ਜਹਾਜ ਚ ਚੜਨ ਤੋਂ ਲੇਟ ਹੋਈ ਔਰਤ ਨੇ ਏਅਰਪੋਰਟ ਤੇ ਕੀਤਾ ਅਜਿਹਾ ਕੰਮ ਕੇ ਉਡੇ ਸਭ ਦੇ ਹੋਸ – ਪੈ ਗਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੁਨੀਆ ਵਿਚ ਆਏ ਦਿਨ ਹੀ ਬਹੁਤ ਸਾਰੇ ਅਜਿਹੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਦੁਨੀਆਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜੋ ਆਪਣੇ ਸਵਾਰਥ ਲਈ ਦੂਜੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਤੋਂ ਬਿਲਕੁਲ ਸ਼ਰਮ ਮਹਿਸੂਸ ਨਹੀਂ ਕਰਦੇ। ਅਜਿਹੇ ਲੋਕਾਂ ਵੱਲੋਂ ਆਪਣਾ ਮਕਸਦ ਹੱਲ ਕਰਨ ਵਾਸਤੇ ਦੂਸਰੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਅਜਿਹੇ ਅਨਸਰਾਂ ਵੱਲੋਂ ਕੁਝ ਘਟਨਾਵਾਂ ਨੂੰ ਅੰਜ਼ਾਮ ਤਾਂ ਦੇ ਦਿੱਤਾ ਜਾਂਦਾ ਹੈ ਲੇਕਿਨ ਉਸ ਤੋਂ ਪਿੱਛੋ ਉਸ ਦਾ ਖਮਿਆਜਾ ਭੁਗਤਣਾ ਪੈ ਜਾਂਦਾ ਹੈ। ਇੱਕ ਛੋਟੀ ਜਿਹੀ ਗਲਤੀ ਲਈ ਫਿਰ ਵੱਡੀ ਸਜ਼ਾ ਪ੍ਰਾਪਤ ਹੁੰਦੀ ਹੈ।

ਬਹੁਤ ਸਾਰੇ ਇਨਸਾਨਾ ਵੱਲੋਂ ਜਿੱਥੇ ਹਵਾਈ ਸਫ਼ਰ ਦੀ ਵਰਤੋਂ ਕੀਤੀ ਜਾਂਦੀ ਹੈ ਉੱਥੇ ਹੀ ਕੁੱਝ ਲੋਕਾਂ ਵੱਲੋਂ ਵਰਤੀ ਗਈ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਜਾਂਦੀਆਂ ਹਨ। ਹੁਣ ਜਹਾਜ਼ ਵਿੱਚ ਚੜ੍ਹਨ ਤੋਂ ਲੇਟ ਹੋਈ ਔਰਤ ਵੱਲੋਂ ਹਵਾਈ ਅੱਡੇ ਉੱਪਰ ਅਜਿਹਾ ਕੰਮ ਕੀਤਾ ਗਿਆ ਹੈ ਜਿਸ ਨਾਲ ਸਾਰੇ ਲੋਕਾਂ ਨੂੰ ਭਾਜੜਾਂ ਪੈ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਫਲੋਰੀਡਾ ਤੋਂ ਸਾਹਮਣੇ ਆਈ ਹੈ। ਜਿੱਥੇ ਹਵਾਈ ਅੱਡੇ ਉੱਪਰ ਇੱਕ ਔਰਤ ਵੱਲੋਂ ਉਡਾਣ ਭਰ ਰਹੇ ਹਵਾਈ ਜਹਾਜ਼ ਵਿੱਚ ਬੰਬ ਹੋਣ ਦੀ ਅਫਵਾਹ ਫੈਲਾ ਦਿੱਤੀ ਗਈ।

ਜਿਸ ਕਾਰਨ ਹਵਾਈ ਅੱਡੇ ਤੇ ਜਹਾਜ਼ ਵਿਚਲੇ ਕਰਮਚਾਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਇਹ ਜਹਾਜ਼ ਉਡਾਣ ਭਰ ਰਿਹਾ ਸੀ ਅਤੇ ਰਨਵੇ ਉਪਰ ਸੀ। ਉਸ ਵਿੱਚ ਬੰਬ ਹੋਣ ਦੀ ਸੂਚਨਾ ਦੇ ਕੇ ਇਸ ਜਹਾਜ਼ ਨੂੰ ਰੋਕ ਲਿਆ ਗਿਆ। ਸਾਰੇ ਯਾਤਰੀਆਂ ਨੂੰ ਬਾਹਰ ਕੱਢ ਕੇ ਪੂਰੇ ਜਹਾਜ਼ ਦੀ ਜਾਂਚ ਕੀਤੀ ਗਈ ਪਰ ਬੰਬ ਨਹੀਂ ਬਰਾਮਦ ਹੋਇਆ। ਇਸ ਝੂਠੀ ਅਫਵਾਹ ਫੈਲਾਉਣ ਵਾਲੀ 46 ਸਾਲਾ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਸ ਔਰਤ ਵੱਲੋਂ ਇਹ ਸਭ ਕੁਝ ਉਸ ਸਮੇਂ ਕੀਤਾ ਗਿਆ ਜਦੋਂ ਇਸ ਦੀ ਫਲਾਈਟ ਖੁੰਝ ਜਾਣ ਦੀ ਖਬਰ ਇਸ ਨੂੰ ਪ੍ਰਾਪਤ ਹੋਈ। ਜਿਸ ਸਮੇਂ ਸ਼ਿਕਾਗੋ ਦੀ ਇਹ ਔਰਤ ਆਪਣੀ ਫਲਾਈਟ ਲੈਣ ਲਈ ਹਵਾਈ ਅੱਡੇ ਤੇ ਪਹੁੰਚੀ ਸੀ, ਉਸ ਸਮੇਂ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਉਹ ਲੇਟ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਮਿਲਦੇ ਹੀ ਇਸ ਔਰਤ ਵੱਲੋਂ ਜਹਾਜ਼ ਵਿਚਲੇ ਸਮਾਨ ਵਿੱਚ ਬੰਬ ਹੋਣ ਦੀ ਅਫਵਾਹ ਫੈਲਾ ਦਿੱਤੀ ਗਈ। ਜਿਸ ਕਾਰਨ ਇਹ ਸਾਰੀ ਘਟਨਾ ਵਾਪਰੀ।