ਚੰਨੀ ਸਰਕਾਰ ਵਲੋਂ ਪੰਜਾਬ ਚ ਇਸ ਕੰਮ ਲਈ ਜਾਰੀ ਹੋਏ ਵਿਸ਼ੇਸ਼ ਹੁਕਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਜਿਥੇ ਹਾਈਕਮਾਨ ਵੱਲੋਂ ਵਿਧਾਇਕਾਂ ਦੀ ਸਹਿਮਤੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ਤੇ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੀ ਜਨਤਾ ਦੀ ਸੇਵਾ ਕੀਤੀ ਜਾ ਰਹੀ ਹੈ। ਜਿੱਥੇ ਉਨ੍ਹਾਂ ਵੱਲੋਂ ਧਾਰਮਿਕ ਸਥਾਨਾਂ ਤੇ ਜਾ ਕੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਹੈ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਮਿਕ ਸੰਸਥਾਵਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਜਿਸ ਵਾਸਤੇ ਗ੍ਰਾਂਟ ਜਾਰੀ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਥੇ ਹੀ ਵੱਖ-ਵੱਖ ਖੇਤਰਾਂ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਤਾਂ ਜੋ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਪਿਛਲੀ ਸਰਕਾਰ ਵੱਲੋਂ ਪੰਜਾਬ ਵਿੱਚ ਇਸ ਕੰਮ ਲਈ ਵਿਸ਼ੇਸ਼ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਚੰਨੀ ਸਰਕਾਰ ਵੱਲੋਂ ਇਸ ਸਮੇਂ ਨਰਮੇ ਦੀ ਫਸਲ ਉਪਰ ਗੁਲਾਬੀ ਸੁੰਡੀ ਦੇ ਹਮਲੇ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

ਜਿੱਥੇ ਉਨ੍ਹਾਂ ਵੱਲੋਂ ਉਪ ਮੁੱਖ ਮੰਤਰੀਆ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ , ਕਿ ਇਸ ਸਮੇਂ ਨਰਮੇ ਦੀ ਫਸਲ ਜੋ ਕੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਹੈ। ਉਸ ਦੀ ਗਿਰਦਾਵਰੀ ਕਰਵਾਈ ਜਾਵੇ। ਤਾਂ ਜੋ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਥੇ ਹੀ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਜਿਵੇਂ ਕੇ ਯੂਰੀਆ ਖਾਦ ਅਤੇ ਡੀ ਏ ਪੀ ਦੀ ਸਪਲਾਈ ਦਾ ਮਾਮਲਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਹੈ।

ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਅਨੁਸਾਰ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੀ ਜਾ ਸਕੇ। ਅੱਜ ਦੀ ਕੀਤੀ ਗਈ ਮੀਟਿੰਗ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦੇ ਹੋਏ ਨਰਮੇ ਦੀ ਫਸਲ ਦੇ ਨੁਕਸਾਨ ਅਤੇ ਯੂਰੀਆ ਖਾਦ ਅਤੇ ਡੀ ਏ ਪੀ ਉਪਰ ਹੀ ਸਮੀਖਿਆ ਕੀਤੀ ਗਈ ਹੈ। ਤਾਂ ਜੋ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ।