ਆਈ ਤਾਜਾ ਵੱਡੀ ਖਬਰ
ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਮੰ-ਦ-ਭਾ-ਗੀ-ਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨ ਜਥੇ ਬੰਦੀਆਂ ਵੱਲੋਂ ਨਿਰੰਤਰ ਕੀਤਾ ਜਾ ਰਿਹਾ ਹੈ। ਦੇਸ਼ ਦਾ ਅੰਦਰੂਨੀ ਸਿਸਟਮ ਇਸ ਸਮੇਂ ਡਗ ਮਗਾਇਆ ਹੋਇਆ ਹੈ। ਜਿਸ ਦਾ ਕਾਰਨ ਦਿੱਲੀ ਦੀਆਂ ਸਰਹੱਦਾਂ ਉਪਰ ਲੱਖਾਂ ਦੀ ਤਾਦਾਦ ਦੇ ਵਿੱਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਖੇਤੀ ਅੰਦੋਲਨ ਹੈ। ਇਸ ਅੰਦੋਲਨ ਦੀ ਸ਼ੁਰੂਆਤ 26 ਨਵੰਬਰ 2020 ਤੋਂ ਦਿੱਲੀ ਕੂਚ ਮਾਰਚ ਦੇ ਅਧੀਨ ਕਰ ਦਿੱਤੀ ਗਈ ਸੀ।
ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਨਾਲ ਆਮ ਲੋਕਾਂ ਨੇ ਵੀ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਸੀ। ਮੋਦੀ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਇਹ ਕਿਸਾਨ ਕੁ-ਰ-ਬਾ-ਨੀ ਦੇਣ ਤੋਂ ਪਿੱਛੇ ਨਹੀਂ ਹਟ ਰਹੇ। ਹੁਣ ਤੱਕ ਕਿਸਾਨ ਅੰਦੋਲਨ ਵਿੱਚ 50 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਇਸ ਵਿਚ ਇਕ ਹੋਰ ਦਾ ਵਾਧਾ ਹੋ ਗਿਆ। ਹੁਣ ਦਿੱਲੀ ਬਾਰਡਰ ਤੋਂ ਇੱਕ ਹੋਰ ਮੰ-ਦ-ਭਾ-ਗੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਕਿਸਾਨਾਂ ਵਿੱਚ ਸੋਗ ਦੀ ਲਹਿਰ ਹੈ।
ਨਵੰਬਰ ਤੋਂ ਹੀ ਕਿਸਾਨ ਜਥੇ ਬੰਦੀਆਂ ਨੇ ਦਿੱਲੀ ਦੀ ਸਰਹੱਦ ਤੇ ਕੜਾਕੇ ਦੀ ਠੰਢ ਵਿੱਚ ਬੈਠ ਕੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਹੁਣ ਗਾਜੀਪੁਰ ਬਾਰਡਰ ਤੋਂ ਇਕ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ 57 ਸਾਲਾਂ ਕਿਸਾਨ ਦੀ ਮੌਤ ਦਿਲ ਦਾ ਦੌ- ਰਾ ਪੈਣਾ ਨਾਲ ਹੋਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਗਲਤਾਨ ਸਿੰਘ ਤੋਮਰ ,ਯੂ.ਪੀ. ਦੇ ਬਾਗਪਤ ਜਿਲੇ ਦੇ ਨਾਂਗਲ ਭਾਵਨਪੁਰ ਪਿੰਡ ਦੇ ਨਿਵਾਸੀ ਵਜੋਂ ਹੋਈ ਹੈ।
ਹੁਣ ਤੱਕ ਗਾਜੀਪੁਰ ਬਾਰਡਰ ਵੱਲ 20 ਤੋਂ ਜ਼ਿਆਦਾ ਕਿਸਾਨ ਇਸ ਅੰਦੋਲਨ ਵਿਚ ਸ਼-ਹੀ- ਦ ਹੋ ਚੁੱਕੇ ਹਨ। ਗਾਜ਼ੀਪੁਰ ਬਾਰਡਰ ਤੇ ਗਲਤਾਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨ ਜਥੇ ਬੰਦੀਆਂ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਇਸ ਕਿਸਾਨ ਦੀ ਮੌਤ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਸ਼ਮਸ਼ੇਰ ਰਾਣਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਕਿਸੇ ਵੀ ਕਿਸਾਨ ਦੀ ਕੁ-ਰ-ਬਾ-ਨੀ ਨੂੰ ਵਿਅਰਥ ਨਹੀਂ ਜਾਣ ਦਿਆਂਗੇ। ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਬਾਰਡਰ ਤੇ ਪੁਲਿਸ ਵੱਲੋਂ ਸੁਰੱਖਿਆ ਵਿਵਸਥਾ ਨੂੰ ਵਧਾ ਦਿੱਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਵੱਖ-ਵੱਖ ਜਗ੍ਹਾ ਤੇ ਇਸ ਅੰਦੋਲਨ ਨੂੰ 38 ਵਾਂ ਦਿਨ ਚੱਲ ਰਿਹਾ ਹੈ।
Previous Postਸਾਵਧਾਨ :CBSE ਵਿਦਿਆਰਥੀਆਂ ਲਈ ਜਾਰੀ ਹੋਇਆ ਇਹ ਵੱਡਾ ਅਲਰਟ – ਹੁਣੇ ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਦੇ ਧਾਕੜ ਲੀਡਰ ਅਤੇ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ, ਛਾਇਆ ਸੋਗ