ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਇਕਜੁੱਟ ਹੋ ਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਸੀ। ਜਿੱਥੇ ਇੱਕ ਸਾਲ ਤੋਂ ਵਧੇਰੇ ਸਮਾਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਜਾਰੀ ਰੱਖਿਆ ਗਿਆ ਸੀ। ਉੱਥੇ ਹੀ ਇਸ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਗਏ ਸਨ। ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀ ਅਗਵਾਈ ਕੀਤੀ ਜਾਂਦੀ ਰਹੀ। ਉਥੇ ਹੀ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਆਗੂ ਵੀ ਚਰਚਾ ਦੇ ਵਿੱਚ ਬਣ ਗਏ ਸਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਅਜੇ ਵੀ ਸਾਹਮਣੇ ਆ ਰਹੀਆਂ ਹਨ।
ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਬਾਰੇ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤੀ ਕਿਸਾਨ ਯੂਨੀਅਨ ਵਿਚੋਂ ਬਾਹਰ ਕੱਢਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਉਹਨਾਂ ਦੇ ਭਰਾ ਨੂੰ ਵੀ ਬੀਕੇਯੂ ਤੋਂ ਬਾਹਰ ਕਰ ਦਿੱਤਾ ਗਿਆ ਹੈ। ਰਾਕੇਸ਼ ਟਿਕੈਤ ਉਹ ਚਿਹਰਾ ਹਨ ਜੋ ਕਿਸਾਨੀ ਸੰਘਰਸ਼ ਦੇ ਦੌਰਾਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਚਰਚਾ ਵਿੱਚ ਬਣੇ ਰਹੇ ਸਨ। ਜਿਨ੍ਹਾਂ ਦੀ ਅੱਖ ਵਿੱਚੋਂ ਨਿਕਲੇ ਇੱਕ ਹੰਝੂ ਨੇ ਸਰਹੱਦ ਉਪਰ ਕਿਸਾਨਾਂ ਦੀ ਭੀੜ ਇਕੱਠੀ ਕਰ ਦਿੱਤੀ ਸੀ।
ਉਥੇ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਭਰਾ ਨਾਰੇਸ਼ ਟਿਕੈਤ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਇਸ ਪਾਰਟੀ ਵਿਚ ਨਵਾਂ ਪ੍ਰਧਾਨ ਰਾਜੇਸ਼ ਚੌਹਾਨ ਨੂੰ ਨਿਯੁਕਤ ਕਰ ਦਿਤਾ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਹ ਸਭ ਕੁਝ ਬਹੁਤ ਸਾਰੇ ਕਿਸਾਨਾਂ ਵੱਲੋਂ ਉਨ੍ਹਾਂ ਦੇ ਵਿਰੋਧ ਦੇ ਚਲਦੇ ਹੋਏ ਕੀਤਾ ਗਿਆ ਹੈ। ਉੱਥੇ ਹੀ ਵੱਖ-ਵੱਖ ਕਿਸਾਨ ਆਗੂਆਂ ਵੱਲੋਂ ਰੱਖੇ ਸਟੇਜ ਉਪਰ ਸਿਆਸੀ ਬਿਆਨਾਂ ਨਾਲ ਆਪਣੀ ਗੈਰ ਸਿਆਸੀ ਜਥੇਬੰਦੀਆਂ ਨੂੰ ਸਿਆਸੀ ਰੂਪ ਦੇਣ ਦੇ ਦੋਸ਼ ਪਾਰਟੀ ਵਿੱਚ ਸ਼ਾਮਲ ਕਿਸਾਨਾਂ ਵੱਲੋਂ ਲਗਾਏ ਗਏ ਹਨ।
15 ਮਈ ਦਿਨ ਐਤਵਾਰ ਨੂੰ ਜਿੱਥੇ ਲਖਨਊ ਦੇ ਗੰਨਾ ਕਿਸਾਨ ਸੰਸਥਾ ਦੇ ਵਿਚ ਬੀਕੇਯੂ ਦੇ ਸੰਸਥਾਪਕ ਮਰਹੂਮ ਚੌਧਰੀ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਦੇ ਮੌਕੇ ਤੇ ਰਾਕੇਸ਼ ਟਿਕੈਤ ਵੱਲੋਂ ਵੀ ਪਹੁੰਚ ਕੀਤੀ ਗਈ ਸੀ ਅਤੇ ਬਾਕੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਉਨ੍ਹਾਂ ਦੇ ਯਤਨ ਸਫ਼ਲ ਨਾ ਹੋਣ ਤੇ ਉਹ ਵਾਪਸ ਮੁਜ਼ੱਫਰਨਗਰ ਪਰਤ ਆਏ ਹਨ। ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸੰਸਕ ਵੀ ਕਾਫੀ ਨਿਰਾਸ਼ ਨਜ਼ਰ ਆ ਰਹੇ ਹਨ।
Previous Postਪੰਜਾਬ ਚ ਕਰੋਨਾ ਨੂੰ ਲੈਕੇ ਆਈ ਮਾੜੀ ਖਬਰ, ਇਹ 2 ਜਿਲੇ ਬਣੇ ਹੌਟਸਪੋਟ- ਤਾਜਾ ਵੱਡੀ ਖਬਰ
Next Postਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ, ਹੁਣ ਜਾਰੀ ਹੋਇਆ ਇਹ ਹੁਕਮ- ਸਮੇਂ ਨੂੰ ਲੈਕੇ