ਆਈ ਤਾਜਾ ਵੱਡੀ ਖਬਰ
ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਜਿੱਥੇ ਕਈ ਕਾਰਨਾਂ ਦੇ ਚਲਦੇ ਹੋਏ ਅਤੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਨਾ ਮਿਲਣ ਕਾਰਨ ਇਨ੍ਹਾਂ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਕੇ ਕਈ ਪਾਰਟੀਆਂ ਨੂੰ ਵੱਡੇ ਝਟਕੇ ਦਿੱਤੇ ਜਾ ਰਹੇ ਹਨ।
ਉਥੇ ਹੀ ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਦੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਨਾਲ ਉਹਨਾਂ ਪਾਰਟੀਆਂ ਨੂੰ ਮਜਬੂਤੀ ਮਿਲ ਰਹੀ ਹੈ। ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ। ਜਿਥੋਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ,ਕਿਸਾਨਾਂ ਵੱਲੋਂ ਵੀ ਆਪਣੀ ਪਾਰਟੀ ਬਣਾ ਲਈ ਗਈ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਦਾ ਸਾਥ ਮਿਲ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਬਣਾਈ ਗਈ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਉਸ ਸਮੇਂ ਵਧੇਰੇ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਉਹਨਾਂ ਦੀ ਪਾਰਟੀ ਵਿੱਚ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਸ਼ਾਮਲ ਹੋ ਗਏ।
ਉਨ੍ਹਾਂ ਦੇ ਨਾਲ ਹੀ ਉਨ੍ਹਾਂ ਦੇ ਹੋਰ ਬਹੁਤ ਸਾਰੇ ਸਾਥੀ ਜਿਨ੍ਹਾਂ ਵਿੱਚ ਡਾਕਟਰ ਦੀਪਕ ਜੋਤੀ ਮੈਂਬਰ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ, ਰਾਜ ਕੁਮਾਰ ਗਰਗ ਰਾਜ ਨੰਬਰਦਾਰ ਸਾਬਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਕਾਂਗਰਸ ਪਾਰਟੀ ਦਾ ਸਾਥ ਛੱਡਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਵਿੱਚ ਇਨ੍ਹਾਂ ਤਿੰਨੇ ਸਖਸ਼ੀਅਤਾਂ ਨੂੰ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ ਗਿਆ ਹੈ। ਉਥੇ ਹੀ ਪਾਰਟੀ ਵੱਲੋਂ ਇਨ੍ਹਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤੇ ਜਾਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ।\
Previous PostCM ਚੰਨੀ ਨੇ ਹੁਣ ਇਹਨਾਂ ਲਈ ਕਰਤਾ ਵੱਡਾ ਐਲਾਨ – 2500 ਰੁਪਏ ਮਿਲਣਗੇ ਹਰ ਮਹੀਨੇ , ਜਨਤਾ ਚ ਛਾਈ ਖੁਸ਼ੀ
Next Postਅੰਤਰਾਸ਼ਟਰੀ ਯਾਤਰੀਆਂ ਲਈ ਆਈ ਮਾੜੀ ਖਬਰ – ਇਥੇ ਇਸ ਦੇਸ਼ ਤੋਂ ਆਉਣ ਵਾਲੇ ਯਾਤਰੀਆਂ ਤੇ ਲੱਗ ਗਈ ਪਾਬੰਦੀ