ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਵੱਖ ਵੱਖ ਨਿਯਮਾਂ ਵਿੱਚ ਸੋਧ ਕਰਕੇ ਜਾਂ ਨਵੇਂ ਨਿਯਮ ਬਣਾ ਕੇ ਇਸ ਸਮਾਜ ਦੀ ਵਿਵਸਥਾ ਨੂੰ ਕਾਇਮ ਰੱਖਿਆ ਜਾਂਦਾ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਕਈ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾਂਦੀਆਂ ਹਨ । ਉਥੇ ਹੀ ਗਰੀਬ ਵਰਗ ਉਪਰ ਇਨ੍ਹਾਂ ਦਾ ਅਸਰ ਦੇਖਣ ਨੂੰ ਮਿਲਦਾ ਹੈ। ਕਿਉਂਕਿ ਦੇਸ਼ ਦੀ ਬਹੁਤ ਸਾਰੀ ਅਬਾਦੀ ਪਹਿਲਾਂ ਹੀ ਕਰੋਨਾ ਦੀ ਮਾਰ ਝੱਲ ਚੁੱਕੀ ਹੈ। ਕਿਉਂਕਿ ਕਰੋਨਾ ਦੇ ਸਮੇਂ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਸਨ ਤੇ ਲੋਕਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਿੱਥੇ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਉਥੇ ਹੀ ਮੁੜ ਤੋਂ ਕਰੋਨਾ ਕੇਸਾਂ ਵਿੱਚ ਹੋਏ ਵਾਧੇ ਨੇ ਦੁਨੀਆ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਹੁਣ LPG ਗੈਸ ਸਿਲੰਡਰ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਜਿੱਥੇ ਤਾਲਾਬੰਦੀ ਕਰਨ ਨਾਲ ਲੋਕਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਐਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੀ ਗਈ ਕਟੌਤੀ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਇਸ ਮਹੀਨੇ 45:50 ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਸਰਕਾਰ ਵੱਲੋਂ ਇਹ ਕਟੌਤੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਉਪਰ ਲਾਗੂ ਕੀਤੀ ਗਈ ਹੈ। ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਮੌਜੂਦਾ ਕੀਮਤ 809 ਰੁਪਏ ਹੈ। ਜੋ ਜਨਵਰੀ ਵਿਚ 694 ਰੁਪਏ, ਫਰਵਰੀ ਵਿੱਚ 719, 15 ਫਰਵਰੀ ਨੂੰ 769 ਰੁਪਏ, 25 ਫਰਵਰੀ ਨੂੰ 794 ਰੁਪਏ ਅਤੇ ਮਾਰਚ ਵਿੱਚ 819 ਰੁਪਏ ਕੀਤੀ ਗਈ ਸੀ।
ਤੇ ਇਸ ਵਕਤ 809 ਰੁਪਏ ਕਰ ਦਿੱਤੀ ਗਈ ਹੈ। 19 ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰ ਦੇ ਨਵੇਂ ਰੇਟ ਇਕ ਮਈ ਤੇ ਲਾਗੂ ਹੋ ਗਏ ਹਨ। ਪਿਛਲੇ ਮਹੀਨੇ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ 10 ਰੁਪਏ ਦੀ ਕਟੌਤੀ ਕੀਤੀ ਗਈ ਸੀ।ਉੱਥੇ ਹੀ 14.2 ਕਿੱਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀੰ ਕੀਤਾ ਗਿਆ ਹੈ। ਸਰਕਾਰ ਵੱਲੋਂ ਛੋਟੇ ਦੁਕਾਨਦਾਰਾਂ ਅਤੇ ਹੋਟਲ ਮਾਲਕਾਂ ਨੂੰ ਰਾਹਤ ਦਿੱਤੀ ਗਈ ਹੈ।
Previous Postਸਿੱਖਿਆ ਮੰਤਰਾਲੇ ਵਲੋਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਕਰਤਾ ਇਹ ਐਲਾਨ
Next Postਵਿਆਹੁਣ ਆਏ ਲਾੜੇ ਨੂੰ ਲਾੜੀ ਨੇ ਪੁੱਛਿਆ ਇਹ ਸੌਖਾ ਜਿਹਾ ਸਵਾਲ,ਪਰ ਲਾੜਾ ਹੋ ਗਿਆ ਪਾਣੀਓਂ ਪਾਣੀ – ਵਿਆਹ ਹੋ ਗਿਆ ਕੈਂਸਲ