ਚੀਨ ਨੇ ਜਿਆਦਾ ਬੱਚੇ ਪੈਦਾ ਕਰਨ ਲਈ ਔਰਤਾਂ ਨੂੰ ਤੋਹਫੇ ਦੇਣ ਦਾ ਕੀਤਾ ਐਲਾਨ, ਹੋਰ ਵੀ ਮਿਲਣਗੀਆਂ ਸਹੂਲਤਾਂ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਚਲਦਿਆਂ ਹੋਇਆਂ ਚੀਨ ਜਿੱਥੇ ਹਰ ਪਾਸੇ ਚਰਚਾ ਦੇ ਵਿੱਚ ਬਣ ਗਿਆ ਸੀ। ਉਥੇ ਹੀ ਚੀਨ ਦੀ ਸਰਕਾਰ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਆਏ ਦਿਨ ਚਰਚਾ ਵਿਚ ਬਣਿਆ ਹੋਇਆ ਹੈ। ਹੁਣ ਚੀਨ ਵੱਲੋਂ ਵਧੇਰੇ ਬੱਚੇ ਪੈਦਾ ਕਰਨ ਲਈ ਔਰਤਾਂ ਨੂੰ ਤੋਹਫੇ ਦੇਣ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਹੋਰ ਵੀ ਸਹੂਲਤਾਂ ਮਿਲਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਰੋਨਾ ਵਾਇਰਸ ਵਰਗੀ ਮਹਾਮਾਰੀ ਨੇ ਚੀਨ ਵਿੱਚ ਸ਼ੁਰੂ ਹੋ ਕੇ ਅੱਜ ਤੱਕ ਵੀ ਭਾਰੀ ਤਬਾਹੀ ਮਚਾਈ ਹੈ।

ਉਥੇ ਹੀ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਜਿਸ ਨਾਲ ਚੀਨ ਦੀ ਆਬਾਦੀ ਵਿਚ ਭਾਰੀ ਕਮੀ ਆਈ ਹੈ। ਉੱਥੇ ਹੀ ਚੀਨ ਵਿਚ ਘਟ ਰਹੀ ਆਬਾਦੀ ਨੂੰ ਲੈ ਕੇ ਚੀਨ ਸਰਕਾਰ ਕਾਫ਼ੀ ਚਿੰਤਾ ਵਿਚ ਨਜ਼ਰ ਆ ਰਹੀ ਹੈ ਜਿਸ ਦੇ ਚਲਦਿਆਂ ਹੋਇਆਂ ਚੀਨ ਦੀ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਨਾਲ ਚੀਨ ਦੀ ਅਬਾਦੀ ਨੂੰ ਵਧਾਉਣ ਵਿਚ ਮਦਦ ਕੀਤੀ ਜਾ ਸਕੇ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਚੀਨ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੇ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਕਿਉਂਕਿ ਇਸ ਸਮੇਂ ਚੀਨ ਦੀ ਸਰਕਾਰ ਚੀਨ ਵਿਚ ਘਟ ਰਹੀ ਆਬਾਦੀ ਨੂੰ ਲੈ ਕੇ ਕਾਫੀ ਪਰੇਸ਼ਾਨ ਹੈ ਇਸ ਵਾਸਤੇ ਹੀ ਚੀਨ ਦੀ ਸਰਕਾਰ ਵੱਲੋਂ ਔਰਤਾਂ ਨੂੰ ਵਧੇਰੇ ਬੱਚੇ ਪੈਦਾ ਕਰਨ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਨੂੰ ਤੋਹਫ਼ੇ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ। ਚੀਨ ਦੀ ਸਰਕਾਰ ਵੱਲੋਂ ਔਰਤਾਂ ਨੂੰ ਆਖਿਆ ਗਿਆ ਹੈ ਕਿ ਅਗਰ ਉਹਨਾਂ ਵੱਲੋਂ ਵਧੇਰੇ ਬੱਚੇ ਪੈਦਾ ਕਰਕੇ ਚੀਨ ਦੀ ਆਬਾਦੀ ਵਿੱਚ ਵਾਧਾ ਕੀਤਾ ਜਾਂਦਾ ਹੈ ਤਾਂ ਟੈਕਸ ਵਿਚ ਛੋਟ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਹਾਊਸਿੰਗ ਕ੍ਰੈਡਿਟ ਅਤੇ ਵਿੱਦਿਆ ਸਬੰਧੀ ਕਈ ਤਰ੍ਹਾਂ ਦੇ ਲਾਭ ਮੁਹਈਆ ਕਰਵਾਏ ਜਾਣਗੇ ਅਤੇ ਇਸ ਤੋਂ ਇਲਾਵਾ ਔਰਤਾਂ ਲਈ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਦਿੱਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿਸ ਸਦਕਾ ਔਰਤਾਂ ਵੱਲੋਂ ਲਾਲਚ ਵੱਸ ਦੇਸ਼ ਦੀ ਅਬਾਦੀ ਨੂੰ ਵਧਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ।