ਗੁਰਦਵਾਰਾ ਸਾਹਿਬ ਤੇ ਹੋਇਆ ਹਮਲਾ ਕਈ ਲੋਕਾਂ ਨੂੰ ਬਣਾਇਆ ਗਿਆ ਬੰਧਕ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਜਿਥੇ 15 ਅਗਸਤ ਨੂੰ ਰਾਜਧਾਨੀ ਉਪਰ ਕਬਜ਼ਾ ਕਰਕੇ ਆਪਣੀ ਸੱਤਾ ਕਾਇਮ ਕਰ ਲਈ। ਉਥੇ ਹੀ ਅਫਗਾਨਿਸਤਾਨ ਦੇ ਰਾਸ਼ਟਰਪਤੀ ਦੇਸ਼ ਛੱਡ ਕੇ ਭੱਜ ਗਏ ਸਨ। ਤਾਲੀਬਾਨ ਤੋਂ ਡਰਦੇ ਹੋਏ ਬਹੁਤ ਸਾਰੇ ਅਫਗਾਨਸਤਾਨ ਦੇ ਨਾਗਰਿਕਾਂ ਵੱਲੋਂ ਦੇਸ਼ ਨੂੰ ਛੱਡ ਦਿੱਤਾ ਗਿਆ ਸੀ। ਉਥੇ ਹੀ ਅਫ਼ਗ਼ਾਨਿਸਤਾਨ ਵਿਚ ਵਸਣ ਵਾਲੇ ਬਹੁਤ ਸਾਰੇ ਵਿਦੇਸ਼ੀਆਂ ਨੂੰ ਉਨ੍ਹਾਂ ਦੇ ਦੇਸ਼ ਦੀ ਸਰਕਾਰ ਵੱਲੋਂ ਫੌਜ ਤੇ ਹਵਾਈ ਜਹਾਜ਼ਾਂ ਰਾਹੀਂ ਵਾਪਸ ਆਪਣੇ ਦੇਸ਼ ਬੁਲਾ ਲਿਆ ਗਿਆ ਸੀ। ਉੱਥੇ ਹੀ ਬਹੁਤ ਸਾਰੇ ਸ਼ਕਤੀਸ਼ਾਲੀ ਦੇਸ਼ਾਂ ਵੱਲੋਂ ਤਾਲਿਬਾਨ ਦੀ ਸਰਕਾਰ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਪਰ ਤਾਲਿਬਾਨ ਸਰਕਾਰ ਨੇ ਭਰੋਸਾ ਦਿਵਾਇਆ ਸੀ ਕਿ ਉਸ ਵੱਲੋਂ ਸ਼ਾਂਤਮਈ ਢੰਗ ਨਾਲ ਸਰਕਾਰ ਨੂੰ ਚਲਾਇਆ ਜਾਵੇਗਾ। ਹੁਣ ਗੁਰਦੁਆਰਾ ਸਾਹਿਬ ਤੇ ਹਮਲਾ ਹੋਇਆ ਹੈ ਅਤੇ ਕਈ ਲੋਕਾਂ ਨੂੰ ਬੰਧਕ ਵੀ ਬਣਾਇਆ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਵਿਚ ਤਾਲਿਬਾਨ ਲੜਾਕਿਆਂ ਵੱਲੋਂ ਇਕ ਗੁਰਦੁਆਰੇ ਉਪਰ ਹਮਲਾ ਕੀਤਾ ਗਿਆ ਹੈ। ਉਥੇ ਹੀ ਇਹ ਵੀ ਖਬਰ ਸਾਹਮਣੇ ਆਈ ਹੈ ਜਿੱਥੇ ਤਾਲੀਬਾਨ ਲੜਾਕਿਆਂ ਨੇ ਗੁਰਦੁਆਰਾ ਸਾਹਿਬ ਵਿਚ ਹਮਲਾ ਕੀਤਾ ਹੈ ਉਥੇ ਹੀ ਗਾਰਡ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਕਿਉਂ ਕਿ ਅਫਗਾਨਿਸਤਾਨ ਵਿਚ ਇਹ ਗੁਰਦੁਆਰਾ ਸਾਹਿਬ ਬਹੁਤ ਸਾਰੇ ਸਿੱਖਾਂ ਅਤੇ ਹਿੰਦੂਆਂ ਲਈ ਸੁ-ਰੱ-ਖਿ-ਅ-ਤ ਜਗ੍ਹਾ ਮੰਨਿਆ ਜਾ ਰਿਹਾ ਸੀ। ਇਸ ਘਟਨਾ ਦੇ ਨਾਲ ਅਫਗਾਨਿਸਤਾਨ ਵਿਚ ਵਸਣ ਵਾਲੇ ਸਿੱਖਾਂ ਅਤੇ ਹਿੰਦੂਆਂ ਵਿੱਚ ਡਰ ਵੇਖਿਆ ਜਾ ਰਿਹਾ ਹੈ। ਕਿਉਂ ਕਿ ਗੁਰਦੁਆਰਾ ਸਾਹਿਬ ਵਿੱਚ ਜਿੱਥੇ ਤਾਲਿਬਾਨ ਲੜਾਕੂਆਂ ਵੱਲੋ ਹਥਿਆਰਾਂ ਨਾਲ ਦਾਖਲ ਹੋਇਆ ਗਿਆ ਉਥੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰੇ ਅਤੇ ਹੋਰ ਸਮਾਨ ਦੀ ਭੰਨਤੋੜ ਕੀਤੀ ਗਈ ਹੈ ਅਤੇ ਲੋਕਾਂ ਨੂੰ ਬੰਧਕ ਬਣਾ ਲਿਆ ਗਿਆ ਹੈ।

ਜਿਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਲੋਕ ਸ਼ਾਮਲ ਹਨ। ਇਹ ਘਟਨਾ ਕਾਬੁਲ ਵਿਚ ਗੁਰਦੁਆਰਾ ਪਖਤਿਆਂ ਦੇ ਚਮਕਨੀ ਇਲਾਕੇ ਦੀ ਦੱਸੀ ਗਈ ਹੈ। ਲੜਾਕਿਆਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਾਖਲ ਹੁੰਦੇ ਹੀ ਸਾਰੇ ਸੀਸੀਟੀਵੀ ਕੈਮਰਿਆਂ ਨੂੰ ਤੋੜ ਦਿੱਤਾ ਗਿਆ ਸੀ। ਇਸ ਵਾਪਰੀ ਸਾਰੀ ਘਟਨਾ ਦੀ ਪੁਸ਼ਟੀ ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਵੱਲੋਂ ਕੀਤੀ ਗਈ ਹੈ।