ਕੋਰੋਨਾ ਸੰਕਟ : ਹੁਣੇ ਹੁਣੇ ਕੈਪਟਨ ਨੇ ਪੰਜਾਬ ਬਾਰੇ 5 ਦਿਨਾਂ ਬਾਰੇ ਕੀਤਾ ਇਹ ਖੁਲਾਸਾ-ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿਚ ਪਿਛਲੇ ਦੋ ਮਹੀਨੇ ਤੋ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸੂਬਾ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ। ਜਿੱਥੇ ਪੰਜਾਬ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਉਥੇ ਹੀ ਕਰੋਨਾ ਟੈਸਟ ਅਤੇ ਟੀਕਾਕਰਨ ਉਪਰ ਵੀ ਜ਼ੋਰ ਦਿੱਤਾ ਗਿਆ ਹੈ। ਸੂਬੇ ਅੰਦਰ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਤਾਂ ਜੋ ਸਾਰੇ ਲੋਕਾਂ ਦਾ ਕਰੋਨਾ ਟੀਕਾਕਰਨ ਕਰਕੇ ਕਰੋਨਾ ਦੇ ਪ੍ਰ-ਭਾ-ਵ ਤੋਂ ਬਚਾਇਆ ਜਾ ਸਕੇ। ਹੁਣ ਕੈਪਟਨ ਨੇ ਪੰਜਾਬ ਬਾਰੇ ਪੰਜ ਦਿਨਾਂ ਬਾਰੇ ਕੀਤਾ ਵੱਡਾ ਖੁਲਾਸਾ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੀ ਰੋਕਥਾਮ ਲਈ ਟੀਕਾਕਰਣ ਮੁਹਿੰਮ ਆਰੰਭ ਕੀਤੀ ਗਈ ਹੈ। ਉੱਥੇ ਲਈ ਹੁਣ ਸੂਬੇ ਲਈ ਖ਼-ਤ-ਰੇ ਦੀ ਘੰਟੀ ਵੱਜ ਗਈ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਆਈ ਖਬਰ ਦੇ ਅਨੁਸਾਰ , ਕੇਂਦਰ ਸਰਕਾਰ ਕੋਲ ਸਿਰਫ ਘੱਟ ਵੈਕਸੀਨ ਹੋਣ ਕਾਰਨ, ਸੂਬਿਆਂ ਨੂੰ ਕੀਤੀ ਜਾਣ ਵਾਲੀ ਸਪਲਾਈ ਉੱਪਰ ਅਸਰ ਪਿਆ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ਕੋਲ ਸਿਰਫ ਪੰਜ ਦਿਨਾਂ ਲਈ ਦਵਾਈ ਬਚੀ ਹੋਈ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਹੋਰ ਦਵਾਈ ਭੇਜਣ ਦੀ ਮੰਗ ਕੀਤੀ ਹੈ। ਜਲੰਧਰ ਜ਼ਿਲ੍ਹੇ ਵਿੱਚ ਕਰੋਨਾ ਕੇਸਾਂ ਦੇ ਮਾਮਲੇ ਵਧੇਰੇ ਵਧਣ ਨਾਲ ਵੈਕਸੀਨੇਸ਼ਨ ਕਰਨੀ ਜ਼ਰੂਰੀ ਹੋ ਗਈ ਹੈ। ਜਲੰਧਰ ਜ਼ਿਲ੍ਹੇ ਵਿੱਚ ਸਭ ਤੋਂ ਵਧੇਰੇ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਰੋਜ਼ਾਨਾ ਹੀ 90 ਹਜ਼ਾਰ ਦੇ ਕਰੀਬ ਵਿਅਕਤੀਆਂ ਦਾ ਕਰੋਨਾਂ ਟੀਕਾਕਰਨ ਕੀਤਾ ਜਾ ਰਿਹਾ ਹੈ।

ਅਗਰ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਤਿੰਨ ਦਿਨਾਂ ਵਿਚ ਹੀ ਸਾਰੀ ਦਵਾਈ ਖਤਮ ਹੋ ਜਾਵੇਗੀ। ਇਸ ਲਈ ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨੂੰ ਕਰੋਨਾ ਟੀਕੇ ਦੀ ਸਪਲਾਈ ਜਲਦ ਤੋਂ ਜਲਦ ਕਰਨ ਵਾਸਤੇ ਅਪੀਲ ਕੀਤੀ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵੀ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਦੀ ਸਥਿਤੀ ਬਾਰੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਬਾਤ ਕੀਤੀ ਗਈ ਹੈ।