ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਅਲਗੇ ਹਫਤੇ ਤੋਂ ਆ ਰਹੀ ਇਹ ਇੱਕ ਚੰਗੀ ਖਬਰ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕਰੋਨਾ ਦੇ ਚਲਦੇ ਹੋਏ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਪਰ ਲਾਏ ਗਏ ਮੋਰਚੇ ਨੂੰ ਚੁੱਕੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਸਨ। ਪਰ ਕਿਸਾਨਾਂ ਵੱਲੋਂ ਇਸ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਹੈ,ਉਥੇ ਹੀ ਕਿਸਾਨਾਂ ਨੇ ਆਖਿਆ ਕਿ ਜਦੋਂ ਤਕ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਰੋਨਾ ਦੇ ਦੌਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਵਿੱਚ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਅਗਲੇ ਹਫਤੇ ਤੋਂ ਇੱਕ ਚੰਗੀ ਖਬਰ ਆ ਰਹੀ ਹੈ। ਦੇਸ਼ ਦੇ ਕਿਸਾਨ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਕਿਸਾਨਾਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਅਗਲੇ ਹਫਤੇ ਤੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਕਿਸਾਨਾਂ ਦੇ ਖਾਤੇ ਵਿੱਚ 2000 ਰੁਪਏ ਵਾਲੀ ਕਿਸ਼ਤ ਜਾਰੀ ਕੀਤੀ ਜਾ ਰਹੀ ਹੈ। ਹੁਣ ਅਪ੍ਰੈਲ ਤੋਂ ਜੁਲਾਈ ਤੱਕ ਦੀ 2000 ਰੁਪਏ ਦੀ 8ਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ਵਿੱਚ ਜਲਦੀ ਹੀ ਪਾ ਦਿੱਤੀ ਜਾਵੇਗੀ।

ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦੇ ਤਹਿਤ 9.5 ਕਰੋੜ ਲਾਭਪਾਤਰੀਆਂ ਦੇ ਖਾਤੇ ਵਿੱਚ ਇਕ ਕਿਸ਼ਤ 2000 ਰੁਪਏ ਜਮਾਂ ਹੋ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ 10 ਮਈ ਤੋਂ ਪੈਸਿਆਂ ਦੀ ਅੱਠਵੀ ਕਿਸ਼ਤ ਕਿਸਾਨਾਂ ਦੇ ਖਾਤੇ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ।

ਸੂਬਾ ਸਰਕਾਰਾਂ ਨੇ ਰਾਫਟ ਤੇ ਦਸਤਖਤ ਕੀਤੇ ਹਨ। ਜਿਸ ਦੇ ਤਹਿਤ ਜਲਦੀ ਹੀ ਕਿਸਾਨਾਂ ਦੀ ਕਿਸ਼ਤ ਦੇ ਪੈਸੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਕੁਝ ਦਿਨਾਂ ਦੌਰਾਨ ਹੀ ਆ ਜਾਣਗੇ। ਅਗਲੇ ਹਫ਼ਤੇ ਤੋਂ ਹੀ ਕਿਸਾਨਾਂ ਨੂੰ ਅੱਠਵੀਂ ਕਿਸ਼ਤ ਦਾ ਪੈਸਾ ਮਿਲਣਾ ਸ਼ੁਰੂ ਹੋ ਜਾਵੇਗਾ।