ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਆਉਣ ਵਾਲੀਆਂ ਸੌਗਮਈ ਖਬਰਾਂ ਨੇ ਦੁਨੀਆਦੇ ਮਾਹੌਲ ਨੂੰ ਗ਼ਮਗੀਨ ਕਰ ਦਿੱਤਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਜਾਂਦੀ ਹੈ। ਉਨ੍ਹਾਂ ਦੀ ਉਸ ਪਹਿਚਾਣ ਲਈ ਉਹਨਾ ਨੂੰ ਦੁਨੀਆਂ ਸਾਲਾਂ ਤੱਕ ਯਾਦ ਰੱਖਦੀ ਹੈ। ਬਹੁਤ ਸਾਰੀਆਂ ਸਖਸ਼ੀਅਤਾ ਜੋ ਸੰਗੀਤ ਜਗਤ, ਰਾਜਨੀਤਿਕ ਜਗਤ ,ਖੇਡ ਜਗਤ ਨਾਲ ਸਬੰਧ ਰੱਖਦੀਆਂ ਹਨ। ਬਹੁਤ ਸਾਰੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੀਆਂ ਮਹਾਨ ਹਸਤੀਆਂ ਨੂੰ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ।
ਉੱਥੇ ਹੀ ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਏ ਦਿਨ ਕਿਸੇ ਨਾ ਕਿਸੇ ਮਹਾਨ ਹਸਤੀ ਦਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਕ੍ਰਿਕਟ ਜਗਤ ਵਿਚ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਓਡੀਸ਼ਾ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਪ੍ਰਸ਼ਾਂਤ ਮੋਹਪਾਤਰਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜੋ ਪਿਛਲੇ ਦਿਨੀਂ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਰਬ ਭਾਰਤੀ ਆਯੁਰ ਵਿਗਿਆਨ ਸੰਸਥਾਨ ਵਿੱਚ ਦਾਖਲ ਕਰਾਇਆ ਗਿਆ ਸੀ ਜਿੱਥੇ ਉਹ ਜੇਰੇ ਇਲਾਜ ਸਨ।
ਉਨ੍ਹਾਂ ਦੀ ਸਥਿਤੀ ਕਾਫੀ ਖਰਾਬ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਟ ਦੇਣੀ ਪਈ। ਇਲਾਜ ਦੌਰਾਨ ਹੀ ਉਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਵੀ ਕਰੋਨਾ ਤੋਂ ਸੰਕਰਮਿਤ ਸਨ। ਜਿਨ੍ਹਾਂ ਦੀ 9 ਮਈ ਨੂੰ ਮੌਤ ਹੋ ਗਈ ਸੀ। ਇਸ ਕ੍ਰਿਕਟ ਖਿਡਾਰੀ ਦੇ ਦੇਹਾਂਤ ਤੇ ਭਾਰਤੀ ਸਪਿਨਰ ਹਰਭਜਨ ਸਿੰਘ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਹਰਭਜਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪਰਸ਼ਾਂਤ ਮੋਹਪਾਤਰਾਂ ਦਾ ਦਿਹਾਂਤ ਹੋ ਗਿਆ ਹੈ ਉਨ੍ਹਾਂ ਨੇ ਕਈ ਸਾਲ ਪਹਿਲੇ ਦਰਜੇ ਦੇ ਕ੍ਰਿਕਟ ਮੈਚ ਖੇਡੇ ਤੇ ਮੈਚ ਰੈਫਰੀ ਵੀ ਸਨ।
ਉਹ ਛੇਤੀ ਹੀ ਛੱਡ ਕੇ ਚਲੇ ਗਏ, ਉਹ ਇਕ ਮਹਾਨ ਆਤਮਾ ਸੀ ਉਸ ਦੀ ਆਤਮਾ ਨੂੰ ਸ਼ਾਂਤੀ ਮਿਲੇ। ਪ੍ਰਸ਼ਾਂਤ ਨੇ ਬਿਹਾਰ ਖਿਲਾਫ 1990 ਵਿੱਚ ਰਣਜੀ ਟਰਾਫੀ ਦੌਰਾਨ ਡੈਬਿਊ ਕੀਤਾ ਸੀ। ਓਡੀਸ਼ਾ ਵੱਲੋਂ ਆਪਣੇ ਕ੍ਰਿਕਟ ਕੈਰੀਅਰ ਦੇ ਦੌਰਾਨ 45 ਫ਼ਸਟ ਕਲਾਸ ਮੈਚ ਤੇ 17 ਲਿਸਟ ਏ ਮੈਚ ਖੇਡੇ ਸਨ, ਤੇ ਕਈ ਮੈਚਾਂ ਵਿੱਚ ਰੈਫਰੀ ਦੀ ਭੂਮਿਕਾ ਵੀ ਨਿਭਾਈ ਸੀ।
Home ਤਾਜਾ ਖ਼ਬਰਾਂ ਕ੍ਰਿਕੇਟ ਜਗਤ ਚ ਛਾਈ ਸੋਗ ਦੀ ਲਹਿਰ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਹਰਭਜਨ ਸਿੰਘ ਨੇ ਦਿੱਤੀ ਜਾਣਕਾਰੀ
ਤਾਜਾ ਖ਼ਬਰਾਂ
ਕ੍ਰਿਕੇਟ ਜਗਤ ਚ ਛਾਈ ਸੋਗ ਦੀ ਲਹਿਰ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਹਰਭਜਨ ਸਿੰਘ ਨੇ ਦਿੱਤੀ ਜਾਣਕਾਰੀ
Previous PostCBSE ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਬਾਰੇ ਲਿਆ ਗਿਆ ਇਹ ਵੱਡਾ ਫੈਸਲਾ – ਆਈ ਤਾਜਾ ਵੱਡੀ ਖਬਰ
Next Postਹੋ ਜਾਵੋ ਸਾਵਧਾਨ : ਮੌਜੂਦਾ ਹਲਾਤਾਂ ਨੂੰ ਦੇਖ ਪੰਜਾਬ ਪੁਲਸ ਵਲੋਂ ਹੋ ਗਈ ਸਖਤੀ ਆਈ ਇਹ ਤਾਜਾ ਵੱਡੀ ਖਬਰ