ਆਈ ਤਾਜਾ ਵੱਡੀ ਖਬਰ
ਜਿੱਥੇ ਕਰੋਨਾ ਦੇਖਦੇ ਹੋਏ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁ-ਹ-ਈ-ਆ ਕਰਵਾਈਆਂ ਗਈਆਂ ਹਨ। ਤਾਂ ਜੋ ਇਸ ਕੋਰੋਨਾ ਦਾ ਅਸਰ ਬੱਚਿਆਂ ਦੀ ਪੜ੍ਹਾਈ ਤੇ ਨਾ ਪੈ ਸਕੇ। ਇਸ ਲਈ ਸਿੱਖਿਆ ਵਿਭਾਗ ਵੱਲੋਂ ਸਮੇਂ-ਸਮੇਂ ਤੇ ਬਦਲਾਅ ਕੀਤੇ ਗਏ। ਇਸਦੇ ਨਾਲ ਹੀ ਵਿਦਿਆਰਥੀਆਂ ਦੇ ਸਲੇਬਸ ਨੂੰ ਵੀ ਘੱਟ ਕੀਤਾ ਗਿਆ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮਾਰਚ ਤੋਂ ਹੀ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ ਜਿਨ੍ਹਾਂ ਨੂੰ ਮੁੜ ਅਕਤੂਬਰ ਤੋਂ ਚਾਲੂ ਕੀਤਾ ਗਿਆ। ਜਿਸ ਵਿਚ ਸਰਕਾਰ ਵੱਲੋਂ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਸੀ
ਬਾਕੀ ਸਭ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਹੈ।ਉਥੇ ਹੀ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਅਜਿਹਾ ਵੱਡਾ ਐਲਾਨ ਕੀਤਾ ਗਿਆ ਹੈ ਕਿ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨਵੇਂ ਸਾਲ ਦੀ ਸ਼ੁਰੂ ਆਤ ਤੇ ਲੋਕਾਂ ਨੂੰ ਤੋਹਫ਼ਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ 1970 ਤੋਂ ਲੈ ਕੇ 2003 ਤੱਕ ਪ੍ਰੀਖਿਆਵਾਂ ਪਾਸ ਕਰ ਚੁੱਕੇ ਪ੍ਰੀਖਿਆਰਥੀਆਂ ਲਈ ਇਹ ਸੁਨਿਹਰੀ ਮੌਕਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਕਾਰ ਗੁਜਾਰੀ ਵਧਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ।
ਇੱਕ ਜਾਂ ਇੱਕ ਤੋਂ ਵੱਧ ਪੇਪਰ ਦੇ ਕੇ ਮੈਰਿਟ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਬੋਰਡ ਨੇ ਇਕ ਪ੍ਰੋਜੈਕਟ ਤਿਆਰ ਕਰਕੇ ਵੈਬਸਾਈਟ ਉੱਤੇ ਅਪਲੋਡ ਕਰ ਦਿੱਤਾ ਹੈ। ਇਨ੍ਹਾਂ ਪ੍ਰੀਖਿਆਵਾਂ ਦਾ ਸਿਲੇਬਸ 2018 -2020 ਵਾਲਾ ਹੀ ਹੋਵੇਗਾ। ਵਿਦਿਆਰਥੀਆਂ ਨੂੰ ਪ੍ਰੀਖਿਆ ਪਾਸ ਕਰਨ ਲਈ ਘੱਟੋ ਘੱਟ 33 ਫੀਸਦੀ ਅੰਕ ਪ੍ਰਾਪਤ ਕਰਨੇ ਹੋਣਗੇ। ਅਗਰ ਪ੍ਰੀਖਿਆਰਥੀ ਨੂੰ ਘੱਟ ਅੰਕ ਪ੍ਰਾਪਤ ਹੁੰਦੇ ਹਨ ਤਾਂ ਉਸ ਦੇ ਪਹਿਲਾਂ ਵਾਲੇ ਹੀ ਅੰਕ ਮੰਨੇ ਜਾਣਗੇ। ਇਨ੍ਹਾਂ ਪ੍ਰੀਖਿਆਵਾਂ ਲਈ ਕੋਈ ਰੋਲ ਨੰਬਰ ਨਹੀਂ ਭੇਜਿਆ ਜਾਵੇਗਾ
ਸਗੋਂ ਪ੍ਰੀਖਿਆਰਥੀ ਨੂੰ ਵੈਬਸਾਈਟ ਉਪਰ ਹੀ ਆਪਣਾ ਰੋਲ ਨੰਬਰ ਉਪਲਬਧ ਹੋ ਜਾਵੇਗਾ। ਰੋਲ ਨੰਬਰ ਨਾ ਮਿਲਣ ਤੇ ਵਿਦਿਆਰਥੀ ਬੋਰਡ ਨਾਲ ਸੰਪਰਕ ਕਰ ਸਕਦੇ ਹਨ। ਬੋਰਡ ਨੇ ਵਿਦਿਆਰਥੀਆਂ ਵੱਲੋਂ 50 ਸਾਲ ਤੋਂ ਕੀਤੀ ਜਾ ਰਹੀ ਅਪੀਲ ਨੂੰ ਪ੍ਰਵਾਨ ਕਰਦੇ ਹੋਏ ਪ੍ਰੀਖਿਆ ਦੇਣ ਦਾ ਖਾਸ ਮੌਕਾ ਦਿੱਤਾ ਹੈ। 2018 ਦੇ ਵਿਦਿਆਰਥੀਆਂ ਨੂੰ ਵੀ ਸਪੈਸ਼ਲ ਚਾਂਸ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ pseb.ac.in ਤੇ ਉਪਲੱਬਧ ਕਰਵਾਈ ਗਈ ਹੈ। ਇਸ ਤੋਂ ਬਿਨਾਂ ਦਸਵੀਂ ਜਮਾਤ ਬਾਰੇ ਹੋਰ ਜਾਣਕਾਰੀ ਲੈਣ ਲਈ ਇਹ 0172 5227274,52227292 ਟੈਲੀਫੋਨ ਨੰਬਰ ਦਿੱਤੇ ਗਏ ਹਨ । ਏਸ ਤਰ੍ਹਾਂ ਹੀ ਬਾਰਵੀਂ ਜਮਾਤ ਦੇ ਵਿਦਿਆਰਥੀ ਵੀ 0172 5227319,5227305 ਉਪਰ ਕਾਲ ਕਰਕੇ ਜਾਣਕਾਰੀ ਲੈ ਸਕਦੇ ਹਨ।
Previous Postਆਖਰ 6 ਜਨਵਰੀ ਤੋਂ ਇੰਡੀਆ ਵਾਲਿਆਂ ਲਈ ਹੋ ਗਿਆ ਇਹ ਵੱਡਾ ਐਲਾਨ
Next Postਸਾਵਧਾਨ : ਹੁਣੇ ਹੁਣੇ ਮੌਸਮ ਵਿਭਾਗ ਨੇ ਬਾਰਿਸ਼ ਦੇ ਬਾਰੇ ਚ ਜਾਰੀ ਕੀਤਾ ਇਹ ਤਾਜਾ ਵੱਡਾ ਅਲਰਟ