ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿਥੇ ਦੇਸ਼ ਪੱਧਰ ਤੇ ਕੀਤਾ ਜਾ ਰਿਹਾ ਹੈ। ਉਥੇ ਕੜਾਕੇ ਦੀ ਠੰਢ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਦੀ ਸਭ ਮੁਲਕਾਂ ਵੱਲੋਂ ਨਿੰ-ਦਾ ਕੀਤੀ ਗਈ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਸਰਹੱਦ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਲਈ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵਸਦੇ ਭਾਈਚਾਰੇ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀ ਹੈ। ਉਥੇ ਹੀ ਅੱਜ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈ ਗੱਲਬਾਤ ਕਿਸੇ ਤਣ-ਪੱਤਣ ਨਹੀਂ ਲੱਗੀ ਹੈ।ਹੁਣ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਜਿੱਥੇ ਹਰਿਆਣੇ ਤੇ ਪੰਜਾਬ ਦੇ ਸਾਰੇ ਟੋਲ ਪਲਾਜਾ ਨੂੰ ਟੋਲ ਤੋਂ ਫਰੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਉਥੇ ਹੀ ਬੀਜੇਪੀ ਦੇ ਨਾਲ ਅਡਾਨੀ ਅੰਬਾਨੀ ਦੇ ਕਾਰੋਬਾਰਾਂ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਹੈ। ਹੁਣ ਟੋਲ ਪਲਾਜ਼ਾ ਉਪਰ 24 ਘੰਟੇ ਧਰਨਾ ਦਿੱਤਾ ਜਾਵੇਗਾ। ਉੱਥੇ ਹੀ ਕਿਸਾਨ ਜਥੇ ਬੰਦੀਆਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਸਮਾਨ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ । ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੁਨੀ ਨੇ ਕਿਹਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਸ ਸਮੇਂ ਤੱਕ ਹਰਿਆਣਾ ਤੇ ਪੰਜਾਬ ਦੇ ਟੋਲ ਪਲਾਜ਼ਾ ਪਰਚੀ ਮੁਕਤ ਰੱਖੇ ਜਾਣਗੇ।
ਉਨ੍ਹਾਂ ਆਖਿਆ ਕਿ 28 ਦਸੰਬਰ ਤੋਂ ਟੋਲ ਪਲਾਜ਼ਿਆਂ ਤੇ ਧਰਨੇ 24 ਘੰਟੇ ਲਈ ਸ਼ੁਰੂ ਕਰ ਦਿੱਤੇ ਗਏ ਹਨ। ਇਹ ਉਦੋਂ ਤੱਕ ਖ਼ਤਮ ਨਹੀਂ ਹੋਣਗੇ, ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਲੈਂਦੀ। ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਵਿਆਪੀ ਸੰਘਰਸ਼ ਨੂੰ ਵੇਖਦੇ ਹੋਏ ਸਰਕਾਰ ਹੁਣ ਚਿੰਤਾ ਵਿੱਚ ਹੈ। ਕਿਸਾਨ ਅੰਦੋਲਨ ਨੇ ਕੇਂਦਰ ਸਰਕਾਰ ਦੀ ਨੀਂਦ ਉਡਾ ਦਿਤੀ ਹੈ। ਇਹ ਕਿਸਾਨ ਅੰਦੋਲਨ ਨੂੰ ਦੇਸ਼ ਦੇ ਸਭ ਰਾਜਾਂ ਵਿੱਚ ਫੈਲ ਗਿਆ ਹੈ।
Previous Postਅਚਾਨਕ ਅਖੀਰ ਤੇ ਇੰਡੀਆ ਵਾਲਿਆਂ 10 ਦਿਨਾਂ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ
Next Postਕਿਸਾਨ ਧਰਨੇ ਤੋਂ ਆਈ ਮਾੜੀ ਖਬਰ :ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਇਹ ਜਾਣਕਾਰੀ