ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਨਾਲ ਵਾਪਰਿਆ ਕਹਿਰ- ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਨਸਾਨ ਵੱਲੋਂ ਜਿੱਥੇ ਵਾਹਨਾਂ ਦੀ ਵਰਤੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਸਫ਼ਰ ਤੈਅ ਕਰਨ ਵਾਸਤੇ ਕੀਤੀ ਜਾਂਦੀ ਹੈ। ਜਿਸ ਜ਼ਰੀਏ ਉਨ੍ਹਾਂ ਦੇ ਸਫ਼ਰ ਦਾ ਪੈਂਡਾ ਜਲਦੀ ਤਹਿ ਹੋ ਸਕੇ। ਇਸ ਵਾਸਤੇ ਇਨਸਾਨ ਵੱਲੋਂ ਸੜਕੀ, ਹਵਾਈ ਅਤੇ ਸਮੁੰਦਰੀ ਰਸਤਿਆਂ ਦੀ ਵਰਤੋ ਕੀਤੀ ਜਾਦੀ ਹੈ। ਵਧੇਰੇ ਕਰਕੇ ਲੋਕਾਂ ਵੱਲੋਂ ਸੜਕੀ ਰਸਤੇ ਵਰਤੇ ਜਾਂਦੇ ਹਨ। ਜੋ ਲੋਕਾਂ ਦੀ ਪਹੁੰਚ ਵਿਚ ਹੁੰਦੇ ਹਨ ਅਤੇ ਆਪਣੇ ਸਫਰ ਨੂੰ ਵੀ ਆਸਾਨੀ ਨਾਲ ਪੂਰਾ ਕਰ ਲਿਆ ਜਾਂਦਾ ਹੈ। ਉਥੇ ਹੀ ਇਸ ਸਫ਼ਰ ਦੌਰਾਨ ਬਹੁਤ ਸਾਰੇ ਸੜਕ ਹਾਦਸੇ ਵਾਪਰਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹਰ ਰੋਜ਼ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਹੁਣ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਨਾਲ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਪੁਰਾ ਪਟਿਆਲਾ ਰੋਡ ਤੇ ਪਿੰਡ ਖੇੜੀ ਗੰਡਿਆਂ ਨੇੜੇ ਵਾਪਰੇ ਵਾਪਰੀ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੀਤੀ ਰਾਤ ਪਟਿਆਲਾ ਦੇ ਨੌਜਵਾਨ ਆਪਣੇ ਘਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਦੇਰ ਰਾਤ ਰਵਾਨਾ ਹੋਏ ਸਨ। ਉਥੇ ਹੀ ਇਨ੍ਹਾਂ ਨੂੰ ਕੋਈ ਕੰਮ ਪੈਣ ਤੇ ਰਾਜਪੁਰਾ ਨਿਕਲ ਗਏ ਅੱਜ ਸਵੇਰੇ ਇਨ੍ਹਾਂ ਨੌਜਵਾਨਾਂ ਦੀ ਸਵਿਫਟ ਕਾਰ ਰਾਜਪੁਰਾ ਪਟਿਆਲਾ ਰੋਡ ਤੇ ਕਾਲੂ ਦੇ ਢਾਬੇ ਨੇੜੇ ਕਿਸੇ ਅਣਪਛਾਤੀ ਗੱਡੀ ਨਾਲ ਟਕਰਾ ਗਈ ਜਿਸ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ।

ਇਸ ਹਾਦਸੇ ਵਿਚ ਜਿੱਥੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਉੱਥੇ ਹੀ ਕਾਰ ਦਾ ਇੰਜਣ 5,6 ਮੀਟਰ ਦੂਰ ਜਾ ਕੇ ਡਿੱਗਿਆ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ । ਜਿਨ੍ਹਾਂ ਦੀਆਂ ਲਾਸ਼ਾਂ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਉਥੇ ਹੀ ਮ੍ਰਿਤਕ ਨੌਜਵਾਨਾਂ ਦੇ ਮਾਪਿਆਂ ਨੂੰ ਵੀ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਹਾਦਸੇ ਵਿਚ 19 ਸਾਲਾ ਤਰਨਜੀਤ ਸਿੰਘ, ਅਤੇ 19 ਸਾਲਾ ਸੁਖਮਨਜੀਤ ਸਿੰਘ ਦੀ ਮੌਤ ਹੋ ਗਈ ਹੈ।

ਉਥੇ ਹੀ ਇਨ੍ਹਾਂ ਦੋਹਾਂ ਮ੍ਰਿਤਕ ਨੌਜਵਾਨਾਂ ਦੇ ਪਿਤਾ ਮਨਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਪਟਿਆਲਾ, ਗੁਰਨਾਮ ਸਿੰਘ ਵਾਸੀ ਚਿਨਾਰ ਬਾਗ ਪਟਿਆਲਾ ਵਲੋਂ ਆਪਣੇ ਦਰਜ ਕਰਵਾਏ ਗਏ ਬਿਆਨਾਂ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਅਤੇ ਤਿੰਨ ਹੋਰ ਸਾਥੀ ਬੀਤੀ ਰਾਤ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ ਸਨ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।