ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਬਦਲਾਅ ਅਤੇ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ। ਜਿੱਥੇ ਬਾਕੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਇਕ ਬਹੁਤ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਕਾਂਗਰਸ ਸਰਕਾਰ ਦੇ ਸਮੇਂ ਜਿੱਥੇ ਬਹੁਤ ਸਾਰੇ ਅਕਾਲੀ ਵਿਧਾਇਕਾਂ ਉੱਪਰ ਕਈ ਤਰ੍ਹਾਂ ਦੇ ਮਾਮਲੇ ਦਰਜ ਕੀਤੇ ਗਏ ਸਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਮਾਮਲੇ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦਾਂ ਵਿੱਚ ਚੱਲੇ ਆ ਰਹੇ ਹਨ।
ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਚੋਣਾਂ ਦੇ ਦੌਰਾਨ ਉਨ੍ਹਾਂ ਨੂੰ ਕੁਝ ਰਾਹਤ ਦਿੱਤੀ ਗਈ ਸੀ ਅਤੇ ਚੋਣਾਂ ਤੋਂ ਪਿੱਛੋਂ ਉਨ੍ਹਾਂ ਵੱਲੋਂ ਖੁਦ ਪੁਲਿਸ ਸਟੇਸ਼ਨ ਜਾ ਕੇ ਆਤਮ ਸਮਰਪਣ ਕਰ ਦਿੱਤਾ ਗਿਆ ਸੀ , ਜੋ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ। ਹੁਣ ਜੇਲ ਵਿੱਚ ਬੰਦ ਬਿਕਰਮ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅੰਦਰ ਇਹ ਖਾਸ ਕੰਮ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਜੇਲ ਵਿਭਾਗ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਵਧਾ ਦਿਤਾ ਗਿਆ ਹੈ ਉਥੇ ਹੀ ਉਨ੍ਹਾਂ ਨੂੰ ਜੇਲ ਦੇ ਅੰਦਰ ਹੀ ਬਣੇ ਸਪੈਸ਼ਲ ਸੈਲ ਵਿੱਚ ਭੇਜ ਦਿਤਾ ਗਿਆ ਹੈ।
ਕਿਉਂਕਿ ਜਿੱਥੇ ਉਹ ਕੁਝ ਲੋਕਾਂ ਦੇ ਨਿਸ਼ਾਨੇ ਤੇ ਰਹੇ ਹਨ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਗੜਬੜੀ ਫੈਲਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਵੀ ਪਹੁੰਚਾਇਆ ਜਾ ਸਕਦਾ ਹੈ। ਜਿਥੇ ਉੱਚ ਅਧਿਕਾਰੀਆਂ ਤੋਂ ਜੇਲ ਵਿਭਾਗ ਵੱਲੋਂ ਰਾਏ ਜਾਨਣ ਤੋਂ ਬਾਅਦ ਵੀ ਇਹ ਫੈਸਲਾ ਕੀਤਾ ਗਿਆ ਹੈ।
ਜਿੱਥੇ ਹੁਣ ਬਿਕਰਮ ਸਿੰਘ ਮਜੀਠੀਆ ਦਾ ਖਾਸ ਧਿਆਨ ਰੱਖਿਆ ਜਾਵੇਗਾ ਉਥੇ ਹੀ ਉਹਨਾਂ ਨੂੰ ਵੱਖਰੇ ਸਪੈਸ਼ਲ ਸੈਲ ਵਿੱਚ ਸ਼ਿਫਟ ਕੀਤਾ ਗਿਆ ਹੈ। ਉਥੇ ਹੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਜਾਣਕਾਰੀ ਦੇਣ ਤੋਂ ਵੀ ਇਨਕਾਰ ਕੀਤਾ ਗਿਆ ਹੈ, ਉਨ੍ਹਾਂ ਦੀ ਸੁਰੱਖਿਆ ਵਾਸਤੇ ਜੇਲ ਵਿੱਚ ਸੱਤ ਅੱਠ ਮੁਲਾਜ਼ਮਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਦੇ ਉਪਰ ਡਰੱਗ ਮਾਮਲੇ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ।
Previous Postਭਗਵੰਤ ਮਾਨ ਨੇ ਇਹਨਾਂ ਤੇ ਕਰਤੀ ਸਖਤੀ ਹੋ ਗਈ ਵੱਡੀ ਕਾਰਵਾਈ – ਹੁਣ ਪਵੇਗੀ ਇਸ ਕੰਮ ਤੇ ਠੱਲ
Next Postਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਨਾ ਰਣੌਤ ਲਈ ਆਈ ਮਾੜੀ ਖਬਰ – ਅਦਾਲਤ ਨੇ ਪਾਈ ਇਹ ਝਾੜ