ਕੋਰੋਨਾ ਸੰਕਟ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਜਾਰੀ ਹੋਇਆ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਵਧ ਰਹੇ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਜਿਸ ਨਾਲ ਕਰੋਨਾ ਨੂੰ ਵਧਣ ਤੋਂ ਰੋਕਿਆ ਜਾ ਸਕੇ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਇਹ ਬੈਠਕ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ , ਵਿਦਿਆਰਥੀਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ

ਵੀ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਜਾਰੀ ਹੋਇਆ ਹੁਣ ਇਹ ਹੁਕਮ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸੂਬੇ ਅੰਦਰ ਕਰੋਨਾ ਨੂੰ ਠੱਲ ਪਾਉਣ ਲਈ ਨਿੱਜੀ ਹਸਪਤਾਲਾਂ ਦੀਆਂ ਲੈਬੋਰਟਰੀਆਂ ਨੂੰ ਵੀ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਹਸਪਤਾਲ ਵਿਚ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ

ਦੀ ਜਾਣਕਾਰੀ ਸਿਵਲ ਸ-ਰ-ਜ-ਨ ਦਫਤਰ ਨੂੰ ਮੁਹਈਆ ਕਰਵਾਈ ਜਾਵੇ। ਤਾਂ ਜੋ ਕਰੋਨਾ ਦੇ ਵਧ ਰਹੇ ਮਾਮਲਿਆਂ ਉਪਰ ਤੇਜ਼ੀ ਨਾਲ ਨਜ਼ਰ ਰੱਖਦੇ ਹੋਏ। ਉਨ੍ਹਾਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਦੀ ਸ਼ਿਕਾਇਤ ਹੋਣ ਤੇ ਹਰ ਵਿਅਕਤੀ ਨੂੰ ਇਕਾਂਤ ਵਾਸ ਹੋਣਾ ਚਾਹੀਦਾ ਹੈ। ਜਿਸ ਨਾਲ ਪਰਿਵਾਰ ਦਾ ਬਚਾਅ ਹੋ ਸਕੇ। ਉਹਨਾਂ ਨਿੱਜੀ ਹਸਪਤਾਲਾਂ ਦੀਆਂ ਲੈਬੋਰਟਰੀਆਂ ਨੂੰ ਇਹ ਆਦੇਸ਼ ਦਿੱਤਾ ਹੈ ਕਿ ਕਿਸੇ ਵੀ ਆਰ ਟੀ ਪੀ ਸੀ

ਆਰ ਟੈਸਟ ਹਸਪਤਾਲਾਂ ਵੱਲੋਂ 900 ਤੋਂ ਵਧੇਰੇ ਰੁਪਏ ਵਸੂਲ ਨਾ ਕੀਤੇ ਜਾਣ। ਉੱਥੇ ਹੀ ਉਨ੍ਹਾਂ ਨੇ ਭਾਰਤ ਦੇ ਵਿੱਚ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਂਦੇ ਹੋਏ, ਕਈ ਸਿਹਤ ਕੇਂਦਰਾਂ ਉਪਰ ਟੀਕਾਕਰਣ ਦੀ ਸਹੂਲਤ ਲੋਕਾਂ ਨੂੰ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਣ ਜਲਦੀ ਕੀਤਾ ਜਾ ਸਕੇ। ਉੱਥੇ ਹੀ ਉਹਨਾਂ ਨੇ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲ ਅਤੇ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਕਰੋਨਾ ਸਬੰਧੀ ਵਿਅਕਤੀ ਦੀ ਸੂਚਨਾ ਦੇਣੀ ਲਾਜ਼ਮੀ ਹੈ।