ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਓਥੇ ਹੀ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਪਰ ਪੱਕੇ ਮੋਰਚੇ ਲਾਏ ਹੋਏ ਹਨ। ਇਸ ਕਿਸਾਨੀ ਸੰਘਰਸ਼ ਦੌਰਾਨ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਉੱਥੇ ਹੀ ਕਿਸਾਨਾਂ ਨੇ ਮੰਗ ਕੀਤੀ ਸੀ ਕਿ ਜਦੋਂ ਤੱਕ ਪਾਰਲੀਮੈਂਟ ਵਿੱਚ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਨੂੰਨੀ ਰੂਪ ਨਾਲ ਰੱਦ ਨਹੀਂ ਕੀਤਾ ਜਾਂਦਾ ਅਤੇ ਐਮ ਐਸ ਪੀ ਦੀ ਗਰੰਟੀ ਨੂੰ ਯਕੀਨ ਹੀ ਨਹੀਂ ਬਣਾ ਦਿਤਾ ਜਾਂਦਾ।
ਉਸ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨ ਵਾਪਸ ਆਪਣੇ ਘਰ ਨਹੀਂ ਪਰਤਣਗੇ। ਹੁਣ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਵਿੱਚ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੇ ਖੁਸ਼ੀ ਵੇਖੀ ਗਈ। ਉਥੇ ਹੀ ਇਸ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ 700 ਕਿਸਾਨਾਂ ਦੇ ਪਰਿਵਾਰਾਂ ਨਾਲ ਇਨਸਾਫ ਅਤੇ ਐਮਐਸਪੀ ਦੀ ਗਾਰੰਟੀ ਅਤੇ ਕੁਝ ਹੋਰ ਮੰਗਾਂ ਨੂੰ ਵੀ ਪੂਰੇ ਕੀਤੇ ਜਾਣ ਦੀ ਗੱਲ ਆਖੀ ਗਈ ਸੀ।
ਇਸ ਤੋਂ ਬਾਅਦ ਹੁਣ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇਸ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ। ਜਿਸ ਵਿੱਚ ਐਮਐਸਪੀ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਪ੍ਰਭਾਵ ਮੁੱਦਿਆਂ ਤੇ ਵਿਚਾਰ ਕੀਤਾ ਜਾਵੇਗਾ।
ਉੱਥੇ ਹੀ ਫਸਲੀ ਵਿਭਿੰਨਤਾ, ਜ਼ੀਰੋ ਬਜਟ ਖੇਤੀ ਵਿਚਾਰ ਚਰਚਾ ਹੋਵੇਗੀ। ਉਧਰ ਕਿਸਾਨ ਆਗੂਆ ਵੱਲੋਂ ਪਰਾਲੀ ਸਾੜਨ ਨੂੰ ਵੀ ਅਪਰਾਧ ਮੁਕਤ ਕਰਨ ਦੀ ਮੰਗ ਰੱਖੀ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਰੇਂਦਰ ਸਿੰਘ ਤੋਮਰ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਮੰਗ ਨੂੰ ਵੀ ਮੰਨ ਲਿਆ ਗਿਆ ਹੈ, ਅਤੇ ਘੱਟੋ-ਘੱਟ ਸਮਰਥਨ ਮੁੱਲ ਤੇ ਵੀ ਕਿਸਾਨਾਂ ਦੀ ਮੰਗ ਪੂਰੀ ਕਰ ਦਿੱਤੀ ਜਾਵੇਗੀ।
Home ਤਾਜਾ ਖ਼ਬਰਾਂ ਖੇਤੀ ਕਨੂੰਨਾਂ ਨੂੰ ਵਾਪਿਸ ਲੈਣ ਤੋਂ ਬਾਅਦ ਹੁਣ ਖੇਤੀ ਮੰਤਰੀ ਤੋਮਰ ਵਲੋਂ ਹੋ ਗਿਆ ਇਹ ਨਵਾਂ ਵੱਡਾ ਐਲਾਨ
Previous Postਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਪ੍ਰਗਟ ਸਿੰਘ ਨੇ ਵੀ ਕੀਤਾ ਅਫਸੋਸ ਜਾਹਰ – ਤਾਜਾ ਵੱਡੀ ਖਬਰ
Next Postਅਧਿਆਪਕਾਂ ਨੇ ਫਿਰ ਪਾਈ ਚੰਨੀ ਸਰਕਾਰ ਸੋਚੀ – ਹੁਣ ਇਥੋਂ ਆ ਗਈ ਇਹ ਵੱਡੀ ਖਬਰ ਪਈਆਂ ਭਾਜੜਾਂ