹੁੰਚਾ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਫੈਸਲੇ ਦੀ ਆਲੋਚਨਾ ਕੀਤੀ ਜਾ ਰਹੀ ਹੈ। ਵਿਦੇਸ਼ਾਂ ਦੇ ਬਹੁਤ ਸਾਰੇ ਪ੍ਰਧਾਨ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕਾਲ਼ੇ ਕਨੂੰਨਾਂ ਨੂੰ ਰੱਦ ਕਰ ਦੇਣ ਤੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ। ਕਿਸਾਨਾਂ ਵੱਲੋਂ ਪਿਛਲੇ 2 ਮਹੀਨਿਆਂ ਤੋਂ ਵੱਧ ਸਮੇਂ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੋਣ ਤੱਕ ਬੇਨਤੀਜਾ ਰਹੀਆਂ ਹਨ। ਜਿੱਥੇ 8 ਦਸੰਬਰ ਦੇ ਬੰਦ ਦੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰੀ ਮੰਤਰੀਆਂ ਵਿਚਕਾਰ ਗੱਲਬਾਤ ਹੋਈ ਸੀ। ਉਸ ਤੋਂ ਅਗਲੇ ਦਿਨ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਦੇ ਪ੍ਰਸਤਾਵ ਨੂੰ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਜਥੇਬੰਦੀਆਂ ਨੇ ਆਪਸੀ ਸਹਿਮਤੀ ਅਤੇ ਮੀਟਿੰਗ ਕਰਨ ਤੋਂ ਬਾਅਦ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਇਨ੍ਹਾਂ ਖੇਤੀ ਕਨੂੰਨਾਂ ਨੂੰ ਸਿਰੇ ਤੋਂ ਰੱਦ ਕੀਤਾ ਜਾਵੇ। ਪਰ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਕਾਰਨ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾ ਕਰ ਰਹੀ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਨੂੰ ਵੇਖਦੇ ਹੋਏ 50 ਹਜ਼ਾਰ ਹੋਰ ਕਿਸਾਨਾਂ ਨੇ ਦਿੱਲੀ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਸੰਘਰਸ਼ ਨੂੰ ਵੇਖਦੇ ਹੋਏ ਪੰਜਾਬ ਹਰਿਆਣਾ ਤੋਂ ਬਹੁ ਗਿਣਤੀ ਵਿਚ ਲੋਕ ਟਰੈਕਟਰ-ਟਰਾਲੀਆਂ ਭਰਕੇ ਦਿੱਲੀ ਵੱਲ ਕੂਚ ਕਰ ਰਹੇ ਹਨ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਦੂਜਾ ਜਥਾ ਅਮ੍ਰਿਤਸਰ ਤੋਂ ਕੁੰਡਲੀ ਬਾਰਡਰ ਲਈ ਰਵਾਨਾ ਹੋ ਗਿਆ ਹੈ। ਮਜ਼ਦੂਰ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਕੁੰਡਲੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਲਈ 50 ਹਜ਼ਾਰ ਮਜ਼ਦੂਰ ਕਿਸਾਨਾਂ ਦਾ ਇਕ ਹੋਰ ਜੱਥਾ ਟਰੈਕਟਰ ਟਰਾਲੀਆਂ ਸਮੇਤ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਰਨਤਾਰਨ ,ਗੁਰਦਾਸਪੁਰ ,ਅੰਮ੍ਰਿਤਸਰ ਤੋਂ ਕਿਸਾਨ-ਮਜ਼ਦੂਰ ਰਸਤੇ ਵਿੱਚ ਹੀ ਬਿਆਸ ਪੁਲ ਦੇ ਨਜ਼ਦੀਕ ਇੱਕ ਦੂਜੇ ਨਾਲ ਮਿਲ ਜਾਣਗੇ। ਇਨ੍ਹਾਂ ਜ਼ਿਲਿਆਂ ਤੋਂ ਕਿਸਾਨ ਮਜ਼ਦੂਰਾਂ ਦਾ ਇਹ ਜਥਾ ਆਪਣੇ ਪੜਾਅ ਵੱਲ ਵਧਦਾ ਜਾ ਰਿਹਾ ਹੈ।
Previous Postਦਿੱਲੀ ਕੁੰਡਲੀ ਬਾਰਡਰ ਤੋਂ ਆ ਗਈ ਹੁਣ ਇਹ ਮਾੜੀ ਖਬਰ, ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ
Next Postਪੰਜਾਬ ਸਰਕਾਰ ਵਲੋਂ 17 ਦਸੰਬਰ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ