ਕੱਲ੍ਹ ਦਰਬਾਰ ਸਾਹਿਬ ਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਨੇ ਦਰਜ ਕੀਤੀ ਇਹ ਐੱਫ. ਆਈ.ਆਰ.

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮਾਹੌਲ ਨੂੰ ਸ਼ਾਂਤਮਈ ਰੱਖਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਹੀ ਗੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈ ਰਿਹਾ ਹੈ ਅਤੇ ਲੋਕਾਂ ਵਿੱਚ ਵੀ ਰੋਸ ਵੇਖਿਆ ਜਾ ਰਿਹਾ ਹੈ। ਜਿੱਥੇ ਕੱਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਹੈ ਉਥੇ ਹੀ ਲੋਕਾਂ ਵਿੱਚ ਫਿਰ ਤੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਤੇ ਗੁੱਸਾ ਵੇਖਿਆ ਜਾ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਸ ਤਰ੍ਹਾਂ ਦੀ ਘਟਨਾ ਹੈ ਅੱਜ ਕਪੂਰਥਲਾ ਜ਼ਿਲ੍ਹੇ ਅਧੀਨ ਆਉਣ ਵਾਲੇ ਪਿੰਡ ਨਿਜ਼ਾਮਪੁਰ ਤੋਂ ਵੀ ਸਾਹਮਣੇ ਆਇਆ ਹੈ ਜਿੱਥੇ ਇਕ ਅਪਰਾਧੀ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜ-ਛਾੜ ਕੀਤੀ ਗਈ ਹੈ। ਉਸ ਨੂੰ ਵੀ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹੁਣ ਤਾਂ ਦਰਬਾਰ ਸਾਹਿਬ ਵਿਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਲ ਬੀਤੀ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਚ ਇਕ ਮੰਦਭਾਗੀ ਘਟਨਾ ਵਾਪਰੀ ਸੀ ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।

ਉਸ ਸਮੇ ਹੀ ਇੱਕ 22 ਸਾਲਾਂ ਦੇ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਜ਼ਦੀਕ ਵਾਲਾ ਜੰਗਲਾਂ ਟੱਪ ਕੇ ਅੰਦਰ ਜਾ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਵੱਲੋਂ ਕ੍ਰਿਪਾਨ ਚੁੱਕ ਲੈ ਗਈ ਸੀ ਅਤੇ ਜਿਸ ਨੂੰ ਗ੍ਰੰਥੀ ਸਾਹਿਬਾਨ ਵੱਲੋਂ ਕਾਬੂ ਕੀਤਾ ਗਿਆ ਅਤੇ ਉਸਨੂੰ ਬਾਹਰ ਲਿਆ ਕੇ ਟਾਸਕ ਫੋਰਸ ਦੇ ਹਵਾਲੇ ਕੀਤਾ ਗਿਆ। ਉਥੇ ਹੀ ਸੰਗਤ ਵੱਲੋਂ ਗੁੱਸੇ ਵਿੱਚ ਆ ਕੇ ਇਸ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਹੁਣ ਇਸ ਸਾਰੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ।

ਇਹ ਮਾਮਲਾ ਸਾਧਾ ਸਿੰਘ ਪੁੱਤਰ ਸੁੱਚਾ ਸਿੰਘ ਨਿਵਾਸੀ ਕੁਆਟਰ ਨੰਬਰ ਬੀ 93 ਅਕਾਲੀ ਕਲੋਨੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵੱਲੋਂ ਦਰਜ ਕਰਵਾਇਆ ਗਿਆ ਹੈ। ਜਿਸ ਦੇ ਬਿਆਨਾਂ ਦੇ ਅਧਾਰ ਤੇ ਹੀ ਪੁਲਿਸ ਵੱਲੋਂ ਇਹ ਮਾਮਲਾ ਦਰਜ ਕੀਤਾ ਗਿਆ। ਜਿੱਥੇ ਪੁਲਿਸ ਵੱਲੋਂ ਧਾਰਾ 295 ਏ,307 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਦੋਸ਼ੀ ਦੀ ਲਾਸ਼ ਨੂੰ ਮੌਰਚਰੀ ਵਿਚ ਸ਼ਨਾਖਤ ਵਾਸਤੇ ਰੱਖਿਆ ਗਿਆ ਹੈ ਅਤੇ ਉਸ ਦਾ ਪੋਸਟ-ਮਾਰਟਮ ਉਸਦੀ ਸ਼ਨਾਖ਼ਤ ਹੋਣ ਤੱਕ ਨਹੀਂ ਕੀਤਾ ਜਾਵੇਗਾ।