ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫਿਰ ਤੋਂ ਕਰੋਨਾ ਦੇ ਕੇਸਾਂ ਵਿੱਚ ਪ੍ਰਸਾਰ ਨਜ਼ਰ ਆ ਰਿਹਾ ਹੈ। ਦੁਨੀਆ ਵਿੱਚ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਦੇ ਵਿੱਚ ਕਰੋਨਾ ਦੇ ਵਧ ਰਹੇ ਕਹਿਰ ਨੂੰ ਵੇਖਦੇ ਹੋਏ ਕਰਫਿਊ ਲਗਾਉਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਦਿੱਲੀ ਸਰਕਾਰ ਵੱਲੋਂ ਵੀ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਅਗਰ ਕਰੋਨਾ ਕੇਸਾਂ ਵਿੱਚ ਕਮੀ ਨਾ ਆਈ ਤਾਂ ਦਿੱਲੀ ਵਿੱਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਸਕਦੀ ਹੈ।
ਦਿੱਲੀ ਵਿੱਚ ਵੀ ਬਾਜ਼ਾਰਾਂ ਦੇ ਵਿੱਚ ਭੀੜ ਨੂੰ ਵੇਖ ਕੇ ਇਹ ਫੈਸਲਾ ਲਿਆ ਜਾ ਸਕਦਾ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਕਰੋਨਾ ਸਬੰਧੀ ਮੀਟਿੰਗ ਕਰਕੇ ਜਾਣਕਾਰੀ ਦਿੱਤੀ ਹੈ। ਹੁਣ ਪੰਜਾਬ ਵਿੱਚ ਵੀ ਵਧ ਰਹੇ ਕਰੋਨਾ ਕੇਸਾਂ ਦੇ ਉਪਰ ਚਿੰਤਾ ਜ਼ਾਹਿਰ ਕੀਤੀ ਹੈ। ਹਰਿਆਣਾ ਦੇ ਵਿੱਚ ਵੱਧ ਰਹੇ ਕੇਸਾਂ ਕਾਰਨ ਸਾਰੇ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਸੰਬਰ ਦੇ ਅੱਧ ਤੱਕ ਪੰਜਾਬ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਸਕਦੀ ਹੈ।
ਕਰੋਨਾ ਦੇ ਵਧ ਰਹੇ ਮਾਮਲਿਆਂ ਦੇ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਹੈ। ਤਾਂ ਜੋ ਆਉਣ ਵਾਲੇ ਸਮੇਂ ਵਿਚ ਇਸ ਉਪਰ ਕਾਬੂ ਪਾਇਆ ਜਾ ਸਕੇ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 107 ਸਿਹਤ ਕੇਂਦਰਾਂ ਦਾ ਪੰਜਾਬ ਵਿੱਚ ਆਨਲਾਈਨ ਉਦਘਾਟਨ ਵੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਸਖਤ ਹਦਾਇਤਾਂ ਦਿੱਤੀਆਂ ਹਨ।
ਨਾਲ ਵੀ ਕਰੋਨਾ ਟੈਸਟਾਂ ਦੀ ਸਮਰੱਥਾ ਵੀ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਵਧਾਨੀਆਂ ਵਰਤਣ। ਇਸ ਖ਼ਤਰੇ ਨੂੰ ਖਤਮ ਹੋਇਆ ਨਾ ਸਮਝਣ ਅਤੇ ਅਜੇ ਵੀ ਅਹਤਿਆਤ ਰੱਖਣ ਦੀ ਲੋੜ ਹੈ। ਉਹਨਾਂ ਸਿਹਤ ਵਿਭਾਗ ਦੇ ਕੰਮ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਰਗਰਮ ਰਹਿਣ ਦੇ ਵੀ ਹੁਕਮ ਦਿੱਤੇ ਹਨ। ਪੰਜਾਬ ਅੰਦਰ ਵੀ ਵਿਦਿਅਕ ਅਦਾਰਿਆਂ ਦੇ ਵਿੱਚ ਕੋਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਸਰਦੀ ਦੇ ਵਧਣ ਕਾਰਨ ਕਰੋਨਾ ਦਾ ਖ਼ਤਰਾ ਵੀ ਵਧ ਗਿਆ ਹੈ।
Previous Postਕੈਪਟਨ ਅਮਰਿੰਦਰ ਸਿੰਘ ਨੇ ਆਖਰ ਕਿਸਾਨਾਂ ਨੂੰ ਮਨਾ ਹੀ ਲਿਆ – ਇਸ ਵੇਲੇ ਦੀ ਵੱਡੀ ਖਬਰ
Next Postਜੁਲਾਈ ਚ ਹਸਪਤਾਲ ਦਾਖਲ ਰਹਿਣ ਤੋਂ ਬਾਅਦ ਹੁਣ ਸੋਨੀਆਂ ਗਾਂਧੀ ਦੇ ਬਾਰੇ ਆਈ ਇਹ ਵੱਡੀ ਖਬਰ