ਕੁੱਤੇ ਰੱਖਣ ਵਾਲੇ ਹੋ ਜਾਣ ਸਾਵਧਾਨ : ਪੰਜਾਬ ਦੇ ਇਸ ਜਿਲੇ ਚ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪ੍ਰਸ਼ਾਸਨ ਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਭਲਾਈ ਨੂੰ ਵੇਖਦੇ ਹੋਏ ਕੁਝ ਵਿਸ਼ੇਸ਼ ਕਦਮ ਚੁੱਕੇ ਜਾਂਦੇ ਹਨ । ਕਈ ਵਾਰ ਤਾਂ ਨੌਬਤ ਇੱਥੋਂ ਤਕ ਆ ਜਾਂਦੀ ਹੈ ਕਿ ਸਰਕਾਰ ਤੇ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣੀਆਂ ਪੈ ਜਾਂਦੀਆਂ ਹਨ । ਅਜਿਹੀ ਹੀ ਇੱਕ ਖ਼ਬਰ ਸੰਗਰੂਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਜ਼ਿਲ੍ਹੇ ਦੇ ਵਿੱਚ ਖ਼ਤਰਨਾਕ ਕਿਸਮ ਦੇ ਕੁੱਤਿਆਂ ਨੂੰ ਵੇਚਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਦੱਸ ਦੇਈਏ ਕਿ ਜ਼ਿਲਾ ਮੈਜਿਸਟ੍ਰੇਟ ਦੇ ਵੱਲੋਂ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਹੁਣ ਸੰਗਰੂਰ ਦੇ ਵਿੱਚ ਹੋਣ ਵਾਲੇ ਲੋਕਾਂ ਦੇ ਹਿੱਤ ਲਈ ਕਿਸੇ ਵੀ ਤਰ੍ਹਾਂ ਦੇ ਪਿੱਟਬੁਲ ਕੁੱਤੇ ,ਅਮਰੀਕਨ ਪਿਟਬੁੱਲ, ਅਮੈਰੀਕਨ ਗੁੱਲੀ ਜਾਂ ਫਿਰ ਪਾਕਿਸਤਾਨੀ ਬੋਲੀ ਦੀ ਬਰੀਡ ਦੇ ਕੁੱਤੇ ਵੇਚਣ ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ ।

ਇੰਨਾ ਹੀ ਨਹੀਂ ਸਗੋਂ ਤੁਰੰਤ ਉਨ੍ਹਾਂ ਨੂੰ ਜ਼ਬਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਸਾਰੇ ਬਰੀਡਰਾਂ ਨੂੰ ਇਸ ਤਰ੍ਹਾਂ ਦੇ ਕੁੱਤੇ ਰੱਖਣ ਤੋਂ ਰੋਕਿਆ ਜਾਵੇ ਅਤੇ ਜੇਕਰ ਕੋਈ ਬਰੀਡਰ ਇਨ੍ਹਾਂ ਕੁੱਤਿਆਂ ਦੀ ਬਰੀਡਿੰਗ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜੀ ਹਾਂ ਹੁਣ ਪ੍ਰਸ਼ਾਸਨ ਦੇ ਵੱਲੋਂ ਸਾਫ਼ ਤੌਰ ਤੇ ਕਹਿ ਦਿੱਤਾ ਗਿਆ ਹੈ ਕਿ ਜੇਕਰ ਕੋਈ ਲੋਕ ਇਨ੍ਹਾਂ ਕੁੱਤਿਆਂ ਦੀ ਵਿਕਰੀ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪਸ਼ੂ ਪਾਲਣ ਵਿਕਾਸ ਸ਼ਾਖਾ ਪੰਜਾਬ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਜ਼ਿਲ੍ਹਾ ਸੰਗਰੂਰ ਵਿੱਚ ਇੰਨੇ ਖ਼ਤਰਨਾਕ ਕਿਸਮ ਦੇ ਕੁੱਤਿਆਂ ਨਾਲ ਸਬੰਧੀ ਕਈ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ।

ਜਿਸ ਦੇ ਚੱਲਦੇ ਹੁਣ ਉਨ੍ਹਾਂ ਵੱਲੋਂ ਬਹੁਤ ਖ਼ਤਰਨਾਕ ਜਾਨਵਰ ਹੋਣ ਕਰਕੇ ਪਾਲਤੂ ਜਾਨਵਰਾਂ ਦੇ ਤੌਰ ਤੇ ਇਨ੍ਹਾਂ ਕੁੱਤਿਆਂ ਨੂੰ ਘਰ ਵਿੱਚ ਨਹੀਂ ਰੱਖਿਆ ਜਾਵੇਗਾ । ਨਾ ਹੀ ਹੁਕਮਾਂ ਵਿੱਚ ਸਾਫ਼ ਤੌਰ ਤੇ ਆਖ ਦਿੱਤਾ ਗਿਆ ਹੈ ਕਿ ਜੋ ਵੀ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕਰਨਗੇ ੳੁਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ।