ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ । ਉੱਥੇ ਹੀ ਵਿਰੋਧੀ ਧਿਰ ਦੀਆਂ ਪਾਰਟੀਆਂ ਵੱਲੋਂ ਵੀ ਕੇਂਦਰ ਸਰਕਾਰ ਦੀ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਆਲੋਚਨਾ ਕੀਤੀ ਜਾ ਰਹੀ ਹੈ। ਦਿੱਲੀ ਦੀਆਂ ਸਰਹੱਦਾਂ ਉੱਤੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਜਿਨ੍ਹਾਂ ਦਾ ਹੁਣ ਸਭ ਸਿਆਸੀ ਪਾਰਟੀਆਂ ਵੱਲੋਂ ਅਤੇ ਹੋਰ ਸੰਸਥਾਵਾਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਵੀ ਇਹਨਾਂ ਸਭ ਜਥੇ ਬੰਦੀਆਂ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਉਥੇ ਹੀ ਜਿੱਥੇ ਸੰਸਦ ਵਿਚ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਕਾਲੇ ਕਾਨੂੰਨਾਂ ਵਿਚ ਵਿਚਾਰ ਚਰਚਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਵਿਰੋਧੀ ਧਿਰ ਵੱਲੋਂ ਸਰਕਾਰ ਦੇ ਇਨ੍ਹਾਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਲੈ ਕੇ ਹੰਗਾਮਾ ਮੰਗਲ ਵਾਰ ਸਾਰਾ ਦਿਨ ਲਗਾਤਾਰ ਜਾਰੀ ਰਿਹਾ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ , ਤ੍ਰਿਣਮੂਲ ਕਾਂਗਰਸ, ਡੀ ਐਮ ਕੇ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਨੂੰ ਰੋਕਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਗਈ।
ਇਸ ਮਸਲੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਕਿਸਾਨਾਂ ਦੇ ਮੁੱਦੇ ਤੇ ਹਰ ਗੱਲ ਬਾਤ ਕਰਨ ਲਈ ਵਚਨਬੱਧ ਹਾਂ, ਇਸ ਦੌਰਾਨ ਸੰਸਦ ਵਿਚ ਚਲ ਰਹੀ ਕਾਰਵਾਈ ਨੂੰ ਰੋਕਿਆ ਨਾ ਜਾਵੇ। ਸੰਸਦ ਅੰਦਰ ਰਾਜ ਸਭਾ ਅਤੇ ਲੋਕ ਸਭਾ ਦੇ ਵਿੱਚ ਸ਼ੋਰ ਸ਼ਰਾਬੇ ਤੋਂ ਬਿਨਾਂ ਗੱਲ ਬਾਤ ਕੀਤੀ ਜਾਵੇ। ਨਰਿੰਦਰ ਸਿੰਘ ਤੋਮਰ ਵੱਲੋਂ ਆਖੀ ਗਈ ਇਸ ਗੱਲ ਤੇ ਜਵਾਬ ਦਿੰਦੇ ਹੋਏ ਲੋਕ ਸਭਾ ਵਿੱਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ,ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚਲਦੇ ਹੋਏ
ਹੁਣ ਤਕ 170 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੇ ਹਾਲਾਤ ਬ੍ਰਿਟਿਸ਼ ਕਾਲ ਦੀ ਤਰਾਂ ਦਿਖਾਈ ਦੇ ਰਹੇ ਹਨ । ਜਿਸ ਤਰ੍ਹਾਂ ਸਰਕਾਰ ਵੱਲੋਂ ਕਿਸਾਨਾਂ ਉਪਰ ਅੱ-ਤਿ-ਆ-ਚਾ-ਰ ਹੋ ਰਿਹਾ ਹੈ। ਕੇਂਦਰ ਸਰਕਾਰ ਵਲੋਂ ਵੱਡੀ ਖਬਰ ਕੇ ਖੇਤੀ ਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਜੁੜੇ ਹਰ ਮੁੱਦੇ ਤੇ ਸੰਸਦ ਦੇ ਅੰਦਰ ਅਤੇ ਬਾਹਰ ਚਰਚਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।
Previous Postਹੁਣੇ ਹੁਣੇ ਦਿੱਲੀ ਪੁਲਸ ਨੇ ਦੀਪ ਸਿੱਧੂ ਤੇ ਰੱਖਤਾ ਏਨੇ ਲੱਖ ਦਾ ਇਨਾਮ , ਸਾਰੇ ਇੰਡੀਆ ਚ ਹੋਗਈ ਚਰਚਾ
Next Postਸਾਵਧਾਨ – ਪੰਜਾਬ ਚ ਇਥੇ 24 ਮਾਰਚ 2021 ਤੱਕ ਲਈ ਲਗੀ ਇਹ ਪਾਬੰਦੀ