ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕਾਰਪੋਰੇਟ ਘਰਾਣਿਆਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸੰਘਰਸ਼ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੌਲ ਪੰਪ ਅਤੇ ਮਾਲਜ਼ ਨੂੰ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਇਸਦੇ ਨਾਲ ਹੀ ਜੀਓ ਟਾਵਰ ਦੇ ਵੀ ਬਿਜਲੀ ਕੁਨੈਕਸਨਾਂ ਨੂੰ ਕੱਟ ਦਿੱਤਾ ਗਿਆ ਹੈ। ਜਿਸ ਕਾਰਨ ਕੰਪਨੀ ਨੂੰ ਬਹੁਤ ਜ਼ਿਆਦਾ ਘਾਟਾ ਪੈ ਗਿਆ ਹੈ। ਜਿੱਥੇ ਸਭ ਲੋਕਾਂ ਵੱਲੋਂ ਅੰਬਾਨੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਉੱਥੇ ਹੀ ਮੁਕੇਸ਼ ਅੰਬਾਨੀ ਦੁਨੀਆਂ ਦੇ ਅਮੀਰਾਂ ਦੀ ਟੋਪ 10 ਲਿਸਟ ਵਿੱਚੋਂ ਬਾਹਰ ਹੋ ਗਏ ਹਨ। ਮੁਕੇਸ਼ ਅੰਬਾਨੀ ਹੁਣ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਨਹੀਂ ਰਹੇ ਹਨ। ਜੀਓ ਵਾਲੇ ਹੁਣ ਲੋਕਾਂ ਨੂੰ ਸ਼ਾਂਤ ਕਰਨ ਲਈ ਪਿੰਡਾਂ ਵਿੱਚ ਇਹ ਕੰਮ ਕਰਨ ਲੱਗੇ ਹਨ। ਪਿੰਡਾਂ ਵਿੱਚ ਜੀਓ ਦੇ ਵਿਰੋਧ ਨੂੰ ਦੇਖਦੇ ਹੋਏ ਕਿਸਾਨਾਂ ਦੀ ਗਲਤ ਫਹਿਮੀ ਦੂਰ ਕਰਨ ਲਈ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਕਿਸਾਨਾਂ ਵੱਲੋਂ ਇਹ ਗੱਲ ਆਖੀ ਜਾ ਰਹੀ ਹੈ ਕਿ ਕਿਸਾਨ ਬਿਲਾ ਦਾ ਰਿਲਾਇੰਸ ਨੂੰ ਫਾਇਦਾ ਹੋਵੇਗਾ। ਇਸ ਲਈ ਲੋਕਾਂ ਵਲੋ ਜੀਓ ਦਾ ਬਾਈਕਾਟ ਕੀਤਾ ਜਾ ਰਿਹਾ ਹੈ।
ਰਿਲਾਇਂਸ ਕੰਪਨੀ ਹੁਣ ਨੁਕਸਾਨ ਤੋਂ ਬਚਣ ਲਈ ਕਈ ਸਾਰੀ ਜਗ੍ਹਾ ਉਪਰ ਕਿਸਾਨਾਂ ਦੇ ਨਾਲ ਹੋਣ ਦੇ ਪੋਸਟਰ ਦੀਵਾਰਾਂ ਉਪਰ ਚਿਪਕਾ ਰਹੀ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਕੰਪਨੀ ਵੱਲੋਂ ਭਾਰਤ ਦੇ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਜਾ ਰਿਹਾ ਤੇ ਨਾ ਹੀ ਉਹ ਭਵਿੱਖ ਵਿੱਚ ਅਜਿਹਾ ਕਰ ਸਕਦੀ ਹੈ। ਜੀਓ ਦੇ ਟਾਵਰਾਂ ਨੂੰ ਪਹੁੰਚਾਏ ਜਾ ਰਹੇ ਨੁਕਸਾਨ ਕਰ ਕੇ ਕੰਪਨੀ ਕਾਫੀ ਘਾਟੇ ਵਿਚ ਜਾ ਰਹੀ ਹੈ। ਹੁਣ ਤੱਕ 15 ਸੌ ਦੇ ਕਰੀਬ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਜਾ ਚੁਕਾ ਹੈ ਅਤੇ ਇਨ੍ਹਾਂ ਦਾ ਕੰਮ ਠੱਪ ਹੋ ਚੁੱਕਾ ਹੈ।
ਰਿਲਾਇਂਸ ਕੰਪਨੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜੀਓ ਦੇ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਰਲਾਇਸ ਨੇ ਕਿਹਾ ਹੈ ਕਿ ਉਸ ਨੂੰ ਪਤਾ ਹੈ ਕਿ ਕਿਸਾਨ ਬਹੁਤ ਮਿਹਨਤ ਨਾਲ ਖੇਤੀ ਕਰ ਰਹੇ ਹਨ ਰਿਲਾਇੰਸ ਵੱਲੋਂ ਕਿਸਾਨਾਂ ਨੂੰ ਚੋਟ ਪਹੁੰਚਾਉਣ ਦੀ ਗੱਲ ਤਾਂ ਦੂਰ ਇਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਕਿਸਾਨ 130 ਕਰੋੜ ਭਾਰਤੀਆਂ ਦਾ ਢਿੱਡ ਭਰਨ ਵਾਲੇ ਕਿਸਾਨ ਰੱਬ ਹਨ, ਅਤੇ ਅਸੀਂ ਉਹਨਾਂ ਦਾ ਸਨਮਾਨ ਕਰਦੇ ਹਾ।
Previous Postਹੁਣੇ ਹੁਣੇ ਬਠਿੰਡੇ ਤੋਂ ਕੰਗਣਾ ਰਣੌਤ ਲਈ ਆ ਗਈ ਇਹ ਵੱਡੀ ਮਾੜੀ ਖਬਰ
Next Postਕਨੇਡਾ ਚ ਨੌਜਵਾਨ ਪੰਜਾਬੀ ਕੁੜੀ ਨੂੰ ਮਿਲੀ ਇਸ ਤਰਾਂ ਮੌਤ ਪੰਜਾਬ ਤੱਕ ਪਿਆ ਸੋਗ