ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿਚ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਕਰੋਨਾ ਤੋਂ ਪੀੜਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਸੀ। ਇਹਨਾਂ ਸੰਸਥਾਵਾਂ ਨੇ ਲੋਕਾਂ ਦੀ ਮਦਦ ਲਈ ਜਿਥੇ ਉਨ੍ਹਾਂ ਨੂੰ ਰਾਸ਼ਨ ਪਹੁੰਚਾਇਆ ਉੱਥੇ ਹੀ ਆਕਸੀਜਨ ਦੇ ਲੰਗਰ ਤੱਕ ਵੀ ਲਗਾ ਦਿੱਤੇ ਸਨ। ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰਨ ਵਾਲੇ ਕਿਸਾਨਾਂ ਦੀ ਮਦਦ ਲਈ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦੀ ਮਦਦ ਕੀਤੀ ਜਾ ਰਹੀ ਹੈ। ਇਨ੍ਹਾਂ ਸੰਸਥਾਵਾਂ ਵੱਲੋਂ ਕਿਸਾਨਾਂ ਨੂੰ ਲੋੜੀਂਦੀ ਹਰ ਚੀਜ਼ ਮੁਹਾਇਆ ਕਰਵਾਈ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਵੀ ਦੇਸ਼ ਵਿਚ ਦੇਖਣ ਨੂੰ ਮਿਲ ਜਾਂਦੀਆਂ ਹਨ।
ਕਈ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਜੇਲ੍ਹਾਂ ਵਿੱਚ ਬੰਦ ਹਨ। ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਇਸ ਸਮੇਂ ਡੇਰਾ ਪ੍ਰਮੁੱਖ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਵੀ ਕਈ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।
ਪਰ ਅੱਜ ਰਣਜੀਤ ਹੱ-ਤਿ-ਆ ਮਾਮਲੇ ਵਿੱਚ ਸੈਕਟਰ 1 ਪੁਲਸ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਈ ਹੈ। ਰਣਜੀਤ ਹੱਤਿਆ ਮਾਮਲੇ ਵਿੱਚ ਦੂਜੇ ਅਰੋਪੀ ਅਵਤਾਰ ਜਸਵੀਰ ਅਤੇ ਸਾਫਦਿਲ ਸੀਬੀਆਈ ਕੋਰਟ ਵਿਚ ਸੁਣਵਾਈ ਦੌਰਾਨ ਹਾਜਰ ਰਹੇ। ਤਿੰਨ ਘੰਟੇ ਚੱਲੇ ਇਸ ਕੋਰਟ ਦੀ ਸੁਣਵਾਈ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਅਤੇ ਕ੍ਰਿਸ਼ਨ ਲਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਉੱਥੇ ਹੀ ਅਦਾਲਤ ਵੱਲੋਂ ਤਿੰਨ ਘੰਟੇ ਦੀ ਬਹਿਸ ਤੋਂ ਬਾਅਦ ਅਗਲੀ ਕਾਰਵਾਈ 10 ਤਰੀਕ ਦੀ ਨਿਸ਼ਚਿਤ ਕਰ ਦਿੱਤੀ ਗਈ।
ਇਸ ਕਾਰਵਾਈ ਦੌਰਾਨ ਤਿੰਨ ਘੰਟੇ ਆਰਗੂਮੈਟਸ ਅਤੇ ਬਹਿਸ ਚੱਲਦੀ ਰਹੀ, ਪਰ ਕੋਈ ਵੀ ਨਤੀਜਾ ਸਾਹਮਣੇ ਨਹੀਂ ਆਇਆ। ਹੁਣ ਇਸ ਕੇਸ ਸੰਬੰਧੀ ਫੈਸਲਾ 10 ਅਗਸਤ ਨੂੰ ਹੋਣ ਵਾਲੀ ਸੁਣਵਾਈ ਵਿੱਚ ਸੁਣਾਇਆ ਜਾਵੇਗਾ। 10 ਅਗਸਤ ਨੂੰ ਅੰਤਿਮ ਜ਼ਰਾ ਕੀਤੀ ਜਾਵੇਗੀ। ਜਿਸ ਤੋਂ ਬਾਅਦ ਹੀ ਮਾਣਯੋਗ ਅਦਾਲਤ ਵੱਲੋਂ ਫੈਸਲਾ ਕੀਤਾ ਜਾਵੇਗਾ।
Previous Postਅਮਰੀਕਾ ਚ ਵਾਪਰਿਆ ਕਹਿਰ ਲੱਗਾ ਲਾਸ਼ਾਂ ਦਾ ਢੇਰ 10 ਮੌਕੇ ਤੇ ਮਰੇ ਛਾਈ ਸੋਗ ਦੀ ਲਹਿਰ
Next Postਹੁਣ ਇਸ ਦੇਸ਼ ਤੋਂ ਭਾਰਤੀ ਯਾਤਰੀਆਂ ਲਈ ਆਈ ਵੱਡੀ ਖਬਰ – ਹੋਇਆ ਇਹ ਵੱਡਾ ਐਲਾਨ