ਆਈ ਤਾਜਾ ਵੱਡੀ ਖਬਰ
ਸੂਬੇ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਉੱਥੇ ਹੀ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਲਈ ਵੀ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ। ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਕਿ ਲੋਕਾਂ ਦੇ ਰੋਜਗਾਰ ਚਲੇ ਜਾਣ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਅਜਿਹੇ ਲੋਕਾਂ ਦੇ ਹਿੱਤਾਂ ਨੂੰ ਵੀ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।
ਹੁਣ ਕੋਰੋਨਾ ਦੇ ਚਲਦੇ ਹੋਏ ਪੰਜਾਬ ਸਰਕਾਰ ਨੇ 1 ਮਹੀਨੇ ਲਈ ਕਰਤਾ ਇਹ ਵੱਡਾ ਐਲਾਨ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਦੌਰ ਵਿੱਚ ਸਰਕਾਰ ਵੱਲੋਂ ਬੁਹਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਕਿਉਂਕਿ ਪਿਛਲੇ ਇੱਕ ਸਾਲ ਤੋਂ ਇਸ ਕੋਰੋਨਾ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ। ਜਿਸ ਕਾਰਨ ਲੋਕਾਂ ਨੂੰ ਵੱਖ-ਵੱਖ ਕੰਮਾਂ ਲਈ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪੈ ਰਿਹਾ। ਹੁਣ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਬਦਲੀ ਕਰਵਾਉਣ ਦਾ ਇੰਤਜ਼ਾਰ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ।
ਅੱਜ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਪਹਿਲਾਂ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਤੇ ਤਾਇਨਾਤ ਮੁਲਾਜ਼ਮਾਂ ਦੀਆਂ ਬਦਲੀਆਂ ਤੇ ਤਾਇਨਾਤੀ ਸਬੰਧੀ ਸਮਾਂ 1 ਅਪ੍ਰੈਲ ਤੋਂ 30 ਅਪ੍ਰੈਲ ਤਕ ਜਾਰੀ ਕੀਤਾ ਗਿਆ ਸੀ । ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਕਾਰਨ ਇਨ੍ਹਾਂ ਬਦਲੀਆਂ ਅਤੇ ਤਾਇਨਾਤੀਆਂ ਵਿੱਚ ਬਹੁਤ ਸਾਰੇ ਮੁਲਾਜ਼ਮਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਇਨ੍ਹਾਂ ਮੁਸ਼ਕਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਤੇ ਕੋਵਿਡ-19 ਦੇ ਚੱਲਦੇ ਹੋਏ ਹੁਣ ਫਿਰ ਬਦਲੀਆਂ ਲਈ 31 ਮਈ ਤਕ ਦਾ ਵਾਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਰੋਨਾ ਕਾਰਨ ਸੂਬੇ ਦੇ ਹਲਾਤਾਂ ਦੇ ਅਨੁਸਾਰ ਹੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ ਕਰਨ ਦੇ ਸਮੇਂ ਵਿਚ ਇਕ ਮਹੀਨੇ ਦਾ ਵਾਧਾ ਕੀਤਾ ਹੈ। ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਮੁਲਾਜ਼ਮਾਂ ਵਿੱਚ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ ।
Previous Postਕੇਂਦਰ ਸਰਕਾਰ ਤੋਂ ਗੈਸ ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ , ਲੋਕਾਂ ਚ ਖੁਸ਼ੀ
Next Postਪੰਜਾਬ : 2 ਦਿਨ ਪਹਿਲਾਂ ਖਰੀਦੀ ਕਾਰ ਨੇ ਵਿਛਾਈਆਂ ਲਾਸ਼ਾਂ , ਹੋਈਆਂ ਏਨੀਆਂ ਮੌਤਾਂ ਛਾਇਆ ਸੋਗ