ਕੀ ਅਗਲੇ ਸਾਲ ਪੰਜਾਬ ਚ ਵੋਟਾਂ ਨਹੀਂ ਪੈਣਗੀਆਂ – ਹੁਣ ਆ ਗਈ ਇਹ ਵੱਡੀ ਖਬਰ ਚੋਣ ਕਮਿਸ਼ਨ ਵਲੋਂ

ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਵੱਖ ਵੱਖ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨੇ ਜਾ ਰਹੇ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਲਈ ਕਈ ਨਵੇਂ ਚਿਹਰਿਆਂ ਨੂੰ ਵੀ ਆਪਣੀ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਹੁਣ ਅਗਲੇ ਸਾਲ ਕਿ ਪੰਜਾਬ ਵਿਚ ਹੋਣ ਵਾਲੀਆਂ ਵੋਟਾਂ ਨਹੀਂ ਹੋਣਗੀਆਂ ਜਿਸ ਬਾਰੇ ਹੁਣ ਚੋਣ ਕਮਿਸ਼ਨ ਵੱਲੋਂ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਵਿਚ ਅਗਲੇ ਸਾਲ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਕਈ ਹੋਰ ਸੂਬਿਆਂ ਵਿੱਚ ਵੀ 2022 ਵਿਧਾਨ ਸਭਾ ਚੋਣਾਂ ਹੋਣਗੀਆਂ। ਜਿਸ ਨੂੰ ਲੈ ਕੇ ਸਾਰਿਆਂ ਸੂਬਿਆਂ ਦੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜਾਰੀ ਹਨ। ਉੱਥੇ ਹੀ ਹੁਣ ਚੋਣਾਂ ਦੇ ਸਮੇਂ ਵਰਤੀਆਂ ਜਾਣ ਵਾਲੀਆਂ ਏ ਵੀ ਐਮ ਮਸ਼ੀਨਾਂ ਦੀ ਕਮੀ ਦੀ ਸਮੱਸਿਆ ਸਾਹਮਣੇ ਆ ਰਹੀ ਹੈ।

ਇਸ ਸਮੇਂ ਵੋਟਾਂ ਦੇ ਲਈ ਵਰਤੀਆਂ ਜਾਣ ਵਾਲੀਆਂ ਏ ਵੀ ਐਮ ਮਸ਼ੀਨਾਂ ਪੱਛਮੀ ਬੰਗਾਲ, ਪੇਂਡੂਚਰੀ, ਅਸਾਮ, ਤਾਮਿਲਨਾਡੂ ਦਿੱਲੀ ਅਤੇ ਕੇਰਲ ਵਿੱਚ ਮੌਜੂਦ ਹਨ। ਉਥੇ ਹੀ ਪੰਜਾਬ ਵਿੱਚ ਇਨ੍ਹਾਂ ਮਸ਼ੀਨਾਂ ਨੂੰ ਲੈ ਕੇ ਆਉਣਾ ਮੁਸ਼ਕਿਲ ਹੋ ਗਿਆ ਲੱਗਦਾ ਹੈ। ਉੱਥੇ ਹੀ ਹੁਣ ਪੰਜਾਬ ਵਿਚ ਚੋਣ ਕਮਿਸ਼ਨ ਨੂੰ ਇਹ ਡਰ ਸਤਾ ਰਿਹਾ ਹੈ ਕਿ ਇਨ੍ਹਾਂ ਦੀ ਕਮੀ ਦੇ ਚਲਦੇ ਹੋਏ ਚੋਣਾਂ ਨਹੀਂ ਹੋ ਸਕਣਗੀਆਂ। ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਕਮਿਸ਼ਨਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਜਿਸ ਵਿਚ ਕਿਹਾ ਗਿਆ ਹੈ ਕਿ ਚੋਣਾਂ ਦੇ ਸਮੇਂ ਸੀਮਾ ਤਹਿ ਮਸ਼ੀਨਾਂ ਦੀ ਵਰਤੋਂ ਦੇ ਹਿਸਾਬ ਨਾਲ ਕੀਤੀ ਜਾਣੀ ਚਾਹੀਦੀ ਹੈ। ਤਾਂ ਜੋ ਇਹ ਮਸ਼ੀਨਾਂ ਫਰੀ ਹੋ ਕੇ ਉਨ੍ਹਾਂ ਸੂਬਿਆਂ ਵਿਚ ਪਹੁੰਚ ਸਕਣ। ਉਥੇ ਹੀ ਕਮਿਸ਼ਨ ਵੱਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ਤੇ ਸੁਣਵਾਈ ਅਗਲੇ ਹਫਤੇ ਹੋਵੇਗੀ। ਸੁਪਰੀਮ ਕੋਰਟ ਵਿਚ ਚੋਣ ਕਮਿਸ਼ਨ ਨੇ ਕਿਹਾ ਹੈ ਕਿ 6 ਰਾਜਾਂ ਵਿਚ ਜਿਥੇ ਇਹ ਮਸ਼ੀਨਾਂ ਦੀ ਵਰਤੋਂ ਦੀ ਇਜਾਜ਼ਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਉਥੇ ਹੀ ਬਾਕੀ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਮੁਸ਼ਕਲ ਵਿੱਚ ਲੱਗ ਰਹੀਆਂ ਹਨ।