ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਦਿੱਲੀ ਵਿੱਚ ਸੰਘਰਸ਼ ਜਾਰੀ ਕੀਤੇ ਹੋਏ ਅੱਜ ਇਕ ਪੂਰਾ ਮਹੀਨਾਂ ਬੀਤ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਿਸਾਨਾ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ। ਹੁਣ ਤੱਕ ਕਿਸਾਨਾਂ ਦੀਆਂ ਕੇਂਦਰ ਸਰਕਾਰ ਦੇ ਨਾਲ ਕੀਤੀਆਂ ਗਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਹੀ ਰਹੀਆਂ ਸਨ। ਕਿਸਾਨ 26 ਨਵੰਬਰ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇੰਨਾ ਕਾਲੇ ਕਾਨੂੰਨਾਂ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕਰ ਰਹੇ ਹਨ।
ਜਿਥੇ ਕਿਸਾਨਾਂ ਵੱਲੋਂ ਅਮੀਰ ਘਰਾਣਿਆਂ ਦੇ ਸ਼ਾਪਿੰਗ ਮਾਲਜ਼, ਅਨਾਜ ਦੇ ਗੋਦਾਮ, ਪੈਟਰੋਲ ਪੰਪ, ਰੇਲਵੇ ਲਾਈਨਾਂ, ਟੋਲ ਪਲਾਜ਼ਿਆਂ ਅਤੇ ਭਾਜਪਾ ਨੇਤਾਵਾਂ ਦੇ ਘਰ ਦਾ ਲਗਾਤਾਰ ਘਿਰਾਓ ਕੀਤਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ਤੇ ਕੀਤੇ ਜਾ ਰਹੇ ਸੰਘਰਸ਼ ਵਿੱਚ ਪੰਜਾਬ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਮਜ਼ਦੂਰ ਜਥੇ ਬੰਦੀਆਂ ਸ਼ਾਮਲ ਹੋਈਆਂ ਹਨ। ਕਿਸਾਨਾਂ ਨੂੰ ਹੁਣ ਤੱਕ ਪੂਰੇ ਦੇਸ਼ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਚੁੱਕਾ ਹੈ।
ਖੇਤੀ ਕਾਨੂੰਨਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ ਬਾਰੇ ਇਕ ਖਬਰ ਸਾਹਮਣੇ ਆਈ ਹੈ। ਇਸ ਸਮੇਂ ਇਕ ਵੱਡੀ ਖਬਰ ਪੰਜਾਬ ਸੂਬੇ ਤੋਂ ਆ ਰਹੀ ਹੈ ਜਿੱਥੇ ਦਿੱਲੀ ਤੋਂ ਭਾਜਪਾ ਵਿਧਾਇਕ ਹੰਸ ਰਾਜ ਹੰਸ ਦੇ ਘਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਪਹਿਲਾਂ ਵੀ ਅਜਿਹਾ ਕੀਤਾ ਜਾ ਚੁੱਕਾ ਸੀ। ਸੰਘਰਸ਼ ਨੂੰ ਅੱਜ ਇਕ ਮਹੀਨਾ ਪੂਰਾ ਹੋਣ ਤੇ ਹੋਰ ਤੇਜ਼ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਕਿਸਾਨ ਜਥੇ ਬੰਦੀਆਂ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਹੰਸ ਰਾਜ ਹੰਸ ਨੂੰ ਪੰਜਾਬ ਦਾ ਪੁੱਤਰ ਹੋਣ ਦੇ ਨਾਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ।
ਕਿਉਂਕਿ ਉਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਬਹੁਤ ਜ਼ਿਆਦਾ ਮਾਣ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਜੀਓ ਬਾਰੇ ਕੀਤੀ ਗਈ ਗੱਲ ਬਾਤ ਬਾਰੇ ਵੀ ਦੋਗਲੀ ਨੀਤੀ ਦਾ ਦੋਸ਼ ਲਾਇਆ ਹੈ। ਅੱਜ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਅਤੇ ਕੇ ਡੀ ਭੰਡਾਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਹੈ। ਕਿਸਾਨ ਜਥੇ ਬੰਦੀਆਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨ ਬਿੱਲਾ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸਾਡਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
Home ਤਾਜਾ ਖ਼ਬਰਾਂ ਕਿਸਾਨ ਕਨੂੰਨਾਂ ਦੇ ਹੱਕ ਚ ਪ੍ਰਚਾਰ ਕਰਨ ਵਾਲੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਲਈ ਹੁਣ ਆ ਗਈ ਇਹ ਵੱਡੀ ਖਬਰ
Previous Postਕਿਸਾਨ ਅੰਦੋਲਨ : ਹੁਣੇ ਹੁਣੇ 29 ਦਸੰਬਰ ਬਾਰੇ ਹੋ ਗਿਆ ਇਹ ਐਲਾਨ
Next Postਪੰਜਾਬ ਲਈ ਹੁਣ ਆ ਗਿਆ ਮੌਸਮ ਦਾ ਇਹ ਵੱਡਾ ਅਲਰਟ-ਮੀਂਹ ਪੈਣ ਅਤੇ ਠੰਡ ਬਾਰੇ, ਹੋ ਜਾਵੋ ਤਿਆਰ