ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਵੱਧ ਤੋਂ ਵੱਧ ਕਿਸਾਨਾਂ ਨੂੰ ਹੋ ਸਕੇ। ਸਰਕਾਰ ਵੱਲੋਂ ਇਹ ਵੀ ਆਖਿਆ ਗਿਆ ਸੀ ਕੇ ਖੇਤੀ ਕਾਨੂੰਨਾਂ ਲਈ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਲਾਗੂ ਕੀਤੇ ਗਏ ਹਨ ਜਿਸ ਸਦਕਾ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਪਰ ਉਥੇ ਹੀ ਕਿਸਾਨਾਂ ਵੱਲੋਂ ਸਰਕਾਰ ਦੇ ਇਸ ਪ੍ਰਸਤਾਵ ਨੂੰ ਠੁਕਰਾ ਦਿਤਾ ਗਿਆ।
ਇਸ ਲਈ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਇਸ ਤਰੀਕ ਨੂੰ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਬਾਰੇ ਖਬਰ ਸਾਹਮਣੇ ਆਈ ਹੈ। ਜਿੱਥੇ ਇਨ੍ਹਾਂ ਦੇ ਖਾਤਿਆਂ ਵਿੱਚ ਨਗਦ ਪੈਸੇ ਪਾ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਜੋ ਦੇਸ਼ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੋਦੀ ਸਰਕਾਰ ਵੱਲੋਂ ਚਲਾਈ ਗਈ ਹੈ। ਉਸ ਦੇ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਇਸ ਯੋਜਨਾ ਦੀ 9ਵੀਂ ਕਿਸ਼ਤ ਆਉਣ ਵਾਲੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਤਿੰਨ ਕਿਸ਼ਤਾਂ ਵਿੱਚ ਉਨ੍ਹਾਂ ਦੇ ਖਾਤਿਆਂ ਵਿਚ ਭੇਜੇ ਜਾ ਰਹੇ ਹਨ। ਜਿਸ ਨਾਲ ਕਿਸਾਨਾਂ ਦੀ ਆਰਥਿਕ ਸਹਾਇਤਾ ਹੋ ਸਕੇ। ਇਸ ਯੋਜਨਾ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ 2019 ਦੇ ਬਜਟ ਵਿੱਚ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਬਹੁਤ ਸਾਰੇ ਕਿਸਾਨਾਂ ਦੇ ਖਾਤਿਆਂ ਵਿੱਚ ਰਾਸ਼ੀ ਆ ਚੁੱਕੀ ਹੈ।
ਪਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਅਗਲੀ ਕਿਸ਼ਤ 9 ਅਗਸਤ ਨੂੰ 12.11 ਕਰੋੜ ਖਾਤਿਆਂ ਵਿੱਚ ਪਹੁੰਚ ਜਾਵੇਗੀ। ਜਿਸ ਦੀ ਜਾਣਕਾਰੀ ਹੁਣ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਇਸ ਖੁਸ਼ਖਬਰੀ ਦੇ ਸਾਹਮਣੇ ਆਉਣ ਨਾਲ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਫਾਇਦਾ ਲੈਣ ਵਾਲੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।
Previous Postਸਾਵਧਾਨ : ਪੰਜਾਬ ਚ ਇਥੇ ਲੱਗ ਗਈ ਇਸ ਚੀਜ ਤੇ ਹੁਣ ਸਖਤ ਪਾਬੰਦੀ – ਹੋ ਗਿਆ ਇਹ ਐਲਾਨ
Next Postਪੰਜਾਬ ਚ ਇਹਨਾਂ ਵਲੋਂ ਚੱਕਾ ਜਾਮ ਕਰਨ ਬਾਰੇ ਆਈ ਇਹ ਵੱਡੀ ਖਬਰ, ਸਰਕਾਰ ਪਈ ਸੋਚਾਂ ਚ