ਖੇਤ ਚ ਕੰਮ ਕਰਦਿਆਂ ਇਸ ਤਰਾਂ ਮਿਲੀ ਦੋ ਭਰਾਵਾਂ ਨੂੰ ਮੌਤ – ਪਿੰਡ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਕਾਫੀ ਲੰਮਾ ਸਮਾਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਗਿਆ। ਇਸ ਸੰਘਰਸ਼ ਦੇ ਚੱਲਦੇ ਹੋਏ ਬਹੁਤ ਸਾਰੇ ਕਿਸਾਨਾਂ ਦੀ ਮੌਤ ਵੀ ਹੋ ਗਈ। ਜਿਥੇ ਕੁਝ ਗਰੀਬ ਅਤੇ ਮੱਧਵਰਗੀ ਕਿਸਾਨ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੈ ਕਿਉਂਕਿ ਕਰੋਨਾ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਿਲਾ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ ਜਿਨ੍ਹਾਂ ਵੱਲੋਂ ਇਸ ਆਰਥਿਕ ਤੰਗੀ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਇਸੇ ਤਰ੍ਹਾਂ ਬਹੁਤ ਸਾਰੇ ਕਿਸਾਨ ਕਰਜ਼ੇ ਦੇ ਬੋਝ ਥੱਲੇ ਆਉਣ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਉਥੇ ਹੀ ਕੁਝ ਕਿਸਾਨ ਵੱਖ-ਵੱਖ ਵਿਭਾਗਾਂ ਦੀਆਂ ਅਣਗਹਿਲੀਆਂ ਦੇ ਚਲਦੇ ਹੋਏ ਵੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਖੇਤਾਂ ਵਿੱਚ ਕੰਮ ਕਰਦਿਆਂ ਇਸ ਤਰ੍ਹਾਂ ਦੋ ਭਰਾਵਾਂ ਦੀ ਮੌਤ ਹੋਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨਾਭਾ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਸਕੇ ਭਰਾਵਾਂ ਦੀ ਖੇਤਾਂ ਵਿੱਚ ਉਸ ਸਮੇਂ ਮੌਤ ਹੋ ਗਈ।

ਜਦੋਂ ਇਹ ਦੋਨੋਂ ਕਿਸਾਨ ਭਰਾ ਹਰਬੀਰ ਸਿੰਘ ਅਤੇ ਜਸਬੀਰ ਸਿੰਘ ਖੇਤਾਂ ਵਿਚ ਕੰਮ ਕਰ ਰਹੇ ਸਨ। ਉਸ ਸਮੇਂ ਹੀ ਅਚਾਨਕ ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ, ਇਹ ਦੋਨੋ ਭਰਾ ਇਸ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਕਰੰਟ ਲੱਗਣ ਕਾਰਨ ਦੋਨੋ ਭਰਾਵਾਂ ਦੀ ਮੌਤ ਹੋ ਗਈ।

ਇਸ ਹਾਦਸੇ ਕਾਰਨ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਉਥੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਬਿਜਲੀ ਵਿਭਾਗ ਦੀ ਇਸ ਅਣਗਹਿਲੀ ਨੂੰ ਦੋਹਾਂ ਭਰਾਵਾਂ ਦੀ ਮੌਤ ਦਾ ਕਾਰਨ ਦੱਸਿਆ ਗਿਆ ਹੈ। ਉੱਥੇ ਹੀ ਸਰਕਾਰ ਤੋਂ ਪੀੜਤ ਪਰਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ।